Saturday, 04 May 2024

 

 

ਖ਼ਾਸ ਖਬਰਾਂ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ ਚਿਤਕਾਰਾ ਯੁਨੀਵਰਸਿਟੀ ਵੱਲੋਂ ਅਜੈ ਚੌਧਰੀ ਨੂੰ ਆਨਰੇਰੀ ਡਾਕਟਰੇਟ(ਡੀਲਿੱਟ) ਦੀ ਡਿਗਰੀ ਪ੍ਰਦਾਨ ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ

 

ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਸੀਵਰੇਜ ਟ੍ਰੀਟਮੈਂਟ ਪਲਾਂਟ,4 ਮਾਰਗੀ ਸੜਕਾਂ,ਪੀਣ ਵਾਲੇ ਪਾਣੀ ਦੀ ਸਪਲਾਈ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ

DC Kapurthala, Vishesh Sarangal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲ਼ਾ , 29 Mar 2023

ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਵਲੋਂ ਅੱਜ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪਵਿੱਤਰ ਸ਼ਹਿਰ ਵਿਖੇ ਚੱਲ ਰਹੇ ਵਿਕਾਸ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਨਿੱਜੀ ਦਿਲਚਸਪੀ ਨਾਲ ਕੰਮ ਕਰਨ। 

ਉਨ੍ਹਾਂ ਸੁਲਤਾਨਪੁਰ ਲੋਧੀ ਨੂੰ ਬਾਰਾਸਤਾ ਤਲਵੰਡੀ ਚੌਧਰੀਆਂ ਅਤੇ  ਰੇਲ ਕੋਚ ਫੈਕਟਰੀ ਰਾਹੀਂ 4 ਮਾਰਗੀ ਸੜਕਾਂ ਨਾਲ ਜੋੜਨ,ਸੀਵਰੇਜ਼ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਪ੍ਰਾਜੈੱਕਟਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਤੇ ਵਿਸ਼ੇਸ਼ ਤਵੱਜੋਂ ਦੇਣ ਦੇ ਹੁਕਮ ਦਿੱਤੇ। ਦੱਸਣਯੋਗ ਹੈ ਕਿ ਲਗਭਗ 74.11 ਕਰੋੜ ਰੁਪਏ ਦੀ ਲਾਗਤ ਨਾਲ ਮੁੰਡੀ ਮੋੜ ਤੋਂ ਸੁਲਤਾਨਪੁਰ ਲੋਧੀ 17.40 ਕਿਲੋਮੀਟਰ ਅਤੇ ਡਡਵਿੰਡੀ ਤੋਂ ਸੁਲਤਾਨਪੁਰ ਲੋਧੀ ਤੱਕ 4 ਮਾਰਗੀ ਸੜਕਾਂ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਜਿਸ ਨਾਲ ਨਾ ਸਿਰਫ਼ ਪਵਿੱਤਰ ਸ਼ਹਿਰ ਨੂੰ ਬਿਹਤਰੀਨ ਸੜਕੀ ਸੰਪਰਕ ਸਥਾਪਿਤ ਹੋਵੇਗਾ,ਸਗੋਂ ਦੁਆਬਾ ਅਤੇ ਮਾਝਾ ਖਿੱਤੇ ਤੋਂ ਮਾਲਵਾ ਜਾਣ ਵਾਲੇ ਲੋਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। 

ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਸੜਕਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਣਾ ਯਕੀਨੀ ਬਣਾਉਣ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ਵੱਲ ਵੀ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਨਾਲ ਹੀ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੜਕ ਬਣਾਉਣ ਦੇ ਕੰਮ ਵਿਚ ਕਿਸੇ ਕਿਸਮ ਦੀ ਕੁਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਸ੍ਰੀ ਸਾਰੰਗਲ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਸੁਲਤਾਨਪੁਰ ਲੋਧੀ ਵਿਖੇ 14 ਕਰੋੜ ਰੁਪਏ ਦੀ ਲਾਗਤ ਨਾਲ 4 ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਸਥਾਪਿਤ ਕੀਤੇ ਜਾਣ ਸਬੰਧੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਕੋਲੋਂ ਰਿਪੋਰਟ ਲਈ ਗਈ। ਉਨਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ ਅਤੇ ਲੜਕੀਆਂ) ਅਤੇ ਸਮਾਰਟ ਆਂਗਣਵਾੜੀ ਦੀ ਸਥਾਪਨਾ ਸਬੰਧੀ ਤੇਜ਼ੀ ਲਿਆਉਣ ਲਈ ਲੋਕ ਨਿਰਮਾਣ ਵਿਭਾਗ ਅਤੇ ਸਿੱਖਿਆ ਵਿਭਾਗ ਮਿਲਕੇ ਕੰਮ ਕਰਨ। 

ਸੁਲਤਾਨਪੁਰ ਲੋਧੀ ਤੋਂ ਜੱਬੋਵਾਲ ਰੋਡ ਉੱਪਰ ਸਥਾਪਿਤ ਕੀਤੇ ਜਾ ਰਹੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦੇ ਕੰਮ ਨੂੰ ਤੇਜ਼ ਕਰਨ ਸਬੰਧੀ ਉਨ੍ਹਾਂ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜੂਨ 2023 ਦੀ ਮਿੱਥੀ ਗਈ ਸਮਾਂ ਸੀਮਾਂ ਤੱਕ ਇਸਨੂੰ ਮੁਕੰਮਲ ਕਰਨ ਤਾਂ ਜੋ ਸ਼ਹਿਰ ਦੇ ਗੰਦੇ ਪਾਣੀ ਨੂੰ ਸਾਫ ਕਰਕੇ ਫਸਲਾਂ ਦੀ ਸਿੰਜਾਈ ਲਈ ਵਰਤਿਆ ਜਾ ਸਕੇ। 

ਸੇਫ ਸਿਟੀ ਪ੍ਰਾਜੈਕਟ ਤਹਿਤ ਇੰਟੀਗਰੇਟਿਡ ਕਮਾਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਸਬੰਧੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ,ਇਸ ਤਹਿਤ ਸ਼ਹਿਰ ਦੀ ਸੁਰੱਖਿਆ ਲਈ 250 ਸੀ.ਸੀ.ਟੀ.ਵੀ ਕੈਮਰੇ ਲੱਗਣੇ ਹਨ। ਉਨ੍ਹਾਂ ਕਿਲ੍ਹਾ ਸਰਾਏ ਦੀ ਸਾਂਭ ਸੰਭਾਲ ਸਬੰਧੀ ਪੁਰਾਤਤਵ ਵਿਭਾਗ ਦੀ ਕਾਰਗੁਜ਼ਾਰੀ ਦਾ ਵੀ ਜਾਇਜ਼ਾ ਲਿਆ। 

ਡਿਪਟੀ ਕਮਿਸ਼ਨਰ ਵਲੋਂ ਸਬੰਧਿਤ ਵਿਭਾਗਾਂ ਨੂੰ ਹਫਤਾਵਰੀ ਪ੍ਰਗਤੀ ਰਿਪੋਰਟ ਸੌਂਪਣ ਦੇ ਨਿਰਦੇਸ਼ ਵੀ ਦਿੱਤੇ ਗਏ। ਇਸ ਮੌਕੇ  ਲੋਕ ਨਿਰਮਾਣ ਵਿਭਾਗ,ਸੀਵਰੇਜ਼ ਬੋਰਡ, ਨਗਰ ਕੌਸਲ, ਸਿੱਖਿਆ ਵਿਭਾਗ, ਪੇਡਾ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਵਾਟਰ ਸਪਲਾਈ ਦੇ ਅਧਿਕਾਰੀ ਹਾਜ਼ਰ ਸਨ।

 

Tags: DC Kapurthala , Vishesh Sarangal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD