Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਪ੍ਰਾਜੈਕਟ 'ਤੇ ਕੰਮ ਸ਼ੁਰੂ ਕਰਨ ਲਈ 25 ਕਰੋੜ ਰੁਪਏ ਦਾ ਚੈੱਕ ਸੌਂਪਿਆ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, AAP, Aam Aadmi Party, Delhi Chief Minister, New Delhi, Guru Ravidass Bani Adhiyan Centre, Balbir Singh Seechewal

Web Admin

Web Admin

5 Dariya News

ਜਲੰਧਰ , 25 Mar 2023

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਸ਼ਨਿੱਚਰਵਾਰ ਨੂੰ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਅਤੇ ਕੰਮ ਸ਼ੁਰੂ ਕਰਨ ਲਈ 25 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸੰਤ ਨਿਰੰਜਨ ਦਾਸ ਜੀ ਨੂੰ ਸੌਂਪੀ। ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ। 

ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਸਿੱਖਿਆ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਬਾਰੇ ਵਿਆਪਕ ਖੋਜ ਅਤੇ ਅਧਿਅਨ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਭਗਤੀ ਲਹਿਰ ਦੇ ਮੋਹਰੀ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪ੍ਰਚਾਰਨ ਵਿੱਚ ਵੀ ਸਹਾਈ ਹੋਵੇਗਾ।

 ਮੁੱਖ ਮੰਤਰੀ ਨੇ ਕਿਹਾ ਕਿ ਉਹ ਧੰਨ ਹਨ ਕਿ ਉਨ੍ਹਾਂ ਨੂੰ ਮਹਾਨ ਧਾਰਮਿਕ ਆਗੂਆਂ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਨੇ ਹਮੇਸ਼ਾ ਵਿਸ਼ਵ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫ਼ਿਰਕੂ ਸਦਭਾਵਨਾ ਦਾ ਸੰਦੇਸ਼ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸੂਬਾ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਹੋਰ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਖੇਤਰਾਂ ਵਿੱਚ ਪਹਿਲਾਂ ਹੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਨੇ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਪਹਿਲਾਂ ਹੀ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਗਰੀਬ ਪੱਖੀ ਪਹਿਲਕਦਮੀ ਆਮ ਲੋਕਾਂ ਦੇ ਜੀਵਨ ਨੂੰ ਬਦਲਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ। 

ਮੁੱਖ ਮੰਤਰੀ ਨੇ ਕਿਹਾ ਕਿ ਉਹ ਵੱਡੇ-ਵੱਡੇ ਦਮਗਜ਼ੇ ਮਾਰਨ ਵਿੱਚ ਵਿਸ਼ਵਾਸ ਨਹੀਂ ਰੱਖਦੇ, ਸਗੋਂ ਸਮਾਜ ਲਈ ਜੋ ਚੰਗਾ ਹੋਵੇ, ਉਹ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ’ਤੇ ਕੰਮ ਸ਼ੁਰੂ ਕਰਨ ਲਈ ਪਹਿਲਾਂ ਹੀ ਡਿਪਟੀ ਕਮਿਸ਼ਨਰ ਦੇ ਖਾਤੇ ਵਿੱਚ ਪੈਸੇ ਤਬਦੀਲ ਕੀਤੇ ਜਾ ਚੁੱਕੇ ਹਨ। 

ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਗਰੀਬਾਂ ਦੀ ਭਲਾਈ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਸਨ ਪਰ ਅਸਲ ਅਰਥਾਂ ਵਿੱਚ ਕੰਮ ਕਿਸੇ ਨੇ ਨਹੀਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਗਰੀਬਾਂ ਨੂੰ ਉਨ੍ਹਾਂ ਦੇ ਲੀਡਰ ਹੋਣ ਦਾ ਦਾਅਵਾ ਕਰਨ ਵਾਲਿਆਂ ਨੇ ਹੀ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਪਿਛਲੀਆਂ ਸਰਕਾਰਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਹੜੱਪ ਕੇ ਗਰੀਬ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰ ਦਿੱਤਾ।

ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਸਾਡੀ ਸਰਕਾਰ ਆਮ ਆਦਮੀ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਜੁਲਾਈ ਤੋਂ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਨਵੰਬਰ-ਦਸੰਬਰ, 2022 ਦੇ ਮਹੀਨਿਆਂ ਦੌਰਾਨ ਸੂਬੇ ਦੇ 87 ਫੀਸਦ ਪਰਿਵਾਰਾਂ ਦੇ  ਬਿਜਲੀ ਬਿੱਲ ਜ਼ੀਰੋ ਆਏ ਹਨ। 

ਭਗਵੰਤ ਮਾਨ ਨੇ ਕਿਹਾ ਕਿ ਉਹ ਇੱਕ ਆਮ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਆਮ ਆਦਮੀ ਨੂੰ ਦਰਪੇਸ਼ ਮੁਸ਼ਕਲਾਂ ਤੋਂ ਭਲੀ-ਭਾਂਤ ਜਾਣੂੰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੰਤ ਬਾਬਾ ਨਿਰੰਜਨ ਦਾਸ ਜੀ ਦੀ ਅਗਵਾਈ ਵਾਲੀ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਪ੍ਰਬੰਧਕ ਕਮੇਟੀ, ਇਸ ਕੇਂਦਰ ਦੇ ਸਮੁੱਚੇ ਮਾਮਲਿਆਂ ਦਾ ਪ੍ਰਬੰਧ ਦੇਖੇਗੀ। 

ਉਨ੍ਹਾਂ ਅੱਗੇ ਦੱਸਿਆ ਕਿ ਕਮੇਟੀ ਵਿੱਚ ਗੈਰ-ਸਰਕਾਰੀ ਮੈਂਬਰਾਂ ਤੋਂ ਇਲਾਵਾ ਸਕੱਤਰ ਸੈਰ-ਸਪਾਟਾ, ਸਕੱਤਰ ਐਸ.ਸੀ./ਬੀ.ਸੀ. ਭਲਾਈ, ਵਿੱਤ ਸਕੱਤਰ ਅਤੇ ਸਥਾਨਕ ਡਿਪਟੀ ਕਮਿਸ਼ਨਰ ਇਸ ਦੇ ਮੈਂਬਰ ਹੋਣਗੇ। ਭਗਵੰਤ ਮਾਨ ਨੇ ਦੱਸਿਆ ਕਿ ਡਾਇਰੈਕਟਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ। 

ਮੁੱਖ ਮੰਤਰੀ ਨੇ ਕਿਹਾ ਕਿ ਕਮੇਟੀ ਵੱਲੋਂ ਇਸ ਮੰਤਵ ਲਈ ਲੋੜੀਂਦੀ ਜ਼ਮੀਨ ਦੀ ਖਰੀਦ ਸਮੇਤ ਕੇਂਦਰ ਦੇ ਵਿਕਾਸ ਸਬੰਧੀ ਅੱਗੇ ਦੀ ਕਾਰਵਾਈ ਬਾਰੇ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕੇਂਦਰ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਚਾਨਣ ਮੁਨਾਰੇ ਦਾ ਕੰਮ ਕਰੇਗਾ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਬਾਣੀ ਤੋਂ ਪ੍ਰੇਰਨਾ ਲੈ ਸਕਣ। 

ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਗੁਰੂ ਰਵਿਦਾਸ ਜੀ ਦੀ ਪਵਿੱਤਰ ਬਾਣੀ ਦੇ ਵੱਖ-ਵੱਖ ਪਹਿਲੂਆਂ 'ਤੇ ਖੋਜ ਕਰਨ ਲਈ ਗੁਰੂ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਅਧਿਐਨ ਕਰਨ ਵਾਲੇ ਵਿਦਿਆਰਥੀਆਂ ਅਤੇ ਖੋਜ ਵਿਦਵਾਨਾਂ ਦੀ ਸਹੂਲਤ ਲਈ ਅਹਿਮ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਹਰ ਕੀਮਤ 'ਤੇ ਕਾਇਮ ਰੱਖਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। 

ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕਾਂ ਦੀ ਵੱਖਰੀ ਪਛਾਣ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ, ਲੈਪਟਾਪ, ਨੌਕਰੀਆਂ, ਤਰੱਕੀ ਅਤੇ ਮੈਡਲ ਦੇਖਣਾ ਚਾਹੁੰਦੇ ਹਨ, ਨਾ ਕਿ ਹਥਿਆਰ। 

ਇਸ ਦੌਰਾਨ ਸੰਤ ਨਿਰੰਜਨ ਦਾਸ ਜੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਹਾਜ਼ਰ ਸਨ।

  

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , AAP , Aam Aadmi Party , Delhi Chief Minister , New Delhi , Guru Ravidass Bani Adhiyan Centre , Balbir Singh Seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD