Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਵਲੋਂ ਏਡਜ਼ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਕਿਹਾ! ਮਰੀਜ਼ਾਂ ਨੂੰ ਦਵਾਈ ਦੇ ਨਾਲ ਐਚ ਆਈ ਵੀ ਟੈਸਟ ਵੀ ਮੁਫ਼ਤ ਕੀਤੇ ਜਾਂਦੇ ਹਨ

Health, Civil Surgeon Ludhiana

Web Admin

Web Admin

5 Dariya News

ਲੁਧਿਆਣਾ , 28 Mar 2023

Last updated on: Mar 28, 2023, 00:00 IST

ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋ ਲੁਧਿਆਣਾ ਜ਼ਿਲ੍ਹੇ ਵਿਚ ਐਚ ਆਈ ਵੀ/ਏਡਜ਼ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਜਾਗਰੁਕਤਾ ਵੈਨ ਭੇਜੀ ਗਈ ਜੋ ਜ਼ਿਲ੍ਹੇ ਭਰ ਵਿੱਚ ਲੋਕਾਂ ਨੂੰ ਐਚ ਆਈ ਵੀ/ਏਡਜ਼ ਬਾਰੇ ਜਾਗਰੂਕ ਕਰੇਗੀ।ਸਿਵਲ ਸਰਜਨ ਡਾ ਹਿੰਤਿੰਦਰ ਕੌਰ ਵਲੋਂ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਇਹ ਵੈਨ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਐਚ ਆਈ ਵੀ ਏਡਜ਼ ਸਬੰਧੀ ਲੋਕਾਂ ਨੂੰ ਜਾਗਰੂਕ ਕਰੇਗੀ।

ਇਸ ਮੌਕੇ ਉਨਾਂ ਦੱਸਿਆ ਕਿ ਏਡਜ਼ ਇਕ ਲਾਗ ਦੀ ਬਿਮਾਰੀ ਹੈ ਜੋ ਕਿ ਇੱਕ ਤੋ ਦੂਸਰੇ ਵਿਅਕਤੀ ਨੂੰ ਐਚ ਆਈ ਵੀ ਪ੍ਰਭਾਵਿਤ ਖੂਨ ਚੜਾਉਣ ਨਾਲ, ਸੰਕ੍ਹਮਿਤ ਸਰਿੰਜਾਂ, ਸੂਈਆਂ ਦੀ ਵਰਤੋ ਕਰਨ ,ਅਸੁਰੱਖਿਅਤ ਸਰੀਰਕ ਸਬੰਧਾਂ ਅਤੇ ਐਚ ਆਈ ਵੀ ਪ੍ਰਭਾਵਿਤ ਮਾਂ ਤੋ ਉਸ ਨੂੰ ਹੋਣ ਵਾਲੇ ਬੱਚੇ ਨੂੰ ਹੋ ਸਕਦੀ ਹੈ। ਇਸ ਦੇ ਬਚਾਅ ਲਈ ਅਸੁਰੱਖਿਅਤ ਸਰੀਰਕ ਸਬੰਧਾਂ ਤੋ ਬਚਣਾ ਚਾਹੀਦਾ ਹੈ, ਖੂਨ ਲੈਣ ਸਮੇਂ ਐਚ ਆਈ ਵੀ ਟੈਸਟ ਦਾ ਹੋਣਾ ਜ਼ਰੂਰੀ ਹੈ। 

ਟੀਕਾ ਲਗਵਾਉਣ ਸਮੇਂ ਨਵੀਆਂ ਸਰਿੰਜਾਂ ਅਤੇ ਸੂਈਆਂ ਦੀ ਵਰਤੋ ਕਰਨੀ ਚਾਹੀਦੀ ਹੈ।ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਏਡਜ਼ ਇੱਕ ਦੂਸਰੇ ਵਿਅਕਤੀ ਦੇ ਹੱਥ ਮਿਲਾਉਣ ਨਾਲ, ਛੂਹਣ ਨਾਲ, ਮੱਛਰ ਦੇ ਕੱਟਣ ਨਾਲ ਨਹੀ ਫੈਲਦਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਸ ਤੋ ਪ੍ਰਭਾਵਿਤ ਹੈ ਤਾਂ ਉਸ ਤੋ ਨਫ਼ਰਤ ਨਹੀਂ ਕਰਨੀ ਚਾਹੀਦੀ ਹੈ। 

ਇਸ ਦਾ ਟੈਸਟ ਜ਼ਿਲ੍ਹੇ ਭਰ ਵਿੱਚ ਸਰਕਾਰੀ ਸਿਹਤ ਕੇਦਰਾਂ ਤੇ ਮੁਫ਼ਤ ਕੀਤਾ ਜਾਂਦਾ ਹੈ। ਡਾ ਹਿੰਤਿਦਰ ਕੌਰ ਨੇ ਇਹ ਵੀ ਦੱਸਿਆ ਕਿ ਏ ਆਰ ਟੀ ਸੈਟਰਾਂ ਤੇ ਏਡਜ਼ ਦੇ ਮਰੀਜ਼ਾਂ ਨੂੰ ਦਵਾਈ ਵੀ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ।

 

Tags: Health , Civil Surgeon Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD