Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਕਿਸਾਨ ਆਪਣੀ ਉਪਜ ਦੀ ਪ੍ਰੋਸੈਸਿੰਗ ਕਰਕੇ ਕਮਾ ਸਕਦੇ ਹਨ ਚੰਗਾ ਮੁਨਾਫਾ : ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਨੇ ਫੈਪਰੋ ਦੇ ਹਾਈਜੈਨਿਕ ਤੇ ਸਾਇੰਟੀਫਿਕ ਗੁੜ-ਸ਼ੱਕਰ ਯੂਨਿਟ ਦਾ ਕੀਤਾ ਉਦਘਾਟਨ

DC Hoshiarpur, Deputy Commissioner Hoshiarpur, Komal Mittal, Hoshiarpur, Agriculture

Web Admin

Web Admin

5 Dariya News

ਹੁਸ਼ਿਆਰਪੁਰ , 27 Mar 2023

Last updated on: Mar 27, 2023, 00:00 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਕਿਸਾਨ ਆਪਣੀ ਉਪਜ ਨੂੰ ਪ੍ਰੋਸੈਸਿੰਗ ਰਾਹੀਂ ਬਾਜ਼ਾਰ ਵਿਚ ਵੇਚ ਕੇ ਗਾਹਕਾਂ ਨੂੰ ਜਿਥੇ ਚੰਗੀ ਕੁਆਲਿਟੀ ਮੁਹੱਈਆ ਕਰਵਾ ਸਕਦੇ ਹਨ, ਉਥੇ ਆਪਣੀ ਉਪਜ ਦਾ ਚੰਗਾ ਮੁੱਲ ਵੀ ਪ੍ਰਾਪਤ ਕਰ ਸਕਦੇ ਹਨ। ਉਹ ਅੱਜ ਜ਼ਿਲ੍ਹੇ ਦੇ ਪਿੰਡ ਭੂੰਗਾ ਦੇ ਪਿੰਡ ਘੁਗਿਆਲ ਵਿਖੇ ਸਥਿਤ ਫਾਰਮਰਜ਼ ਪ੍ਰੋਡਿਊਸ ਪ੍ਰਮੋਸ਼ਨ ਸੋਸਾਇਟੀ (ਫੈਪਰੋ) ਵਿਚ ਲਗਾਏ ਗਏ ਹਾਈਜੈਨਿਕ ਅਤੇ ਸਾਇੰਟੀਫਿਕ ਢੰਗ ਨਾਲ ਬਣਨ ਵਾਲੇ ਗੁੜ-ਸ਼ੱਕਰ ਪ੍ਰੋਸੈਸਿੰਗ ਯੂਨਿਟ ਦੇ ਉਦਘਾਟਨ ਮੌਕੇ ਇਲਾਕੇ ਦੇ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ। 

ਇਸ ਦੌਰਾਨ ਉਨ੍ਹਾਂ ਨਾਲ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ, ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਮਨਿੰਦਰ ਸਿੰਘ ਬੌਂਸ, ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲਜੀ ਦੇ ਵਿਗਿਆਨਕ ਅਖਿਲ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਸੈਸਿੰਗ ਯੂਨਿਟ ਦੀ ਸਥਾਪਨਾ ਕਿਸਾਨਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ। 

ਉਨ੍ਹਾਂ ਕਿਹਾ ਕਿ ਇਸ ਯੂਨਿਟ ਦੀ ਸਥਾਪਨਾ ਨਾਲ ਉਪਭੋਗਤਾਵਾਂ ਨੂੰ ਜਿਥੇ ਹਾਈਜੈਨਿਕ ਅਤੇ ਸਾਇੰਟੀਫਿਕ ਢੰਗ ਨਾਲ ਤਿਆਰ ਕੀਤਾ ਗਿਆ ਮਿਆਰੀ ਗੁੜ-ਸ਼ੱਕਰ ਮਿਲੇਗਾ, ਉਥੇ ਕਿਸਾਨਾਂ ਨੂੰ ਵੀ ਉਨ੍ਹਾਂ ਦੀ ਉਪਜ ਦਾ ਚੰਗਾ ਲਾਭ ਪ੍ਰਾਪਤ ਹੋਵੇਗਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਫ਼ਸਲੀ ਚੱਕਰ ਤੋਂ ਨਿਕਲ ਕੇ ਫ਼ਸਲੀ ਵਿਭਿੰਨਤਾ ਨੂੰ ਅਪਣਾ ਕੇ ਆਰਥਿਕ ਪੱਖੋਂ ਹੋਰ ਮਜ਼ਬੂਤ ਹੋ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟਕਨੋਲਜੀ ਅਤੇ ਇੰਡੀਅਨ ਕੌਂਸਲ ਫਾਰ ਸਾਇੰਸ ਐਂਡ ਟਕਨੋਲਜੀ ਦੇ ਸਹਿਯੋਗ ਨਾਲ 75 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਇਹ ਪ੍ਰੋਸੈਸਿੰਗ ਯੂਨਿਟ ਗਾਹਕਾਂ ਨੂੰ ਕੁਆਲਿਟੀ ਅਤੇ ਕਿਸਾਨਾਂ ਨੂੰ ਆਪਣੀ ਉਪਜ ਆਪ ਪ੍ਰੋਸੈਸ ਕਰਕੇ ਇਲਾਕੇ ਵਿਚ ਆਪਣੀ ਇਕ ਪਹਿਚਾਣ ਬਣਾਉਣ ਵਿਚ ਸਹਾਇਕ ਸਿੱਧ ਹੋਵੇਗਾ।

ਉਨ੍ਹਾਂ ਕਿਹਾ ਕਿ ਫੈਪਰੋ ਵਰਗੇ ਯੂਨਿਟ ਕਿਸਾਨਾਂ ਨੂੰ ਆਤਮ-ਨਿਰਭਰ ਬਣਾਉਣ ਦੇ ਨਾਲ-ਨਾਲ ਪ੍ਰੋਸੈਸਿੰਗ ਯੂਨਿਟ ਲਗਾਉਣ ਲਈ ਪ੍ਰੇਰਿਤ ਕਰਦੇ ਹਨ, ਜੋ ਕਿ ਸਮੇਂ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਉਪਭੋਗਤਾ ਕੁਆਲਿਟੀ ਨੂੰ ਲੈ ਕੇ ਵਿਸ਼ੇਸ਼ ਜਾਗਰੂਕ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਖੇਤੀ ਯੁੱਗ ਵਿਚ ਕਿਸਾਨਾਂ ਨੂੰ ਗਰੁੱਪਾਂ, ਸੋਸਾਇਟੀਆਂ ਬਣਾ ਕੇ ਖੇਤੀ ਕਰਨੀ ਚਾਹੀਦੀ ਹੈ। 

ਜੇਕਰ ਕਿਸਾਨ ਸਮੂਹ ਵਿਚ ਖੇਤੀ ਕਰਦਾ ਹੈ, ਤਾਂ ਉਸ ਨੂੰ ਖੇਤੀ ਵਿਚ ਫਾਇਦਾ ਹੁੰਦਾ ਹੈ। ਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਯੂਨਿਟ ਦਾ ਵੱਧ ਤੋਂ ਵੱਧ ਲਾਭ ਲੈਣ।ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਫ਼ਸਲੀ ਵਿਭਿੰਨਤਾ ਵਿਚ ਇਕ ਮੋਹਰੀ ਜ਼ਿਲ੍ਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫ਼ਸਲੀ ਵਿਭਿੰਨਤਾ ਵਿਚ ਆਪਣਾ ਪੂਰਾ ਯੋਗਦਾਨ ਦੇਣ ਅਤੇ ਆਉਣ ਵਾਲੇ ਖਰੀਫ ਦੇ ਸੀਜ਼ਨ ਦੌਰਾਨ ਝੋਨੇ ਦਾ ਰਕਬਾ ਘੱਟ ਕਰਕੇ ਮੱਕੀ, ਬਾਸਮਤੀ ਨੂੰ ਵਧਾਉਣ ਦੀ ਕਸ਼ਿਸ਼ ਕਰਨ। 

ਇਸ ਤੋਂ ਇਲਾਵਾ ਇਲਾਕੇ ਵਿਚ ਪੁਰਾਣੇ ਸਮੇਂ ਦੌਰਾਨ ਕਪਾਹ ਦੀ ਕਾਸ਼ਤ ਵੀ ਕੀਤੀ ਜਾਂਦੀ ਸੀ, ਇਸ ਸਬੰਧੀ ਵਿਚ ਮੌਸਮ ਅਤੇ ਲਾਭ ਦੀ ਅਨੁਕੂਲਤਾ ਦੇਖਦੇ ਹੋਏ ਨਰਮੇ ਨੂੰ ਵੀ ਟਰਾਇਲ ਦੇ ਤੌਰ ’ਤੇ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਖੇਤੀ ਵਿਭਾਗ ਵਲੋਂ ਕਿਸਾਨਾਂ ਨੂੰ ਵੱਖ-ਵੱਖ ਸਕੀਮਾਂ ਤਹਿਤ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ, ਇਸ ਦਾ ਭਰਪੂਰ ਲਾਭ ਲੈਂਦੇ ਹੋਏ ਮਸ਼ੀਨਰੀ ਰਾਹੀਂ ਪਰਾਲੀ ਨੂੰ ਯੋਗ ਸੰਭਾਲ ਦਾ ਪ੍ਰਯੋਗ ਕਰਦੇ ਹੋਏ ਸਾਲ 2023 ਵਿਚ ਆਪਣੇ ਜ਼ਿਲ੍ਹੇ ਨੂੰ ਪਰਾਲੀ ਪ੍ਰਬੰਧਨ ਵਿਚ ਸੂਬੇ ਦਾ ਮੋਹਰੀ ਜ਼ਿਲ੍ਹਾ ਬਣਾਉਣ। 

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜਿਥੇ ਫੈਪਰੋ ਦੇ ਪੂਰੇ ਯੂਨਿਟ ਦਾ ਦੌਰਾ ਕੀਤਾ, ਉਥੇ ਸਵੈ ਸਹਾਇਤਾ ਗਰੁੱਪਾਂ ਵਲੋਂ ਬਣਾਏ ਗਏ ਉਤਪਾਦਾਂ ਦੇ ਸਟਾਲਾਂ ਨੂੰ ਵੀ ਚੈੱਕ ਕੀਤਾ।ਜ਼ਿਕਰਯੋਗ ਹੈ ਕਿ ਫੈਪਰੋ ਪਹਿਲਾਂ ਤੋਂ ਹੀ ਹਲਦੀ, ਬੇਸਣ, ਸ਼ਹਿਦ ਅਤੇ ਦਾਲਾਂ ਦਾ ਪ੍ਰੋਸੈਸਿੰਗ ਯੂਨਿਟ ਲੱਗਾ ਹੈ। 

ਇਸ ਮੌਕੇ ਫੈਪਰੋ ਦੇ ਪ੍ਰਧਾਨ ਜਸਵੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਚੌਟਾਲਾ, ਉਪ ਪ੍ਰਧਾਨ ਯੋਗਰਾਜ, ਮੈਨੇਜਰ ਸੁਖਜਿੰਦਰ ਸਿੰਘ, ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ, ਸਹਾਇਕ ਡਾਇਰੈਕਟਰ ਡਾ. ਜਸਪਾਲ ਸਿੰਘ, ਚਮਨ ਲਾਲ ਵਸ਼ਿਸ਼ਟ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Komal Mittal , Hoshiarpur , Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD