Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ

 

ਵਿਸ਼ਵ ਰੰਗ ਮੰਚ ਦਿਹਾੜੇ ਨੂੰ ਨਾਟਕਾਂ ਰਾਹੀਂ ਲੋਕ ਚੇਤਨਾ ਪਸਾਰਨ ਲਈ ਸਮਰਪਿਤ ਲਹਿਰ ਦੀ ਲੋੜ : ਪ੍ਰੋਃ ਗੁਰਭਜਨ ਗਿੱਲ

ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਵੱਲੋਂ ਰੰਗ -ਕਰਮੀ ਬਾਲ ਮੁਕੰਦ ਸ਼ਰਮਾ ਦਾ ਸਨਮਾਨ

Krishan Kumar Bawa, Punjab Pradesh Congress Committee, Congress, Punjab Congress

Web Admin

Web Admin

5 Dariya News

ਲੁਧਿਆਣਾ , 27 Mar 2023

ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ (ਰਜਿਃ) ਲੁਧਿਆਣਾ ਵੱਲੋਂ ਅੰਤਰ ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਰੰਗ ਮੰਚ ਅਭਿਨੇਤਾ ਅਤੇ ਲੋਕ ਪੱਖੀ ਸਭਿਆਚਾਰ ਲਹਿਰ ਦੇ ਸੁਚੇਤ ਪਹਿਰੇਦਾਰ ਬਾਲ ਮੁਕੰਦ ਸ਼ਰਮਾ ਨੂੰ ਲੁਧਿਆਣਾ ਚ ਸਨਮਾਨਿਤ ਕੀਤਾ ਗਿਆ। ਫਾਉਂਡੇਸ਼ਨ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਜਸਵਿੰਦਰ ਭੱਲਾ ਤੇ ਬਾਲ ਮੁਕੰਦ ਸ਼ਰਮਾ ਜੋੜੀ ਨੇ ਸਵਰਗੀ ਸਃ ਜਗਦੇਵ ਸਿੰਘ ਜੱਸੋਵਾਲ ਤੇ ਪ੍ਰੋਃ ਗੁਰਭਜਨ ਗਿੱਲ ਜੀ ਦੀ ਪ੍ਰੇਰਨਾ ਨਾਲ ਡਾਃ ਕੇਸ਼ੋ ਰਾਮ ਸ਼ਰਮਾ ਦੀ ਸਿਖਲਾਈ ਉਪਰੰਤ ਪਿਛਲੇ ਚਾਰ ਦਹਾਕਿਆਂ ਤੋਂ ਸਟੇਜ ਨਾਟਕਾਂ, ਫਿਲਮਾਂ ਤੇ ਆਡਿਉ ਕੈਸਿਟ ਛਣਕਾਟਾ ਤੇ ਸਮਾਜਿਕ ਕੁਰੀਤੀਆਂ ਖ਼ਿਲਾਫ਼ ਲਘੂ ਫ਼ਿਲਮਾਂ ਰਾਹੀਂ ਨਹਿਤਵ ਪੂਰਨ ਹਿੱਸਾ ਪਾਇਆ ਹੈ। 

ਉਨ੍ਹਾਂ ਕਿਹਾ ਕਿ ਮੈਨੂੰ ਮਾਣ ਹੈ ਕਿ ਡਾਃ ਜਸਵਿੰਦਰ ਭੱਲਾ ਦੀ ਜਨਮ ਭੂਮੀ ਵੀ ਮੇਰਾ ਪਿੰਡ ਰਕਬਾ(ਲੁਧਿਆਣਾ) ਹੀ ਹੈ। ਨੇੜ ਭਵਿੱਖ ਵਿੱਚ ਜਸਵਿੰਦਰ ਭੱਲਾ ਨੂੰ ਰਕਬਾ ਵਿਖੇ ਵਿਸ਼ੇਸ਼ ਸਨਮਾਨ ਦਿੱਤਾ ਜਾਵੇਗਾ।ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਫਾਉਂਡੇਸ਼ਨ ਦੇ ਸਰਪ੍ਰਸਤ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਬਾਲ ਮੁਕੰਦ ਸ਼ਰਮਾ 1983 ਤੋਂ ਮੇਰੇ ਸੰਪਰਕ ਵਿੱਚ ਹੋਣ ਕਰਕੇ ਮੈ ਕਹਿ ਸਕਦਾ ਹਾਂ ਕਿ ਉਹ ਸਿਰ ਤੋਂ ਪੈਰਾਂ ਤੀਕ ਲੋਕ ਪੱਖੀ ਸੱਭਿਆਚਾਰ ਦਾ ਪਹਿਰੇਦਾਰ ਹੈ। 

ਬਾਲ ਮੁਕੰਦ ਤੇ ਜਸਵਿੰਦਰ ਭੱਲਾ ਨੇ 1994 ਵਿੱਚ ਹੀ ਭਰੂਣ ਹੱਤਿਆ ਦੇ ਖ਼ਿਲਾਫ਼ ਲਘੂ ਫ਼ਿਲਮ “ਮਾਸੀ ਨੂੰ ਤਰਸਣਗੇ” ਬਣਾ ਕੇ ਸਾਬਤ ਕਰ ਦਿੱਤਾ ਸੀ ਕਿ ਕਲਾ ਨੂੰ ਲੋਕ ਮਸਲਿਆਂ ਪ੍ਰਤੀ ਚੇਤਨਾ ਹਥਿਆਰ ਵਜੋਂ ਕਿਵੇਂ ਵਰਤਣਾ ਹੈ।

ਪ੍ਰੋਃ ਗਿੱਲ ਨੇ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਵਿਸ਼ਵ ਰੰਗ ਮੰਚ ਦਿਵਸ ਤੇ ਬਾਲ ਮੁਕੰਦ ਸ਼ਰਮਾ ਵਰਗੇ ਕਲਾਕਾਰ ਨੂੰ ਸਨਮਾਨਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਰੰਗ ਮੰਚ ਦੀ ਸੌਵੀਂ ਵਰ੍ਹੇਗੰਢ ਤੇ ਉਨ੍ਹਾਂ ਨੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦਾ ਪ੍ਰਧਾਨ ਹੁੰਦਿਆਂ ਪਹਿਲੀ ਨਾਟਕ ਨਿਰਦੇਸ਼ਕ ਆਇਰਿਸ਼ ਲੇਡੀ ਸ਼੍ਰੀਮਤੀ ਨੋਰਾ ਰਿਚਰਡਜ਼ ਦੀ ਜੀਵਨੀ ਸਃ ਹਰਬੀਰ ਸਿੰਘ ਭੰਵਰ ਜੀ ਤੋਂ ਲਿਖਵਾ ਕੇ ਅਕਾਡਮੀ ਵੱਲੋਂ ਪ੍ਰਕਾਸ਼ਿਤ ਕੀਤੀ। ਸ਼੍ਰੀ ਮਤੀ ਨੋਰਾ ਰਿਚਰਡਜ਼ ਨੇ ਗੌਰਮਿੰਟ ਕਾਲਿਜ ਲਾਹੌਰ ਵਿੱਚ ਪੜ੍ਹਦੇ ਵਿਦਿਆਰਥੀਆਂ ਤੋਂ ਪ੍ਰੋਃ ਆਈ ਸੀ ਨੰਦਾ ਜੀ ਦਾ ਨਾਟਕ ਦੁਲਹਨ ਖਿਡਵਾਇਆ ਸੀ।

ਧੰਨਵਾਦ ਕਰਦਿਆਂ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਆਪਣੀ ਜਨਮ ਭੂਮੀ ਲੋਹੀਆਂ ਖ਼ਾਸ(ਜਲੰਧਰ) ਦੇ ਨਾਟਕ ਕਲਾ ਕੇਂਦਰ ਵਿੱਚ ਬਾਲ ਕਲਾਕਾਰ ਵਜੋਂ ਕੰਮ ਕਰਨਾ ਮੇਰੀ ਪ੍ਰਾਪਤੀ ਸੀ ਕਿਉਂਕਿ ਇਸ ਮੰਚ ਨੂੰ ਸਃ ਗੁਰਸ਼ਰਨ ਸਿੰਘ ਭਾ ਜੀ ਜੀ ਸਰਪ੍ਰਸਤੀ ਹਾਸਲ ਸੀ। ਪੰਜਾਬ ਖੇਤੀ ਯੂਨੀਵਰਸਿਟੀ ਲੁਧਿਆਣਾ ਵਿੱਚ ਡਾਃ ਕੇਸ਼ੋ ਰਾਮ ਸ਼ਰਮਾ ਜੀ ਦੀ ਨਿਰਦੇਸ਼ਨਾ ਤੇ ਗੁਰਭਜਨ ਗਿੱਲ ਜੀ ਦੀ ਸੁਹਬਤ ਸਦਕਾ ਹੀ ਸਃ ਜਗਦੇਵ ਸਿੰਘ ਜੱਸੋਵਾਲ ਜੀ ਨਾਲ ਮੇਰਾ ਤੇ ਜਸਵਿੰਦਰ ਦਾ ਸੰਪਰਕ ਹੋਇਆ ਜਿੰਨ੍ਹਾਂ ਨੇ ਸਾਡੇ ਸੁਪਨਿਆਂ ਨੂੰ ਵਿਸ਼ਾਲ ਅੰਬਰਾਂ ਵਿੱਚ ਉੱਡਣ ਜੋਗੇ ਕੀਤਾ। 

ਰੰਗਮੰਚ ਸਾਡੀ ਸ਼ਕਤੀ ਹੈ ਅਤੇ ਇਹ ਸ਼ਕਤੀ ਭਵਿੱਖ ਵਿੱਚ ਵੀ ਲੋਕ ਹਿੱਤ ਵਿੱਚ ਵਰਤਣਾ ਮੇਰਾ ਮਿਸ਼ਨ ਹੈ।ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਮੀਤ ਪ੍ਰਧਾਨ ਤੇ ਉੱਘੇ ਪੰਜਾਬੀ ਕਵੀ ਤ੍ਰੈਲੋਚਨ ਲੋਚੀ ਨੇ ਕਿਹਾ ਕਿ ਭਾ ਜੀ ਬਾਲ ਮੁਕੰਦ ਸ਼ਰਮਾ ਮੇਰੇ ਪ੍ਰੇਰਨਾ ਸਰੋਤ ਹਨ। ਇਨ੍ਹਾਂ ਨੇ ਪੰਜਾਬ ਸਰਕਾਰ ਵਿੱਚ ਉੱਚ ਅਧਿਕਾਰੀ ਹੋਣ ਦੇ ਬਾਵਜੂਦ ਕਲਾ ਤੇ ਸੱਭਿਆਚਾਰ ਦਾ ਮਿਸ਼ਨ ਕਦੇ ਨਹੀਂ ਤਿਆਗਿਆ।

ਅੱਜ ਵਿਸ਼ਵ ਰੰਗ ਦਿਵਸ ਨੂੰ ਸਮਰਪਿਤ ਮਿਲਣੀ ਵਿੱਚ ਉਨ੍ਹਾਂ ਦੀਆਂ ਗੱਲਾਂ ਸਿਣ ਕੇ ਮਨ ਨੂੰ ਸਕੂਨ ਮਿਲਿਆ ਹੈ ਕਿ ਸਃ ਗੁਰਸ਼ਰਨ ਸਿੰਘ ਭਾ ਜੀ ਨੇ ਸਿਰਫ਼ ਮੇਰੇ ਵਰਗਿਆਂ ਨੂੰ ਹੀ ਉਤਸ਼ਾਹਿਤ ਨਹੀਂ ਕੀਤਾ ਸਗੋਂ ਸਾਥੋਂ ਪਹਿਲੀ ਪੀੜ੍ਹੀ ਦਾ ਵੀ ਮਾਰਗ ਦਰਸ਼ਨ ਕੀਤਾ ਹੈ।ਬਾਲ ਮੁਕੰਦ ਸ਼ਰਮਾ ਨੂੰ ਇਸ ਮੌਕੇ ਦੋਸ਼ਾਲਾ ਤੇ ਸਨਮਾਨ ਨਿਸ਼ਾਨੀ ਦੇ ਕੇ ਮਾਣ ਦਿੱਤਾ ਗਿਆ।

 

Tags: Krishan Kumar Bawa , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD