Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਨਗਰ ਕੌਂਸਲ ਨੂੰ 92 ਲੱਖ ਦੀ ਗ੍ਰਾਂਟ ਦੇਣ 'ਤੇ ਕੌਂਸਲਰਾਂ ਵੱਲੋਂ ਵਿਧਾਇਕਾ ਮਾਣੂੰਕੇ ਦਾ ਸਨਮਾਨ

ਸਮੁੱਚੇ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਉਣਾ ਹੀ ਮੇਰਾ ਇੱਕੋਂ ਇੱਕ ਮੰਤਵ-ਮਾਣੂਕੇ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 29 Mar 2023

ਵਿਧਾਨ ਸਭਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂਕੇ ਵੱਲੋਂ ਜਗਰਾਉਂ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਕੰਮ ਸਲਾਘਾਯੋਗ ਕਦਮ ਹਨ।  ਵਿਧਾਇਕਾ ਮਾਣੂਕੇ ਵੱਲੋਂ ਬਿਨਾ ਕਿਸੇ ਭੇਦਭਾਵ ਦੇ ਸਮੁੱਚੇ ਵਾਰਡਾਂ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਇਲਾਵਾ ਨਗਰ ਕੌਂਸਲ ਨੂੰ ਮਸ਼ੀਨਰੀ ਖ੍ਰੀਦਣ ਲਈ ਸਰਕਾਰ ਤੋਂ ਗ੍ਰਾਂਟਾ ਲਿਆ ਕੇ ਸ਼ਹਿਰ ਦੀ ਨੁਹਾਰ ਬਦਲੀ ਜਾ ਰਹੀ ਹੈ। 

ਉਕਤ ਸਬਦਾਂ ਦਾ ਪ੍ਰਗਟਾਵਾ ਅੱਜ ਵੱਡੀ ਗਿਣਤੀ ਵਿੱਚ ਕੌਂਸਲਰ ਸਾਹਿਬਾਨਾਂ ਨੇ ਨਗਰ ਕੌਂਸਲ ਨੂੰ 92 ਲੱਖ ਰੁਪਏ ਦੀ ਗ੍ਰਾਂਟ ਲਿਆ ਕੇ ਦੇਣ ਲਈ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂਕੇ ਦਾ ਸਨਮਾਨ ਕਰਕੇ ਧੰਨਵਾਦ ਕਰਦੇ ਹੋਏ ਕੀਤਾ। ਇਸ ਸਮੇਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂਕੇ ਨੇ ਕਿਹਾ ਕਿ ਵਿਧਾਨ ਸਭਾ ਜਗਰਾਉਂ ਦੇ ਸਮੁੱਚੇ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਉਣਾ ਹੀ ਉਨਾਂ ਦਾ ਇੱਕੋਂ ਇੱਕ ਮੰਤਵ ਹੈ। 

ਜਿਸ ਦੇ ਤਹਿਤ ਪਿੰਡਾਂ ਤੋਂ ਇਲਾਵਾ ਜਗਰਾਉਂ ਸ਼ਹਿਰ ਵਿੱਚ ਵੱਡੇ ਪੱਧਰ ਤੇ ਗ੍ਰਾਂਟਾ ਲਿਆ ਕੇ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਨਗਰ ਕੌਂਸਲ ਜਗਰਾਉਂ ਨੂੰ ਸਵੱਛ ਭਾਰਤ ਅਭਿਆਨ ਅਧੀਨ ਮਸ਼ੀਨਰੀ ਖ੍ਰੀਦਣ ਲਈ 92 ਲੱਖ ਰੁਪਏ ਦੀ ਗ੍ਰਾਂਟ ਮਿਲੀ ਹੈ। ਜਿਸ ਤਹਿਤ ਨਗਰ ਕੌਂਸਲ ਵੱਲੋਂ 71.50 ਲੱਖ ਰੁਪਏ ਦੀ ਰਾਸ਼ੀ ਦੇ ਲਗਾਏ ਗਏ ਟੈਂਡਰਾਂ ਵਿੱਚੋਂ 37.50 ਲੱਖ ਰੁਪਏ ਦੀ ਲਾਗਤ ਨਾਲ 5 ਛੋਟੇ ਟਾਟਾ ਏਸ, ਸ਼ਹਿਰ ਵਿੱਚੋਂ ਕੂੜਾ ਚੁੱਕਣ ਲਈ 20 ਲੱਖ ਰੁਪਏ ਨਾਲ 80 ਟ੍ਰਾਈਸਾਇਕਲ (ਰੇਹੜੀਆਂ), 1 ਟ੍ਰਕੈਟਰ ਲੋਡਰ, 1 ਵੈਸਟ ਗਰੈਂਡਰ, 1 ਬੈਲਿੰਗ ਮਸ਼ੀਨ, 1 ਟ੍ਰਕੈਟਰ ਵਾਲੀ ਟਰਾਲੀ ਅਤੇ 1 ਹਾਰਟੀਕਲਚਰ ਵੈਸਟ ਮਸ਼ੀਨ ਦੀ ਖ੍ਰੀਦੀ ਜਾਵੇਗੀ। 

ਇਸ ਤੋਂ ਇਲਾਵਾ 15 ਲੱਖ ਰੁਪਏ ਦੀ ਲਾਗਤ ਨਾਲ 1 ਜੇਸੀਬੀ ਮਸ਼ੀਨ ਅਤੇ 5.50 ਲੱਖ ਰੁਪਏ ਦੀ ਲਾਗਤ ਨਾਲ 1 ਟਰੈਕਟਰ ਖ੍ਰੀਦਣ ਲਈ ਵੀ ਨਗਰ ਕੌਂਸਲ ਵੱਲੋਂ ਜਲਦ ਹੀ ਟੈਂਡਰ ਲਗਾਏ ਜਾ ਰਹੇ ਹਨ। ਉਨਾਂ ਕਿਹਾ ਕਿ ਨਗਰ ਕੌਂਸਲ ਅਮਲੇ ਨੂੰ ਉਕਤ ਮਸ਼ੀਨਰੀ ਅਤੇ ਸਫਾਈ ਸੇਵਕਾਂ ਨੂੰ ਕੂੜਾ ਚੁੱਕਣ ਲਈ ਰੇਹੜੀਆਂ ਮਿਲਣ ਤੋਂ ਬਾਅਦ ਭਾਰੀ ਰਾਹਤ ਮਿਲੇਗੀ। ਇਸ ਦੋਰਾਨ ਵਾਰਡ ਨੰ-13 ਦੇ ਸਾਬਕਾ ਕੌਂਸਲਰ ਰਵਿੰਦਰ ਸੱਭਰਵਾਲ ਫੀਨਾ ਅਤੇ ਵਾਰਡ ਨੰ-7 ਦੇ ਸਾਬਕਾ ਕੌਂਸਲਰ ਅਮਰਨਾਥ ਕਲਿਆਣ ਨੇ ਉਨਾਂ ਦੇ ਵਾਰਡਾਂ ਵਿੱਚ ਰੁਕੇ ਹੋਏ ਵਿਕਾਸ ਕਾਰਜ ਦੁਬਾਰਾ ਸ਼ੁਰੂ ਕਰਵਾਉਣ ਲਈ ਵੀ ਵਿਧਾਇਕਾ ਮਾਣੂਕੇ ਦਾ ਧੰਨਵਾਦ ਕੀਤਾ। 

ਇਸ ਮੋਕੇ ਨਗਰ ਕੌਂਸਲ ਦੇ ਐਸ.ਓ.ਅਸ਼ੋਕ ਕੁਮਾਰ, ਕੌਂਸਲਰ ਸ਼ਤੀਸ ਕੁਮਾਰ ਦੋਧਰੀਆ, ਕੌਂਸਲਰ ਕੰਵਰਪਾਲ ਸਿੰਘ, ਕੌਂਸਲਰ ਅਮਰਜੀਤ ਸਿੰਘ ਮਾਲਵਾ, ਕੌਂਸਲਰ ਜਗਜੀਤ ਸਿੰਘ ਜੱਗੀ, ਕੌਂਸਲਰ ਅਨਮੋਲ ਗੁਪਤਾ, ਸਾਬਕਾ ਕੌਂਸਲਰ ਕਰਮਜੀਤ ਸਿੰਘ ਕੈਂਥ, ਸਾਬਕਾ ਕੌਂਸਲਰ ਅਜੀਤ ਸਿੰਘ ਠੁਕਰਾਲ, ਕੌਂਸਲਰ ਪਤੀ ਰਾਜ ਭਾਰਦਵਾਜ, ਕੌਂਸਲਰ ਪਤੀ ਸੰਜੀਵ ਕੱਕੜ ਸੰਜੂ, ਕੌਂਸਲਰ ਪੁੱਤਰ ਵਰਿੰਦਰ ਸਿੰਘ ਕਲੇਰ, ਕੌਂਸਲਰ ਪਤੀ ਰੋਹਿਤ ਗੋਇਲ ਰੋਕੀ, ਯੂਥ ਆਗੂ ਸਾਜਨ ਮਲਹੋਤਰਾ, ਆਪ ਆਗੂ ਕਾਕਾ ਕੋਠੇ ਅੱਠ ਚੱਕ, ਐਡਵੋਕੇਟ ਕਰਮ ਸਿੰਘ ਸਿੱਧੂ, ਛਿੰਦਰਪਾਲ ਸਿੰਘ ਮੀਨੀਆਂ ਆਦਿ ਹਾਜਿਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD