Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਅਮਨ ਅਰੋੜਾ ਵੱਲੋਂ ਸਟੇਟ ਸੀ.ਬੀ.ਜੀ. ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪੇਡਾ ਨੂੰ ਵੱਖ ਵੱਖ ਵਿਭਾਗਾਂ ਵਿੱਚ ਲੰਬਿਤ ਪਏ ਸੀ.ਬੀ.ਜੀ. ਪਲਾਂਟਾਂ ਦੇ ਕੇਸਾਂ ਦੀ ਪੈਰਵੀ ਕਰਨ ਦੇ ਆਦੇਸ਼

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Harvendra Singh Hanspal, H.S. Hanspal

Web Admin

Web Admin

5 Dariya News

ਚੰਡੀਗੜ੍ਹ , 28 Mar 2023

ਸੂਬੇ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕਰਨ ਵਿੱਚ ਹੋਰ ਤੇਜ਼ੀ ਲਿਆਉਣ ਵਾਸਤੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਸਾਰੀਆਂ ਸਬੰਧਤ ਧਿਰਾਂ ਦਾ ਇਕ ਵਰਕਿੰਗ ਗਰੁੱਪ ਗਠਿਤ ਕਰਨ ਦੇ ਆਦੇਸ਼ ਦਿੱਤੇ। ਇਸ ਗਰੁੱਪ ਵੱਲੋਂ ਅਪਰੈਲ ਮਹੀਨੇ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਈ ਜਾਵੇਗੀ।

ਇਥੇ ਪੇਡਾ ਭਵਨ ਵਿਖੇ ਸੀ.ਬੀ.ਜੀ. ਡਿਵੈੱਲਪਰਾਂ, ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ, ਗੇਲ, ਆਈ.ਸੀ.ਏ.ਆਰ. ਅਤੇ ਬੈਂਕਾਂ ਦੇ ਨੁਮਾਇੰਦਿਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਤਾਂ ਜੋ ਸੀ.ਬੀ.ਜੀ. ਪਲਾਂਟਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵਿੱਚ ਲਟਕ ਰਹੇ ਮਸਲਿਆਂ ਦਾ ਨਿਬੇੜਾ ਕੀਤਾ ਜਾ ਸਕੇ।

ਸੀ.ਬੀ.ਜੀ. ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵਿੱਚ ਵੱਖ-ਵੱਖ ਪੱਧਰ 'ਤੇ ਬਕਾਇਆ ਪਈਆਂ ਮਨਜ਼ੂਰੀਆਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੰਬਿਤ ਪਏ ਕੇਸਾਂ ਦੇ ਜਲਦੀ ਨਿਬੇੜੇ ਲਈ ਸਬੰਧਤ ਵਿਭਾਗਾਂ ਨਾਲ ਸੰਪਰਕ ਕਰਨ ਤਾਂ ਜੋ ਸੀ.ਬੀ.ਜੀ. ਪ੍ਰਾਜੈਕਟਾਂ ਦੀ ਸਥਾਪਨਾ ਲਈ ਮਨਜ਼ੂਰੀਆਂ ਦੇਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾ ਸਕੇ। 

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕੁਝ ਅਧਿਕਾਰੀਆਂ ਨੂੰ ਫੋਨ ਕਰਕੇ ਸਾਰੇ ਲੰਬਿਤ ਕੇਸਾਂ ਨੂੰ ਬਗ਼ੈਰ ਕਿਸੇ ਦੇਰੀ ਤੋਂ ਕਲੀਅਰ ਕਰਨ ਲਈ ਵੀ ਕਿਹਾ।ਸੀ.ਬੀ.ਜੀ. ਦੀ ਖਰੀਦ ਤੇ ਚੁਕਾਈ ਬਾਰੇ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੀ.ਬੀ.ਜੀ. ਅਤੇ ਇਸ ਤੋਂ ਪੈਦਾ ਹੋਈ ਫਰਮੈਂਟਿਡ ਆਰਗੈਨਿਕ ਮੈਨਿਓਰ (ਜੈਵਿਕ ਖਾਦ) ਦੀ ਖਰੀਦ ਤੇ ਚੁਕਾਈ ਲਈ ਇੱਕ ਢੁਕਵੀਂ ਵਿਧੀ ਵਿਕਸਿਤ ਕਰਨ ਵਾਸਤੇ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। 

ਉਨ੍ਹਾਂ ਨੇ ਨਿਵੇਸ਼ਕਾਂ ਨੂੰ ਭਰੋਸਾ ਦਿੱਤਾ ਕਿ ਉਹ ਸੀ.ਬੀ.ਜੀ. ਦੀ ਖਰੀਦ ਤੇ ਚੁਕਾਈ ਦਾ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਉਣਗੇ।ਸ੍ਰੀ ਅਮਨ ਅਰੋੜਾ ਨੇ ਸੀ.ਬੀ.ਜੀ. ਡਿਵੈੱਲਪਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪ੍ਰਮੁੱਖ ਤੌਰ ’ਤੇ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੇ ਝੋਨੇ ਦੀ ਪਰਾਲੀ ਅਤੇ ਖੇਤੀ ਰਹਿੰਦ-ਖੂੰਹਦ ’ਤੇ ਆਧਾਰਤ ਸੀ.ਬੀ.ਜੀ. ਪ੍ਰਾਜੈਕਟ ਲਗਾਉਣ ਦੀਆਂ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਇੱਥੇ ਹਰ ਸਾਲ 20 ਮਿਲੀਅਨ ਟਨ ਤੋਂ ਵੱਧ ਪਰਾਲੀ ਦਾ ਉਤਪਾਦਨ ਹੋ ਰਿਹਾ ਹੈ।

ਅਮਨ ਅਰੋੜਾ ਨੇ ਕਿਹਾ ਕਿ ਪੇਡਾ ਦੁਆਰਾ ਪਹਿਲਾਂ ਹੀ 43 ਸੀ.ਬੀ.ਜੀ. ਪ੍ਰਾਜੈਕਟ ਅਲਾਟ ਕੀਤੇ ਜਾ ਚੁੱਕੇ ਹਨ ਅਤੇ ਇਹ 43 ਪ੍ਰਾਜੈਕਟ ਮੁਕੰਮਲ ਹੋਣ 'ਤੇ ਸਾਲਾਨਾ ਲਗਭਗ 18 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ, ਜਿਸ ਤੋਂ ਰੋਜ਼ਾਨਾ 510.58 ਟਨ ਸੀ.ਬੀ.ਜੀ. ਪੈਦਾ ਹੋਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਪ੍ਰਤੀ ਦਿਨ 33.23 ਟਨ (ਟੀਪੀਡੀ) ਦੀ ਕੁੱਲ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਸੰਗਰੂਰ ਜ਼ਿਲ੍ਹੇ ਵਿੱਚ ਪਹਿਲਾਂ ਹੀ ਕਾਰਜਸ਼ੀਲ ਹੋ ਚੁੱਕਾ ਹੈ ਅਤੇ 12 ਟੀ.ਪੀ.ਡੀ. ਸਮਰੱਥਾ ਦਾ ਇੱਕ ਹੋਰ ਸੀ.ਬੀ.ਜੀ. ਪ੍ਰਾਜੈਕਟ ਖੰਨਾ ਵਿਖੇ ਕਾਰਜਸ਼ੀਲ ਹੋ ਚੁੱਕਾ ਹੈ ਜਿਸ ਦਾ ਟਰਾਇਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 52.25 ਟੀਪੀਡੀ ਦੀ ਕੁੱਲ ਸਮਰੱਥਾ ਵਾਲੇ ਚਾਰ ਹੋਰ ਪ੍ਰਾਜੈਕਟ ਅਗਲੇ 4-5 ਮਹੀਨਿਆਂ ਵਿੱਚ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ।

ਇਸ ਦੌਰਾਨ ਕੈਬਨਿਟ ਮੰਤਰੀ ਨੇ  ਕਿਹਾ ਕਿ ਇਹ ਮੀਟਿੰਗਾਂ ਸੀ.ਬੀ.ਜੀ. ਡਿਵੈੱਲਪਰਾਂ ਨੂੰ ਦਰਪੇਸ਼ ਸਮੱਸਿਆਵਾਂ ‘ਤੇ ਗੌਰ ਕਰਨ ਅਤੇ ਇਨ੍ਹਾਂ ਦੇ ਜਲਦੀ ਤੋਂ ਜਲਦੀ ਹੱਲ ਦੇ ਸਬੰਧ ਵਿੱਚ ਬੁਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੀ.ਬੀ.ਜੀ. ਪਲਾਂਟ ਵਿਗਿਆਨਕ ਤਰੀਕੇ ਨਾਲ ਪਰਾਲੀ ਨੂੰ ਸਾੜਨ ਤੋਂ ਰੋਕਣ ਦਾ ਸਭ ਤੋਂ ਵਧੀਆ ਹੱਲ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਵਿਆਉਣਯੋਗ ਊਰਜਾ ਉਤਪਾਦਨ ਅਤੇ ਇਸ ਦੀ ਵਰਤੋਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।ਸੀ.ਬੀ.ਜੀ. ਡਿਵੈੱਲਪਰਾਂ ਨੇ ਉਨ੍ਹਾਂ ਦੇ ਮੁੱਦਿਆਂ ਨੂੰ ਸੁਣਨ ਲਈ ਮੀਟਿੰਗਾਂ ਬੁਲਾਉਣ ਅਤੇ ਸਾਰੇ ਸੀ.ਬੀ.ਜੀ.  ਪ੍ਰਾਜੈਕਟਾਂ ਦੇ ਸਟੇਟਸ ਬਾਰੇ ਨਿੱਜੀ ਤੌਰ 'ਤੇ ਨਿਗਰਾਨੀ ਰੱਖਣ ਲਈ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ।

ਮੀਟਿੰਗਾਂ ਵਿੱਚ ਪੇਡਾ ਦੇ ਚੇਅਰਮੈਨ ਸ. ਐਚ.ਐਸ. ਹੰਸਪਾਲ, ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਸ੍ਰੀ ਨਵਜੋਤ ਸਿੰਘ ਮੰਡੇਰ (ਜਰਗ), ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ.ਸਿੰਘ, ਸੀ.ਜੀ.ਐਮ. ਗੇਲ ਸ੍ਰੀ ਪ੍ਰਵੀਰ ਅਗਰਵਾਲ, ਐਸ.ਐਮ. ਮਾਰਕੀਟਿੰਗ ਗੇਲ ਸ੍ਰੀ ਧਰੁਵ ਅਟਲ,  ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸ੍ਰੀ ਕਸ਼ਤਿਜ ਸੰਧਿਆ, ਡੀ.ਜੀ.ਐਮ. ਇੰਡੀਅਨ ਆਇਲ ਸ੍ਰੀ ਜੀ ਜੌਹਲ, ਏ.ਜੀ.ਐਮ. ਐਸਬੀਆਈ ਮੋਹਾਲੀ ਸ੍ਰੀ ਕੇ. ਪੰਤ, ਡੀ.ਜੀ.ਐਮ. ਐਸਬੀਆਈ ਮੋਹਾਲੀ ਅਰੁਣਾ ਠਾਕੁਰ, ਏ.ਜੀ.ਐਮ. ਕੇਨਰਾ ਬੈਂਕ ਸ੍ਰੀ ਸੁਨੀਲ ਖੁਮਾਰੀ ਤੋਂ ਇਲਾਵਾ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ, ਐਨਰਨੈਕਸਟ ਪ੍ਰਾਈਵੇਟ ਲਿਮਟਿਡ (ਥਰਮੈਕਸ ਗਰੁੱਪ), ਐਵਰ ਐਨਵਾਇਰੋ ਰਿਸੋਰਸ ਪ੍ਰਾਈਵੇਟ ਲਿਮਟਿਡ, ਆਈ.ਆਰ.ਐਮ. ਐਨਰਜੀ, ਪੀ.ਈ.ਐਸ. ਰੀਨਿਊਬਲਜ਼ ਪ੍ਰਾਈਵੇਟ ਲਿਮਟਿਡ, ਥਿੰਦ ਸੀ.ਬੀ.ਜੀ. ਪ੍ਰਾਈਵੇਟ ਲਿਮਟਿਡ, ਟੋਰੈਂਟ ਗੈਸ, ਥਿੰਕ ਗੈਸ ਅਤੇ ਗੁਜਰਾਤ ਗੈਸ ਦੇ ਨੁਮਾਇੰਦੇ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Harvendra Singh Hanspal , H.S. Hanspal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD