Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀ.ਆਰ.ਟੀ.ਸੀ. ਦੇ ਚੇਅਰਮੈਨ ਹਡਾਣਾ ਵੱਲੋਂ ਪਟਿਆਲਾ ਦੇ ਬੱਸ ਸਟੈਂਡ ਦੀ ਅਚਨਚੇਤ ਚੈਕਿੰਗ

ਬੱਸ ਅੱਡੇ 'ਚ ਮਾੜੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਦਾ ਲਿਆ ਨੋਟਿਸ, ਕਾਰਵਾਈ ਦੇ ਦਿੱਤੇ ਆਦੇਸ਼

Ranjodh Singh Hadana, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 29 Mar 2023

Last updated on: Mar 29, 2023, 00:00 IST

ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਪਟਿਆਲਾ ਦੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਮੈਨੇਜਿੰਗ ਡਾਇਰੈਕਟਰ ਚਰਨਜੋਤ ਸਿੰਘ ਵਾਲੀਆ ਵੀ ਮੌਜੂਦ ਸਨ। ਚੇਅਰਮੈਨ ਹਡਾਣਾ ਨੇ ਚੈਕਿੰਗ ਦੌਰਾਨ ਬੱਸ ਅੱਡੇ ਦੀ ਗੰਦਗੀ ਨੂੰ ਦੇਖਦੇ ਹੋਏ, ਖਾਸ ਤੌਰ 'ਤੇ ਪਖਾਨਿਆਂ ਦੇ ਬਲਾਕ ਸਹੀ ਤਰੀਕੇ ਨਾਲ ਸਾਫ਼ ਨਾ ਹੋਣ ਦਾ ਗੰਭੀਰ ਨੋਟਿਸ ਲੈਂਦਿਆਂ ਹੋਇਆ ਫੌਰੀ ਤੌਰ 'ਤੇ ਨਿਯਮਾਂ ਤਹਿਤ ਜੁਰਮਾਨਾ/ਕਾਰਵਾਈ ਕਰਨ ਦੇ ਆਦੇਸ਼ ਦਿੱਤੇ। 

ਇਸ ਮੌਕੇ ਉਨ੍ਹਾਂ ਆਮ ਲੋਕਾਂ ਤੋਂ ਸਾਇਕਲ ਸਟੈਂਡ ਦੇ ਠੇਕੇਦਾਰ ਵੱਲੋਂ ਵਹੀਕਲ ਪਾਰਕਿੰਗ ਲਈ ਵਾਧੂ ਚਾਰਜ ਵਸੂਲਣ ਦੀਆਂ ਮਿਲ ਰਹੀਆਂ ਸ਼ਿਕਾਇਤ ਸਬੰਧੀ ਮੌਕੇ 'ਤੇ ਜਾਕੇ ਸਾਈਕਲ ਸਟੈਂਡ ਦੀ ਚੈਕਿੰਗ ਕੀਤੀ ਤਾਂ ਪਾਰਕਿੰਗ ਸਟੈਂਡ ਦੇ ਠੇਕੇਦਾਰ ਨੂੰ ਦੋਸ਼ੀ ਪਾਇਆ ਗਿਆ। ਜਿਸ ਸਬੰਧੀ ਕਾਰਵਾਈ ਕਰਦੇ ਹੋਏ ਠੇਕੇਦਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ। 

ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਇਸ ਮੌਕੇ ਕਈ ਮਿੰਨੀ ਬੱਸਾਂ ਦੀ ਚੈਕਿੰਗ ਵੀ ਕੀਤੀ ਅਤੇ ਚੈਕਿੰਗ ਮੌਕੇ ਜਿਨ੍ਹਾਂ ਬੱਸ ਚਾਲਕਾਂ ਕੋਲ ਪੂਰੇ ਕਾਗਜ਼ਾਤ ਅਤੇ ਟਾਈਮ ਟੇਬਲ ਨਹੀਂ ਸਨ ਉਹਨਾਂ ਵਿਰੁੱਧ ਵੀ ਆਰ.ਟੀ.ਏ ਪਟਿਆਲਾ ਨੂੰ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਬੱਸ ਅੱਡੇ ਦੀ ਚੈਕਿੰਗ ਦੌਰਾਨ ਇਹ ਵੀ ਪਾਇਆ ਗਿਆ ਕਿ ਕੁੱਝ ਪ੍ਰਾਈਵੇਟ ਓਪਰੇਟਰਾਂ ਦੀਆਂ ਬੱਸਾਂ ਕਾਫੀ ਲੰਮੇ ਸਮੇਂ ਤੋਂ ਬਿਨ੍ਹਾਂ ਪਾਰਕਿੰਗ ਫੀਸ ਦਿੱਤੇ ਪਾਰਕ ਕੀਤੀਆਂ ਹੋਈਆਂ ਸਨ, ਜਿਸ ਸਬੰਧੀ ਬੱਸਾਂ ਦੇ ਮਾਲਕਾਂ ਨੂੰ ਨੋਟਿਸ ਜਾਰੀ ਕਰਦੇ ਹੋਏ ਬਣਦੀ ਅੱਡਾ ਫੀਸ ਜਮ੍ਹਾਂ ਕਰਵਾਉਣ ਦੇ ਹੁਕਮ ਕੀਤੇ ਗਏ।

 

Tags: Ranjodh Singh Hadana , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD