Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਨੰਬਰਦਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਵਿਧਾਨ ਸਭਾ ਸਪੀਕਰ ਨਾਲ ਮੀਟਿੰਗ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Namberdar Union

Web Admin

Web Admin

5 Dariya News

ਚੰਡੀਗੜ੍ਹ , 25 Mar 2023

Last updated on: Mar 25, 2023, 00:00 IST

ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਇਥੇ ਮੁਲਾਕਾਤ ਕੀਤੀ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੰਬਰਦਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਨੰਬਰਦਾਰ ਭਾਈਚਾਰਾ ਲੋਕਤੰਤਰੀ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੈ, ਜਿਨ੍ਹਾਂ ਦੀ ਹਰ ਪਿੰਡ/ਸ਼ਹਿਰ ਅਤੇ ਸਰਕਾਰੀ ਦਫ਼ਤਰਾਂ ਵਿੱਚ ਇੱਕ ਮੋਹਤਬਰ ਵਿਅਕਤੀ ਵਜੋਂ ਪਛਾਣ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀ ਬਲਜਿੰਦਰ ਸਿੰਘ ਕਿਲੀ ਦੀ ਅਗਵਾਈ ਵਿੱਚ ਵਫ਼ਦ ਨੇ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਆਪਣਾ ਮੰਗ ਪੱਤਰ ਸੌਂਪਦਿਆਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਉਨ੍ਹਾਂ ਨੂੰ ਲਾਰਿਆਂ ਵਿੱਚ ਰੱਖਿਆ ਹੈ ਅਤੇ ਉਨ੍ਹਾਂ ਲਈ ਕੀਤਾ ਕੁਝ ਨਹੀਂ। ਨੰਬਰਦਾਰਾਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪੂਰਣ ਆਸ ਹੈ ਕਿ ਇਹ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀਜਾਮਾ ਪਹਿਨਾਏਗੀ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੰਬਰਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਬੰਧਤ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਮੰਗਾਂ ਸਬੰਧੀ ਹਮਦਰਦੀ ਨਾਲ ਵਿਚਾਰ ਕਰਦਿਆਂ ਇਨ੍ਹਾਂ ਦਾ ਛੇਤੀ ਢੁਕਵਾਂ ਹੱਲ ਕੱਢਿਆ ਜਾ ਸਕੇ। ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਸ੍ਰੀ ਸਿਮਰਜੀਤ ਬਰਾੜ, ਸੂਬਾ ਜਨਰਲ ਸਕੱਤਰ ਸ੍ਰੀ ਧਰਮਿੰਦਰ ਸਿੰਘ ਖੱਟਰਾਂ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸ੍ਰੀ ਅਸ਼ੋਕ ਸੰਧੂ ਤੇ ਜਨਰਲ ਸਕੱਤਰ ਸ੍ਰੀ ਸੁਰਿੰਦਰ ਪਾਲ ਸਿੰਘ ਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Namberdar Union

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD