Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਵਿਸ਼ਵ ਰੰਗਮੰਚ ਦਿਵਸ ਨੂੰ ਸਮਰਪਿਤ ਤਿੰਨ ਦਿਨਾ ਨਾਟਕ ਮੇਲੇ ਦਾ ਦੂਸਰਾ ਦਿਨ

ਦੂਸਰੇ ਦਿਨ ‘ਇਹ ਜ਼ਿੰਦਗੀ’ ਤੇ ‘ਟੋਭਾ ਟੇਕ ਸਿੰਘ’ ਨਾਟਕਾਂ ਦਾ ਮੰਚਨ

AAP, Aam Aadmi Party, Aam Aadmi Party Punjab, AAP Punjab, Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

Web Admin

Web Admin

5 Dariya News

ਪਟਿਆਲਾ , 29 Mar 2023

Last updated on: Mar 29, 2023, 00:00 IST

ਭਾਸ਼ਾ ਵਿਭਾਗ ਪੰਜਾਬ ਵੱਲੋਂ ਵਿਸ਼ਵ ਰੰਗ ਮੰਚ ਦਿਵਸ ਨੂੰ ਸਮਰਪਿਤ ਤਿੰਨ ਦਿਨਾ ਨਾਟਕ ਮੇਲੇ ਦੇ ਦੂਸਰੇ ਦਿਨ ਇੱਥੇ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਦੋ ਨਾਟਕਾਂ ਦੀਆਂ ਸਫਲ ਪੇਸ਼ਕਾਰੀਆਂ ਹੋਈਆਂ। ਵਿਭਾਗ ਦੀ ਸੰਯੁਕਤ ਨਿਰਦੇਸ਼ਕਾਂ ਡਾ. ਵੀਰਪਾਲ ਕੌਰ ਦੀ ਅਗਵਾਈ ‘ਚ ਥੀਏਟਰ ਫੋਰਮ ਪਟਿਆਲਾ ਦੇ ਸਹਿਯੋਗ ਨਾਲ ਵਿਭਾਗ ਦੇ ਓਪਨ ਏਅਰ ਥੀਏਟਰ ਵਿਖੇ ਆਯੋਜਿਤ ਇਸ ਮੇਲੇ ਦੇ ਦੂਸਰੇ ਦਿਨ ਪੰਜਾਬ ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਮੰਡੇਰ ਮੁੱਖ ਮਹਿਮਾਨ ਵਜੋਂ ਪੁੱਜੇ। 

ਸਮਾਗਮ ਦੀ ਪ੍ਰਧਾਨਗੀ ਉੱਘੇ ਨਾਟਕਕਾਰ ਡਾ. ਪਾਲੀ ਭੁਪਿੰਦਰ ਨੇ ਕੀਤੀ। ਨਾਮਵਰ ਰੰਗਕਰਮੀ ਜਗਜੀਤ ਸਰੀਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਲਾਕ੍ਰਿਤੀ ਪਟਿਆਲਾ ਵੱਲੋਂ ਨਾਟਕ ‘ਇਹ ਜ਼ਿੰਦਗੀ; ਤੇ ਯੂਨਾਈਟਡ ਆਰਟਿਸਟ ਪਟਿਆਲਾ ਵੱਲੋਂ ਨਾਟਕ ‘ਟੋਭਾ ਟੇਕ ਸਿੰਘ’ ਦਾ ਮੰਚਨ ਕੀਤਾ ਗਿਆ।

ਸੰਯੁਕਤ ਨਿਰਦੇਸ਼ਕਾਂ ਡਾ. ਵੀਰਪਾਲ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਭਾਗ ਦੀ 75ਵੀਂ ਵਰੇਗੰਢ ਦੇ ਸਬੰਧਤ ‘ਚ ਕਰਵਾਏ ਜਾ ਰਹੇ ਨਾਟਕ ਮੇਲੇ ਬਾਰੇ ਮਹਿਮਾਨਾਂ ਤੇ ਦਰਸ਼ਕਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਭਾਸ਼ਾ ਵਿਭਾਗ ਵੱਲੋਂ ਸਾਹਿਤ ਦੀ ਹਰ ਵਿਧਾ ਨਾਲ ਸਬੰਧਤ ਸਮਾਗਮ ਕਰਵਾਏ ਜਾਂਦੇ ਹਨ, ਜਿਸ ਤਹਿਤ ਸ਼ਕਤੀਸ਼ਾਲੀ ਮਾਧਿਅਮ ਨਾਟਕ ਦਾ ਮੰਚਨ ਵੀ ਵਿਭਾਗ ਵੱਲੋਂ ਵੱਖ-ਵੱਖ ਮੌਕਿਆਂ ‘ਤੇ ਕਰਵਾਇਆ ਜਾਂਦਾ ਹੈ। 

ਮੁੱਖ ਮਹਿਮਾਨ ਚੇਅਰਮੈਨ ਨਵਜੋਤ ਸਿੰਘ ਮੰਡੇਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਤਰ੍ਹਾਂ ਦੇ ਕਲਾਕਾਰਾਂ ਨੂੰ ਸਤਿਕਾਰ ਦੇਣ ਲਈ ਪੁਰਜੋਰ ਯਤਨ ਕਰ ਰਹੀ ਹੈ ਅਤੇ ਪੰਜਾਬੀ ਸੱਭਿਆਚਾਰਕ ਸਰਗਮੀਆਂ ਨੂੰ ਉਤਸ਼ਾਹਿਤ ਕਰਨ ਲਈ ਕਦਮ ਚੁੱਕ ਰਹੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸੂਬੇ ਦੀ ਸਰਕਾਰ ਰੰਗਕਰਮੀਆਂ ਨੂੰ ਵੀ ਢੁਕਵਾਂ ਸਨਮਾਨ ਦੇਵੇਗੀ। 

ਉਨ੍ਹਾਂ ਆਪਣੀਆਂ ਰੰਗਮੰਚ ਤੇ ਢਾਡੀ ਕਲਾ ਨਾਲ ਸਬੰਧਤ ਯਾਦਾਂ ਵੀ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ। ਆਪਣੇ ਪ੍ਰਧਾਨਗੀ ਭਾਸ਼ਨ ‘ਚ ਡਾ. ਪਾਲੀ ਭੁਪਿੰਦਰ ਨੇ ਕਿਹਾ ਕਿ ਰੰਗਮੰਚ ਸਮਾਜ ਨੂੰ ਜਾਗਰੂਕ ਕਰਨ ਦਾ ਸਭ ਤੋਂ ਵਧੀਆ ਸਾਧਨ ਹੈ। ਇਸ ਲਈ ਰੰਗਮੰਚ ਨੂੰ ਸਰਕਾਰਾਂ ਦੀ ਸਰਪ੍ਰਸਤੀ ਦੀ ਸਖਤ ਲੋੜ ਹੈ। ਉਨ੍ਹਾਂ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਤ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਅਤੇ ਰੰਗਮੰਚ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾਣ ਵਾਲੇ ਉੱਦਮਾਂ ਦੀ ਸ਼ਲਾਘਾ ਕੀਤੀ। 

ਉਨ੍ਹਾਂ ਭਾਸ਼ਾ ਵਿਭਾਗ ਦੇ ਓਪਨ ਏਅਰ ਥੀਏਟਰ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਸਰਕਾਰ ਤੋਂ ਮੰਗ ਕੀਤੀ। ਵਿਸ਼ੇਸ਼ ਮਹਿਮਾਨ ਜਗਜੀਤ ਸਰੀਨ ਨੇ ਪਟਿਆਲਾ ਦੇ ਰੰਗਮੰਚ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਰੰਗਮੰਚ ਦੀ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਵਰਤੋਂ ਕੀਤੀ ਜਾਵੇ ਅਤੇ ਰੰਗਕਰਮੀਆਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾਵੇ।

ਕਲਾਕ੍ਰਿਤੀ ਪਟਿਆਲਾ ਵੱਲੋਂ ਅਜੋਕੇ ਦੌਰ ‘ਚ ਮਾਪਿਆਂ (ਬਜ਼ੁਰਗਾਂ) ਨੂੰ ਔਲਾਦ ਵੱਲੋਂ ਢੁਕਵਾਂ ਸਤਿਕਾਰ ਨਾ ਦੇਣ ‘ਤੇ ਵਿਅੰਗ ਕਸਦਾ ਨਾਟਕ ‘ਇਹ ਜ਼ਿੰਦਗੀ’ ਪਰਮਿੰਦਰਪਾਲ ਕੌਰ ਦੀ ਨਿਰਦੇਸ਼ਨਾ ‘ਚ ਖੇਡਿਆ ਗਿਆ। ਇਸ ਨਾਟਕ ‘ਚ ਰਵੀ ਭੂਸ਼ਨ ਨੇ ਬਜੁਰਗ, ਚੰਦਨ ਬਲੋਚ ਨੇ ਸੂਤਰਧਾਰ ਤੇ ਬਜੁਰਗ, ਸੁਰਜੀਤ ਜੁਗਨੂੰ ਨੇ ਸਾਬਕਾ ਸੈਨਾ ਅਧਿਕਾਰੀ, ਐਮ.ਐਸ. ਸਿਆਲ ਨੇ ਪੁੱਤਰ ਤੇ ਅੰਮ੍ਰਿਤਪਾਲ ਨੇ ਨੂੰਹ, ਪਰਮਿੰਦਰਪਾਲ ਕੌਰ ਨੇ ਗੁਆਂਢਣ, ਵਿੱਕੀ ਚੌਹਾਨ ਨੇ ਨੌਕਰ ਤੇ ਰੂਪ ਸੰਧੂ ਨੇ ਗੁਆਂਢਣ ਦੀ ਭੂਮਿਕਾ ਨਿਭਾਈ। 

ਗਾਇਨ ਤੇ ਸੰਗੀਤ ਦੀ ਹਰਜੀਤ ਗੁੱਡੂ, ਗੋਪਾਲ ਸ਼ਰਮਾ ਨੇ ਨਿਰਮਾਤਾ, ਜਸਵੀਰ ਸਿੰਘ ਨੇ ਲਾਈਟਿੰਗ, ਨਿਰਮਲ ਸਿੰਘ ਸੈੱਟ ਡਿਜ਼ਾਈਨ, ਚੰਦਨ ਬਲੋਚ ਨੇ ਰੂਪਸਜਾ ਦੀ ਜਿੰਮੇਵਾਰੀ ਨਿਭਾਈ। ਯੂਨਾਈਟਡ ਆਰਟਿਸਟ ਪਟਿਆਲਾ ਵੱਲੋਂ ਦੂਸਰਾ ਨਾਟਕ ‘ਟੋਭਾ ਟੇਕ ਸਿੰਘ’ ਰਮਣੀਕ ਘੁੰਮਣ ਦੀ ਨਿਰਦੇਸ਼ਨਾ ‘ਚ ਖੇਡਿਆ ਗਿਆ। ਦੇਸ਼ ਦੀ ਵੰਡ ਦੇ ਸੰਤਾਪ ਦਾ ਇੱਕ ਪਾਗਲਖਾਨੇ ਰਾਹੀਂ ਚਿੱਤਰਣ ਕਰਨ ਵਾਲਾ ਇਹ ਨਾਟਕ ਆਤਮਜੀਤ ਸਿੰਘ ਦਾ ਲਿਖਿਆ ਹੋਇਆ ਹੈ। 

ਇਸ ਖੂਬਸੂਰਤ ਪੇਸ਼ਕਾਰੀ ‘ਚ ਰਮਣੀਕ ਘੁੰਮਣ, ਗੁਰਨੂਰ ਤੇ ਬੌਬੀ ਵਾਲੀਆਂ ਦੀਆਂ ਭਾਵਪੂਰਤ ਅਦਾਵਾਂ ਨੇ ਨਾਟਕ ਨੂੰ ਸਿਖਰ ‘ਤੇ ਪਹੁੰਚਾ ਦਿੱਤਾ। ਹੋਰਨਾਂ ਕਲਾਕਾਰਾਂ ਹਰੀਸ਼ ਖੁਰਾਣਾ, ਯੋਗਰਾਜ, ਸਾਹਿਲ ਖਾਨ, ਆਲਮ, ਸਮਰ, ਰੋਹਿਤ, ਤਨਵੀਰ ਤੇ ਪ੍ਰਭਜੋਤ ਨੇ ਵੀ ਅਹਿਮ ਤੇ ਵਧੀਆ ਕਿਰਦਾਰ ਨਿਭਾਏ। ਵੀ.ਡੀ. ਗੌਤਮ ਤੇ ਵਿਕਰਮ ਸਿੱਧੂ ਨੇ ਨਿਰਮਾਣ ਕਾਰਜ ਕੀਤੇ। ਇਨ੍ਹਾਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਦਾ ਵੱਡੀ ਗਿਣਤੀ ‘ਚ ਦਰਸ਼ਕਾਂ ਨੇ ਅਨੰਦ ਮਾਣਿਆ। 

ਇਸ ਮੌਕੇ ਜਿਲ੍ਹਾ ਭਾਸ਼ਾ ਅਫਸਰ ਚੰਦਨਦੀਪ ਕੌਰ, ਸਹਾਇਕ ਨਿਰਦੇਸ਼ਕ ਸਤਨਾਮ ਸਿੰਘ, ਆਲੋਕ ਚਾਵਲਾ, ਤੇਜਿੰਦਰ ਸਿੰਘ ਗਿੱਲ, ਸੁਖਪ੍ਰੀਤ ਕੌਰ, ਅਮਰਿੰਦਰ ਸਿੰਘ, ਸੁਰਿੰਦਰ ਕੌਰ, ਜਸਪ੍ਰੀਤ ਕੌਰ, ਰੰਗਕਰਮੀ ਵਿਨੋਦ ਕੌਸ਼ਲ ਸਮੇਤ ਵੱਡੀ ਗਿਣਤੀ ਵਿੱਚ ਦਰਸ਼ਕ ਮੌਜੂਦ ਸਨ। ਮੰਚ ਸੰਚਾਲਨ ਡਾ. ਮਨਜਿੰਦਰ ਸਿੰਘ ਨੇ ਕੀਤਾ। ਵਿਭਾਗ ਵੱਲੋਂ ਮਹਿਮਾਨਾਂ ਤੇ ਕਲਾਕਾਰਾਂ ਨੂੰ ਪੁਸਤਕਾਂ ਤੇ ਸ਼ਾਲਾਂ ਨਾਲ ਸਨਮਾਨਿਤ ਕੀਤਾ ਗਿਆ।

 

Tags: AAP , Aam Aadmi Party , Aam Aadmi Party Punjab , AAP Punjab , Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD