Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਕਿਹਾ ਚੋਣ ਜਾਬਤੇ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਨਹੀਂ ਹੋਵੇਗੀ ਬਰਦਾਸ਼ਤ

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 29 Mar 2023

Last updated on: Mar 29, 2023, 00:00 IST

ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ 04 ਜਲੰਧਰ ਦੀ ਉਪ ਚੋਣ ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤਾ ਪੂਰੀ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਇਸ ਵਿਚ ਕਿਸੇ ਕਿਸਮ ਦੀ ਢਿੱਲ-ਮੱਠ ਅਤੇ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ, ਵਿਭਾਗ ਦੀਆਂ ਵੈਬਸਾਈਟਾਂ ਅਤੇ ਵੈਬ ਪੇਜਾਂ ਆਦਿ ਤੋਂ ਸਿਆਸੀ ਆਗੂਆਂ ਦੀਆਂ ਤਸਵੀਰਾਂ ਆਦਿ ਤੁਰੰਤ ਲਾਹੁਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ, ਬਿਲਡਿੰਗਾਂ, ਪੋਲਾਂ ਅਤੇ ਕੰਪਲੈਕਸਾਂ ਵਿਚੋਂ ਵੀ ਸਿਆਸੀ ਪੋਸਟਰ, ਹੋਰਡਿੰਗ, ਬੈਨਰ ਆਦਿ ਤੁਰੰਤ ਉਤਾਰੇ ਜਾਣ। 

ਉਨ੍ਹਾਂ ਕਿਹਾ ਕਿ ਸਰਕਾਰੀ ਇਮਾਰਤਾਂ ਤੋਂ ਸਿਆਸੀ ਇਸ਼ਤਿਹਾਰ 24 ਘੰਟਿਆਂ ਵਿਚ ਅਤੇ ਨਿੱਜੀ ਪ੍ਰਾਪਰਟੀਆਂ ਤੋਂ ਇਹ ਇਸ਼ਤਿਹਾਰ 72 ਘੰਟਿਆਂ ਵਿਚ-ਵਿਚ ਉਤਾਰੇ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਗਰ ਨਿਗਮ ਜਲੰਧਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੇ ਦਫ਼ਤਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਹੋਰਨਾਂ ਸਬੰਧਤ ਅਦਾਰਿਆਂ ਨੂੰ ਵੀ ਚੋਣ ਜਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ।

ਉਪ ਚੋਣ ਦੇ ਮੱਦੇਨਜ਼ਰ ਵੱਖ-ਵੱਖ ਚੋਣ ਕਾਰਜਾਂ ਲਈ ਤਾਇਨਾਤ ਸਮੂਹ ਨੋਡਲ ਅਫ਼ਸਰਾਂ ਨੂੰ ਉਨ੍ਹਾਂ ਦੀ ਡਿਊਟੀ ਤੋਂ ਜਾਣੂ ਕਰਵਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਚੋਣਾਂ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਉਪ ਚੋਣ ਨੂੰ ਅਮਨ-ਅਮਾਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।ਨਾਲ ਹੀ ਉਨ੍ਹਾਂ ਮੁੱਖ ਚੋਣ ਅਫਸਰ, ਪੰਜਾਬ ਰਾਹੀਂ ਭਾਰਤ ਦੇ ਚੋਣ ਕਮਿਸ਼ਨ ਨੂੰ ਭੇਜੀਆਂ ਜਾਣ ਵਾਲੀਆਂ ਸਾਰੀਆਂ ਰੋਜ਼ਾਨਾ ਰਿਪੋਰਟਾਂ ਸਮੇਂ ਸਿਰ ਭੇਜਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।

ਉਨ੍ਹਾਂ ਦੱਸਿਆ ਕਿ ਚੋਣ ਖਰਚੇ ਅਤੇ ਕਾਨੂੰਨ ਤੇ ਵਿਵਸਥਾ ਦੀ ਨਜ਼ਰਸਾਨੀ ਲਈ ਵਿਧਾਨ ਸਭਾ ਹਲਕਾ ਪੱਧਰ ਤੋਂ ਜ਼ਿਲ੍ਹਾ ਪੱਧਰ ਤੱਕ ਵੱਖ-ਵੱਖ ਟੀਮਾਂ ਦੀ ਗਠਨ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਰ.ਓ. ਲੈਵਲ 'ਤੇ ਐਮ.ਸੀ.ਐਮ.ਸੀ., ਡੀ.ਈ.ਐਮ.ਸੀ., ਸ਼ਿਕਾਇਤ ਸੈੱਲ, ਡੇਲੀ ਰਿਪੋਰਟਿੰਗ ਸੈੱਲ ਆਦਿ ਤੋਂ ਇਲਾਵਾ ਵਿਧਾਨ ਸਭਾ ਪੱਧਰ ’ਤੇ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਟੀਮ ਮੈਂਬਰਾਂ ਨੂੰ ਪਹਿਲੇ ਰਾਊਂਡ ਦੀ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਆਫ ਪੁਲਿਸ ਜਗਮੋਹਨ ਸਿੰਘ, ਐਸ.ਡੀ.ਐਮਜ਼. ਬਲਬੀਰ ਰਾਜ ਸਿੰਘ ਤੇ ਅਮਨਪਾਲ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ, ਸਮੂਹ ਨੋਡਲ ਅਫ਼ਸਰ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD