Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵਲੋਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ

ਨਸ਼ਾਖੋਰੀ ਅਤੇ ਕੰਨਿਆ ਭਰੂਣ ਹੱਤਿਆ ਨੂੰ ਖ਼ਤਮ ਕਰਨ ਲਈ ਵੀ ਸਹਿਯੋਗ ਦੀ ਕੀਤੀ ਅਪੀਲ

Gurpreet Bassi Gogi, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 27 Mar 2023

Last updated on: Mar 27, 2023, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵਲੋਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦਾ ਸਫਾਇਆ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ। ਸਥਾਨਕ ਸਰਕਾਰੀ ਕਾਲਜ (ਲੜਕੀਆਂ) ਤੋਂ ਸ਼ਾਂਤੀ ਮਾਰਚ ਦੀ ਅਗਵਾਈ ਕਰਦਿਆਂ ਵਿਧਾਇਕ ਗੋਗੀ ਨੇ ਕਿਹਾ ਕਿ ਨੌਜਵਾਨਾਂ ਦੀ ਉਸਾਰੂ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਦੀ ਲੋੜ ਹੈ ਤਾਂ ਜੋ ਉਹ ਵੱਖ-ਵੱਖ ਸਮਾਜਿਕ ਬੁਰਾਈਆਂ ਵਿਰੁੱਧ ਉਸਾਰੂ ਭੂਮਿਕਾ ਨਿਭਾ ਸਕਣ। 

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰਾਸ਼ਟਰਵਾਦ ਅਤੇ ਮਾਨਵਤਾ ਦੀ ਸੇਵਾ ਦੇ ਜਜ਼ਬੇ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ ਜੋ ਇੱਕ ਸਦਭਾਵਨਾ ਵਾਲੇ ਸਮਾਜ ਦੀ ਉਸਾਰੀ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਕੂਲਾਂ/ਕਾਲਜਾਂ ਵਿੱਚ ਆਪਣੇ ਸਾਥੀਆਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਜੰਗ ਲੜਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਅਤੇ ਰਾਸ਼ਟਰ ਨਿਰਮਾਣ ਵਿੱਚ ਵੱਡਾ ਯੋਗਦਾਨ ਪਾਉਣਾ ਚਾਹੀਦਾ ਹੈ। 

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਨਾਲ ਵਿਧਾਇਕ ਗੋਗੀ ਵਲੋਂ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਇਸ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਨੌਜਵਾਨਾਂ ਦੀ ਸ਼ਮੂਲੀਅਤ ਲਾਜ਼ਮੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਭਾਵੀ ਕਦਮਾਂ ਰਾਹੀਂ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਬੰਦ ਕਰ ਦਿੱਤੀ ਹੈ ਪਰ ਇਸਦੀ ਚਪੇਟ ਵਿੱਚ ਆਉਣ ਵਾਲੇ ਨੌਜਵਾਨਾਂ ਵਿੱਚ ਵੱਡੇ ਪੱਧਰ 'ਤੇ ਜਾਗਰੂਕਤਾ ਪੈਦਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਵਿਧਾਇਕ ਗੋਗੀ ਨੇ ਕਿਹਾ ਕਿ ਸੂਬੇ ਦੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਨੌਜਵਾਨ ਹੀ ਸਹਾਈ ਹੋ ਸਕਦੇ ਹਨ। 

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮੇਂ-ਸਮੇਂ 'ਤੇ ਨਸ਼ਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਵਿਚਾਰ ਚਰਚਾ ਕਰਨੀ ਚਾਹੀਦੀ ਹੈ ਅਤੇ ਸਾਥੀ ਸਮੂਹਾਂ ਵਿੱਚ ਨਸ਼ਿਆਂ ਦੀ ਵਰਤੋਂ ਦੇ ਸੰਕੇਤਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਨਾ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਸਮਾਜ ਨੂੰ ਕੰਨਿਆ ਭਰੂਣ ਹੱਤਿਆ ਅਤੇ ਪ੍ਰਦੂਸ਼ਣ ਵਿਰੁੱਧ ਜਾਗਰੂਕ ਕਰਨ ਲਈ ਵੀ ਕਿਹਾ।

 

Tags: Gurpreet Bassi Gogi , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD