Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਭੁੱਲਰ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਕਿਸਾਨਾਂ ਲਈ ਵੱਧ ਤੋਂ ਵੱਧ ਮੁਆਵਜ਼ੇ ਦੀ ਮੰਗ ਨੂੰ ਲੈਕੇ ਮੁੱਖ ਮੰਤਰੀ ਨੂੰ ਮਿਲਾਂਗਾ-ਭੁੱਲਰ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਿਰੋਜ਼ਪੁਰ , 26 Mar 2023

Last updated on: Mar 26, 2023, 00:00 IST

ਬੀਤੇ ਦਿਨ ਪਏ ਭਾਰੀ ਮੀਂਹ ,ਗੜੇਮਾਰੀ ਅਤੇ ਤੇਜ਼ ਹਨੇਰੀ ਕਾਰਨ ਕਿਸਾਨਾਂ ਦੀ ਮੁੱਖ ਫਸਲ ਕਣਕ, ਸਬਜ਼ੀਆਂ ,ਹਰੇ ਚਾਰੇ ਆਦਿ ਦਾ ਭਾਰੀ ਨੁਕਸਾਨ ਹੋਇਆ। ਇਸ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਤੇ ਪੀੜਤ ਕਿਸਾਨਾਂ ਨੂੰ ਪੰਜਾਬ ਸਰਕਾਰ ਤੋਂ ਯੋਗ ਮੁਆਵਜਾ ਦਿਵਾਉਣ ਲਈ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮਾਲ ਵਿਭਾਗ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਪਿਛਲੇ ਤਿੰਨ-ਚਾਰ ਦਿਨ ਭਾਰੀ ਮੀਂਹ , ਗੜੇਮਾਰੀ ਤੇ ਤੇਜ ਹਨੇਰੀ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵਿਧਾਇਕਾਂ ਤੇ ਅਧਿਕਾਰੀਆਂ ਨੂੰ ਹਦਾਇਤਾਂ ਹਨ ਕਿ ਉਹ ਆਪਣੇ ਆਪਣੇ ਹਲਕੇ ਵਿੱਚ ਜਾ ਕੇ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਤਾਂ ਜੋ ਪੀੜਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿਵਾਇਆ ਜਾ ਸਕੇ। 

ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਹਲਕੇ ਦੇ ਪਿੰਡ ਅਟਾਰੀ, ਆਰਿਫ ਕੇ, ਕੁਤਬੇ ਵਾਲਾ, ਗੇਂਦਰ, ਉਸਮਾਨ ਵਾਲਾ, ਨਿਜ਼ਾਮਵਾਲਾ, ਕਟੋਰਾ, ਵਸਤੀ ਖਲੀਲ ਤੇ ਅੰਬਰਸਰ ਵਾਲੀ ਵਸਤੀ ਸਮੇਤ ਵੱਡੀ ਗਿਣਤੀ ਵਿੱਚ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਪੀੜਤ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ।ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨੁਕਸਾਨੀਆਂ ਗਈਆਂ ਫਸਲਾਂ ਦਾ ਐਸਟੀਮੇਟ ਤਿਆਰ ਕਰਨ।

ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੁਕਸਾਨੀ ਗਈ ਫਸਲ ਦੀ ਗਿਰਦਾਵਰੀ ਕੀਤੀ ਜਾਵੇ ਤਾਂ ਜੋ ਪੀੜਤ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਯੋਗ ਮੁਆਵਜ਼ਾ ਦਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਜ਼ਰੂਰ ਦਿੱਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਇਹ ਕੁਦਰਤ ਦਾ ਕਹਿਰ ਸੀ ਜਿਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ ਪਰ ਪੰਜਾਬ ਸਰਕਾਰ ਹਮੇਸ਼ਾ ਵਾਂਗ ਆਪਣੇ ਰਾਜ ਦੇ ਕਿਸਾਨਾਂ, ਮਜ਼ਦੂਰਾਂ ਸਮੇਤ ਹਰ ਵਰਗ ਦੇ ਨਾਲ ਹੈ ਤੇ ਉਨ੍ਹਾਂ ਨੂੰ ਕਿਸੇ ਤਰਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਹ ਜਲਦੀ ਹੀ ਮੁੱਖ ਮੰਤਰੀ ਜੀ ਨੂੰ ਮਿਲ ਕੇ ਨੁਕਸਾਨੀਆਂ ਗਈਆਂ ਫਸਲਾਂ ਸਬੰਧੀ ਜਾਣਕਾਰੀ ਦੇਣਗੇ ਅਤੇ ਕਿਸਾਨਾਂ ਲਈ ਵੱਧ ਤੋਂ ਵੱਧ ਮੁਆਵਜ਼ੇ ਦੀ ਮੰਗ ਵੀ ਕਰਨਗੇ।

ਇਸ ਮੌਕੇ ਨਾਇਬ ਤਹਿਸੀਲਦਾਰ ਰਾਕੇਸ ਅਗਰਵਾਲ, ਕਾਨੂੰਗੋ ਸੰਤੋਖ ਕੁਮਾਰ, ਪਟਵਾਰੀ ਰਮਨ ਬੇਦੀ ਤੇ ਵਿਜੇ ਕੁਮਾਰ, ਬਲਰਾਜ ਸਿੰਘ ਕਟੋਰਾ, ਜ਼ਿਲ੍ਹਾ ਮੀਤ ਪ੍ਰਧਾਨ ਕਿਸਾਨ ਵਿੰਗ ਗੁਰਜੀਤ ਸਿੰਘ ਚੀਮਾ, ਕਿੱਕਰ ਸਿੰਘ ਕੁਤਬੇ ਵਾਲਾ, ਨਿਸ਼ਾਨ ਸਿੰਘ ਕੁਤਬਦੀਨ ਵਾਲਾ, ਸੁਖਦੇਵ ਸਿੰਘ ਭਦਰੂ, ਸੁਖਵਿੰਦਰ ਸਿੰਘ ਵਸਤੀ ਰਾਮ ਲਾਲ, ਦਿਲਬਾਗ ਸਿੰਘ ਔਲਖ, ਨਿਰਮਲ ਸਿੰਘ, ਹਰਪ੍ਰੀਤ ਸਿੰਘ ਭੁੱਲਰ, ਮੇਜਰ ਸਿੰਘ ਟੁਰਨਾ ਅਤੇ ਦੀਪਕ ਨਾਰੰਗ ਸਮੇਤ ਆਪ ਆਗੂ ਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD