Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਕੋਲ ਪ੍ਰਸਤਾਵਿਤ ਵਾਟਰ ਸੈੱਸ ਦਾ ਮੁੱਦਾ ਉਠਾਇਆ

ਸੁਖਵਿੰਦਰ ਸੁੱਖੂ ਨੇ ਸਪੱਸ਼ਟ ਕੀਤਾ ਕਿ ਵਾਟਰ ਸੈੱਸ ਸਿਰਫ਼ ਹਿਮਾਚਲ ਪ੍ਰਦੇਸ਼ ਵਿੱਚ ਹਾਈਡਰੋ ਪਾਵਰ ਪ੍ਰਾਜੈਕਟਾਂ 'ਤੇ ਹੀ ਲਾਗੂ ਹੋਵੇਗਾ

Sukhvinder Singh Sukhu, Himachal Pradesh, Himachal, Congress, Indian National Congress, Himachal Congress, Shimla, Chief Minister of Himachal Pradesh, Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 29 Mar 2023

Last updated on: Mar 29, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਵੱਲੋਂ ਹਾਈਡਰੋ ਪਾਵਰ ਪਲਾਂਟਾਂ 'ਤੇ ਪ੍ਰਸਤਾਵਿਤ ਵਾਟਰ ਸੈੱਸ ਲਾਉਣ ਦਾ ਮੁੱਦਾ ਬੁੱਧਵਾਰ ਨੂੰ ਪਹਾੜੀ ਰਾਜ ਦੇ ਆਪਣੇ ਹਮਰੁਤਬਾ ਸੁਖਵਿੰਦਰ ਸੁੱਖੂ ਕੋਲ ਉਠਾਇਆ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਅੱਜ ਸਵੇਰੇ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। 

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪਣ-ਬਿਜਲੀ ਪਲਾਂਟਾਂ 'ਤੇ ਪ੍ਰਸਤਾਵਿਤ ਵਾਟਰ ਸੈੱਸ ਲਾਗੂ ਕਰਨ ਬਾਰੇ ਸੂਬੇ ਦੀ ਚਿੰਤਾ ਜ਼ਾਹਰ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਇਹ ਸੂਬੇ ਦੇ ਹਿੱਤਾਂ ਖ਼ਿਲਾਫ਼ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵਾਟਰ ਸੈੱਸ ਸਿਰਫ਼ ਉਨ੍ਹਾਂ ਦੇ ਆਪਣੇ ਸੂਬੇ ਦੇ ਪਣ-ਬਿਜਲੀ ਪਲਾਂਟਾਂ 'ਤੇ ਲਗਾਇਆ ਜਾਵੇਗਾ ਅਤੇ ਕਿਹਾ ਕਿ ਇਹ ਪੰਜਾਬ ਵਿੱਚ ਲਾਗੂ ਨਹੀਂ ਹੋਵੇਗਾ। 

ਮਸਲੇ ਦੇ ਹੱਲ ਲਈ ਦੋਵਾਂ ਮੁੱਖ ਮੰਤਰੀਆਂ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਕਿ ਰਾਜਾਂ ਦੇ ਮੁੱਖ ਸਕੱਤਰ ਅਤੇ ਬਿਜਲੀ ਸਕੱਤਰ ਹਰ ਪੰਦਰਵਾੜੇ ਬਾਅਦ ਮੀਟਿੰਗ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਰਾਜਾਂ ਵਿਚਕਾਰ ਕੋਈ ਝਗੜਾ ਨਾ ਹੋਵੇ। ਉਨ੍ਹਾਂ ਕਿਹਾ ਕਿ ਦੋਵਾਂ ਰਾਜਾਂ ਦੇ ਉੱਚ ਅਧਿਕਾਰੀ ਰਾਜਾਂ ਨੂੰ ਦਰਪੇਸ਼ ਮੁੱਦਿਆਂ ਨੂੰ ਆਪਸੀ ਤਾਲਮੇਲ ਨਾਲ ਹੱਲ ਕਰਨਗੇ ਤਾਂ ਜੋ ਉਨ੍ਹਾਂ ਵਿਚਕਾਰ ਕਿਸੇ ਮਸਲੇ ਉਤੇ ਕੋਈ ਮਤਭੇਦ ਨਾ ਰਹੇ। 

ਦੋਵਾਂ ਮੁੱਖ ਮੰਤਰੀਆਂ ਨੇ ਦੋਵਾਂ ਰਾਜਾਂ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਲਈ ਸਹਿਮਤੀ ਪ੍ਰਗਟਾਈ। ਇਕ ਹੋਰ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਦੀ ਵਕਾਲਤ ਕੀਤੀ ਤਾਂ ਜੋ ਦੋਵਾਂ ਰਾਜਾਂ ਨੂੰ ਆਪਸੀ ਲਾਭ ਹੋ ਸਕੇ। 

ਉਨ੍ਹਾਂ ਕਿਹਾ ਕਿ ਰੋਪਵੇਅ ਨਾਲ ਇਨ੍ਹਾਂ ਦੋਵਾਂ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੱਖਾਂ ਸ਼ਰਧਾਲੂਆਂ ਨੂੰ ਸਹੂਲਤ ਮਿਲੇਗੀ। ਦੋਵੇਂ ਮੁੱਖ ਮੰਤਰੀਆਂ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਕਿ ਇਹ ਪ੍ਰਾਜੈਕਟ ਦੋਵਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਖਾਲਾ ਬਣਾਵੇਗਾ, ਜੋ ਇਕ ਦੂਜੇ ਤੋਂ ਕਾਫ਼ੀ ਦੂਰ ਸਥਿਤ ਹਨ ਅਤੇ ਪਹਾੜੀ ਖੇਤਰ ਉਨ੍ਹਾਂ ਦੀਆਂ ਸਮੱਸਿਆਵਾਂ ਵਿੱਚ ਵਾਧਾ ਕਰਦਾ ਹੈ। 

ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਪਠਾਨਕੋਟ-ਡਲਹੌਜ਼ੀ ਰੋਪਵੇਅ ਪ੍ਰਾਜੈਕਟ ਸਥਾਪਤ ਕਰਨ 'ਤੇ ਵੀ ਸਹਿਮਤੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੈਲਾਨੀਆਂ ਦੀ ਸਹੂਲਤ ਦੇ ਨਾਲ-ਨਾਲ ਇਹ ਦੋਵਾਂ ਰਾਜਾਂ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਵੀ ਮਦਦ ਕਰੇਗਾ। 

ਦੋਵਾਂ ਆਗੂਆਂ ਨੇ ਇਸ ਖੇਤਰ ਵਿੱਚ ਸੈਰ-ਸਪਾਟੇ ਦੀ ਵੱਡੀ ਸੰਭਾਵਨਾ 'ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਸੈਰ-ਸਪਾਟੇ ਦੀ ਸਹੂਲਤ ਲਈ ਸਾਂਝੇ ਤੌਰ 'ਤੇ ਕੰਮ ਕਰਨਾ ਦੋਵਾਂ ਰਾਜਾਂ ਦੇ ਹਿੱਤ ਵਿੱਚ ਹੈ। ਮੁੱਖ ਮੰਤਰੀ ਨੇ ਬਿਜਲੀ ਖੇਤਰ ਵਿੱਚ ਵੀ ਦੋਵਾਂ ਸੂਬਿਆਂ ਦਰਮਿਆਨ ਆਪਸੀ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਪੀਕ ਸੀਜ਼ਨ ਦੌਰਾਨ ਆਪਣੇ ਕੋਲ ਮੌਜੂਦ ਵਾਧੂ ਬਿਜਲੀ ਪੰਜਾਬ ਨੂੰ ਵੇਚ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦਾ ਮਸਲਾ ਹੱਲ ਕਰਨ ਵਿੱਚ ਵੱਡੀ ਮਦਦ ਮਿਲੇਗੀ।    

 

Tags: Sukhvinder Singh Sukhu , Himachal Pradesh , Himachal , Congress , Indian National Congress , Himachal Congress , Shimla , Chief Minister of Himachal Pradesh , Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD