Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਸਰਕਾਰ ਨੇ ਕੈਨੇਡਾ ਦੀ ਸਾਬਕਾ ਐਮ.ਪੀ. ਨੀਨਾ ਗਰੇਵਾਲ ਦੀ ਪਟਿਆਲਾ ਸਥਿਤ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ਨੇ ਢਾਈ ਸਾਲਾਂ ਤੋਂ ਹੋਇਆ ਨਜਾਇਜ਼ ਕਬਜ਼ਾ 48 ਘੰਟਿਆਂ 'ਚ ਛੁਡਵਾਇਆ : ਕੈਬਨਿਟ ਮੰਤਰੀ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 26 Mar 2023

Last updated on: Mar 26, 2023, 00:00 IST

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪਟਿਆਲਾ ਪੁੱਜ ਕੇ ਕੈਨੇਡਾ ਦੀ ਸਾਬਕਾ ਐਮ.ਪੀ. ਨੀਨਾ ਗਰੇਵਾਲ ਦੇ ਪੇਕਾ ਪਰਿਵਾਰ ਦਾ ਪਿਛਲੇ ਕਰੀਬ ਢਾਈ ਸਾਲ ਤੋਂ ਕਿਸੇ ਵਿਅਕਤੀ ਵੱਲੋਂ ਨਾਜਾਇਜ਼ ਕਬਜ਼ੇ ਹੇਠ ਦੱਬਿਆ ਜੱਦੀ ਘਰ ਛੁਡਵਾ ਕੇ ਘਰ ਦੇ ਦਸਤਾਵੇਜ਼ ਨੀਨਾ ਗਰੇਵਾਲ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸੌਂਪੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਦੀ ਰਾਖੀ ਕਰਨ ਸਮੇਤ ਪ੍ਰਵਾਸੀ ਭਾਰਤੀਆਂ ਦੇ ਨਾਲ ਸਬੰਧਤ ਸਾਰੇ ਮਸਲੇ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਐਨ.ਆਰ.ਆਈ ਦੀ ਇੱਕ ਇੱਟ ਵੀ ਦੱਬਣ ਨਹੀਂ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਨੀਨਾ ਮਿੱਤਲ ਦੇ ਪਿਤਾ ਸਵਰਗੀ ਸ. ਨਿਹਾਲ ਸਿੰਘ ਢਿੱਲੋਂ ਦੇ ਪਰਿਵਾਰ ਦਾ ਇੱਥੇ ਸੇਵਕ ਕਲੋਨੀ ਸਥਿਤ ਜੱਦੀ ਘਰ, ਜੋਕਿ ਪਿਛਲੇ ਕਰੀਬ ਢਾਈ ਸਾਲਾਂ ਤੋਂ ਨਾਜਾਇਜ਼ ਕਬਜੇ ਹੇਠ ਸੀ ਅਤੇ ਪੰਜਾਬ ਸਰਕਾਰ ਵੱਲੋਂ ਦਰਖਾਸਤ ਮਿਲਣ ਤੋਂ ਬਾਅਦ 48 ਘੰਟਿਆਂ 'ਚ ਖਾਲੀ ਕਰਵਾਉਣ ਦੀ ਕਾਰਵਾਈ ਮੁਕੰਮਲ ਹੋਣ ਉਪਰੰਤ, ਇਹ ਘਰ ਸਵਰਗੀ ਸ. ਢਿੱਲੋਂ ਦੀ ਸਪੁੱਤਰੀ ਨੀਨਾ ਗਰੇਵਾਲ ਤੇ ਨੂੰਹ ਪਰਵੀਰ ਢਿੱਲੋਂ ਨੂੰ ਅੱਜ ਕਬਜਾ ਸੌਂਪ ਦਿੱਤਾ ਗਿਆ ਹੈ। 

ਜਿਕਰਯੋਗ ਹੈ ਕਿ ਨੀਨਾ ਗਰੇਵਾਲ ਕੈਨੇਡਾ ਦੀ ਪਹਿਲੀ ਸਿੱਖ ਮਹਿਲਾ ਮੈਂਬਰ ਪਾਰਲੀਮੈਂਟ ਤੇ ਪਹਿਲਾ ਸਿੱਖ ਪਤੀ-ਪਤਨੀ ਜੋੜਾ ਐਮ.ਪੀ. ਵੀ ਰਹਿ ਚੁੱਕੇ ਹਨ। ਨੀਨਾ ਗਰੇਵਾਲ ਕੈਨੇਡਾ 'ਚ 4 ਵਾਰ ਐਮ.ਪੀ. ਰਹੇ ਤੇ ਉਨ੍ਹਾਂ ਦੇ ਪਤੀ ਗੁਰਬੰਤ ਸਿੰਘ ਗਰੇਵਾਲ 3 ਵਾਰ ਐਮ.ਪੀ. ਰਹੇ ਹਨ।

ਇਸ ਮੌਕੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਹੱਲ ਕਰਨ ਲਈ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ' ਪ੍ਰੋਗਰਾਮ ਕੀਤੇ ਗਏ ਹਨ, ਜਿਸ ਦੌਰਾਨ ਆਈਆਂ 623 ਸ਼ਿਕਾਇਤਾਂ 'ਚੋਂ 50 ਫ਼ੀਸਦੀ ਤੋਂ ਵੱਧ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਤੇ ਹੋਰਨਾਂ 'ਤੇ ਕਾਰਵਾਈ ਜਾਰੀ ਹੈ।

ਕੈਨੇਡਾ ਦੇ ਸਾਬਕਾ ਐਮ.ਪੀ. ਨੀਨਾ ਗਰੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੱਦੀ ਘਰ ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਉਣਾ ਇੱਕ ਬਹੁਤ ਵੱਡਾ ਹਾਂਪੱਖੀ ਸੁਨੇਹਾ ਹੈ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀ ਹਰ ਪੱਖੋਂ ਸੁਰੱਖਿਆ ਕਰਨ ਦੀ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਅ ਰਹੀ ਹੈ।

ਨੀਨਾ ਗਰੇਵਾਲ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਜਦੋਂ ਆਪਣਾ ਮਾਮਲਾ ਪੰਜਾਬ ਸਰਕਾਰ ਦੇ ਸਨਮੁੱਖ ਰੱਖਿਆ ਤਾਂ ਸਰਕਾਰ ਨੇ ਬਿਨ੍ਹਾਂ ਦੇਰੀ ਕੀਤਿਆਂ ਉਨ੍ਹਾਂ ਦੇ ਘਰ ਉਪਰ ਕਰੀਬ ਢਾਈ ਸਾਲਾਂ ਤੋਂ ਨਵਾਬ ਸਿੰਘ ਮਨੇਸ ਵੱਲੋਂ ਕੀਤਾ ਗਿਆ ਨਾਜਾਇਜ਼ ਕਬਜ਼ਾ ਛੁਡਵਾ ਕੇ ਸਾਡਾ ਜੱਦੀ ਘਰ ਸਾਨੂੰ ਮੁੜ ਤੋਂ ਦਿਵਾਇਆ ਹੈ ਅਤੇ ਵਿਅਕਤੀ ਖਿਲਾਫ਼ ਐਫ.ਆਈ.ਆਰ. ਵੀ ਦਰਜ਼ ਕਰ ਦਿੱਤੀ ਗਈ ਹੈ, ਜੋ ਕਿ ਹੁਣ ਜੇਲ 'ਚ ਹੈ।

ਇਸ ਦੌਰਾਨ ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਡੀ.ਆਰ.ਓ. ਨਵਦੀਪ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD