Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

'ਜਨਪਰਿਚੈ' ਬਾਰੇ ਚੰਡੀਗੜ੍ਹ ਵਿੱਚ ਇਕ-ਰੋਜ਼ਾ ਵਰਕਸ਼ਾਪ

ਸਾਰੇ ਐਪਸ ਲਈ ਇੱਕ ਡਿਜੀਟਲ ਪਛਾਣ ਵਜੋਂ ਕੰਮ ਕਰਦੇ 'ਜਨਪਰਿਚੈ' ਦੀ ਕਾਰਜਕੁਸ਼ਲਤਾ ਤੋਂ ਜਾਣੂ ਕਰਵਾਉਣ ਲਈ ਕਰਵਾਈ ਗਈ ਵਰਕਸ਼ਾਪ

Janparichay, Department of Governance Reforms, DGR, NSSO, National Single Sign On, Vivek Verma, Deepak Bansal, MGSIPA

Web Admin

Web Admin

5 Dariya News

ਚੰਡੀਗੜ੍ਹ , 30 Mar 2023

Last updated on: Mar 30, 2023, 00:00 IST

'ਜਨਪਰਿਚੈ' ਦੀਆਂ ਕਾਰਜਕੁਸ਼ਲਤਾਵਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਐਨ.ਆਈ.ਸੀ. ਪੰਜਾਬ ਵੱਲੋਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਅਤੇ ਐਨ.ਆਈ.ਸੀ. ਦਿੱਲੀ ਜਨਪਰਿਚੈ ਟੀਮ ਦੇ ਸਹਿਯੋਗ ਨਾਲ ਇਥੇ ਮਗਸੀਪਾ ਵਿਖੇ ਇੱਕ-ਰੋਜ਼ਾ ਵਰਕਸ਼ਾਪ ਕਰਵਾਈ ਗਈ। ਪ੍ਰਸ਼ਾਸਨਿਕ ਸੁਧਾਰ ਵਿਭਾਗ, ਪੰਜਾਬ ਦੇ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ, ਡਿਪਟੀ ਡਾਇਰੈਕਟਰ ਜਨਰਲ ਐਨ.ਆਈ.ਸੀ. ਪੰਜਾਬ ਸ੍ਰੀ ਵਿਵੇਕ ਵਰਮਾ, ਐਸ.ਆਈ.ਓ. ਐਨਆਈਸੀ ਹਰਿਆਣਾ ਸ੍ਰੀ ਦੀਪਕ ਬਾਂਸਲ ਅਤੇ ਐਸ.ਆਈ.ਓ. ਐਨਆਈਸੀ ਚੰਡੀਗੜ੍ਹ ਯੂਟੀ ਸ੍ਰੀ ਰਮੇਸ਼ ਗੁਪਤਾ ਨੇ ਆਪਣੇ ਟੀਮ ਮੈਂਬਰਾਂ ਸਮੇਤ ਇਸ ਵਰਕਸ਼ਾਪ ਵਿੱਚ ਹਿੱਸਾ ਲਿਆ।

'ਜਨਪਰਿਚੈ' ਇੱਕ ਸਿੰਗਲ ਸਾਈਨ ਆਨ ਪਲੇਟਫਾਰਮ ਹੈ, ਜੋ ਸਾਰੀਆਂ ਐਪਲੀਕੇਸ਼ਨਾਂ (ਐਪਸ) ਲਈ ਇੱਕ ਡਿਜੀਟਲ ਪਛਾਣ ਵਜੋਂ ਕੰਮ ਕਰਦਾ ਹੈ। ਇਹ ਵਰਕਸ਼ਾਪ ਕਰਵਾਉਣ ਦਾ ਮਕਸਦ ਹਰ ਕਿਸੇ ਨੂੰ 'ਜਨਪਰਿਚੈ' ਦੀਆਂ ਕਾਰਜਕੁਸ਼ਲਤਾਵਾਂ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਵਿੱਚ ਇਸ ਦੀ ਭੂਮਿਕਾ ਤੋਂ ਜਾਣੂ ਕਰਵਾਉਣਾ ਸੀ। 

ਪ੍ਰਮਾਣਿਕਤਾ ਅਤੇ ਪਛਾਣ ਪ੍ਰਬੰਧਨ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਇਹ ਪ੍ਰਣਾਲੀ ਸਰਕਾਰ ਦੁਆਰਾ ਨਾਗਰਿਕਾਂ (ਜੀ2ਸੀ) ਨੂੰ ਨਿਰਵਿਘਨ ਸੇਵਾਵਾਂ ਦੇਣ ਵਿੱਚ ਸਹਾਇਤਾ ਪ੍ਰਦਾਨ ਕਰਦੀ ਹੈ। ਇਸ ਦਾ ਪ੍ਰਸਤਾਵ ਮੀਆਈਟੀ ਦੁਆਰਾ ਦਿੱਤਾ ਗਿਆ ਸੀ ਅਤੇ ਐਨ.ਆਈ.ਸੀ., ਸੀ-ਡੈਕ ਅਤੇ ਐਨਈਜੀਡੀ  ਨੂੰ "ਮੇਰੀ ਪਹਿਚਾਨ" ਤਹਿਤ ਨੈਸ਼ਨਲ ਸਿੰਗਲ ਸਾਈਨ ਆਨ (ਐਨ.ਐਸ.ਐਸ.ਓ.) ਪਲੇਟਫਾਰਮ ਬਣਾਉਣ ਦਾ ਜ਼ਿੰਮਾ ਸੌਂਪਿਆ ਗਿਆ ਸੀ।

'ਜਨਪਰਿਚੈ' ਦਾ ਮੁੱਖ ਉਦੇਸ਼ ਵੱਖ-ਵੱਖ ਨਾਗਰਿਕ ਕੇਂਦਰਿਤ ਸੇਵਾਵਾਂ ਤੱਕ ਪਹੁੰਚ ਲਈ ਵਾਰ-ਵਾਰ ਆਪਣੀ ਪਛਾਣ ਸਾਬਤ ਕਰਨ ਦੇ ਝੰਜਟ ਨੂੰ ਖ਼ਤਮ ਕਰਕੇ ਨਾਗਰਿਕਾਂ ਨੂੰ ਨਿਰਵਿਘਨ ਸਹੂਲਤ ਪ੍ਰਦਾਨ ਕਰਨਾ ਹੈ ਕੋਈ ਵੀ ਨਾਗਰਿਕ, ਜੋ ਸਰਕਾਰੀ ਸੇਵਾਵਾਂ ਲਈ ਰਜਿਸਟਰ ਹੋਣਾ ਚਾਹੁੰਦਾ ਹੈ, ਆਪਣੇ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਵੀ 'ਜਨਪਰਿਚੈ' ਦੀ ਵਰਤੋਂ ਕਰ ਸਕਦਾ ਹੈ। 

ਇਸ ਵਾਸਤੇ ਉਪਭੋਗਤਾ ਨੂੰ ਆਧਾਰ/ਪੈਨ/ਡਰਾਈਵਿੰਗ ਲਾਇਸੈਂਸ ਨਾਲ ਈ-ਕੇਵਾਈਸੀ ਦੀ ਪ੍ਰਕਿਰਿਆ ਕਰਨੀ ਪੈਂਦੀ ਹੈ। ਇਸ ਤਰ੍ਹਾਂ 'ਜਨਪਰਿਚੈ' ਦੇ ਨਾਲ ਇੱਕ ਨਾਗਰਿਕ ਲੌਗਇਨ ਕਰ ਸਕਦਾ ਹੈ ਅਤੇ ਕਈ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚ ਕਰ ਸਕਦਾ ਹੈ। ਇਹ ਛੇ ਵੱਖ-ਵੱਖ ਭਾਸ਼ਾਵਾਂ ਨੂੰ ਸਪੋਰਟ ਕਰਦਾ ਹੈ ਅਤੇ ਜੀਓ-ਫੈਂਸਿੰਗ ਨੂੰ ਜੋੜਨ ਦੀ ਪ੍ਰਕਿਰਿਆ ਵੀ ਪ੍ਰਗਤੀ ਅਧੀਨ ਹੈ। 

ਪੰਜਾਬ ਵਿੱਚ ਨਾਗਰਿਕਾਂ ਦੀ ਸਹੂਲਤ ਲਈ ਸਾਰੀਆਂ ਨਾਗਰਿਕ ਕੇਂਦਰਿਤ ਸੇਵਾਵਾਂ 'ਜਨਪਰਿਚੈ' ਰਾਹੀਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਵਰਕਸ਼ਾਪ ਦੌਰਾਨ 'ਜਨਪਰਿਚੈ' ਦਿੱਲੀ ਟੀਮ ਦੇ ਅਧਿਕਾਰੀਆਂ ਨੇ  ਇਸ ਪਲੇਟਫਾਰਮ ਦੀਆਂ ਵਿਸ਼ੇਸ਼ਤਾਵਾਂ, ਕਾਰਜਕੁਸ਼ਲਤਾਵਾਂ, ਮਾਈਗ੍ਰੇਸ਼ਨ ਰਣਨੀਤੀ ਅਤੇ ਇਸਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਅਤੇ ਕੁਝ ਕੇਸ ਸਟੱਡੀਜ਼ ਵੀ ਪੇਸ਼ ਕੀਤੀਆਂ। 

ਟੀਮ ਨੇ ਮੌਜੂਦਾ ਸਮੇਂ ਸੇਵਾਵਾਂ ਪ੍ਰਦਾਨ ਵਿੱਚ ਚੁਣੌਤੀਆਂ ਅਤੇ 'ਜਨਪਰਿਚੈ' ਦੀ ਲੋੜ ਬਾਰੇ ਵੀ ਗੱਲ ਕੀਤੀ। ਐਸ.ਆਈ.ਓ. ਹਰਿਆਣਾ ਅਤੇ ਐਸ.ਆਈ.ਓ. ਚੰਡੀਗੜ੍ਹ ਨੇ ਇਸ ਪਹਿਲਕਦਮੀ ਲਈ ਐਨ.ਆਈ.ਸੀ. ਪੰਜਾਬ, ਪ੍ਰਸ਼ਾਸਨਿਕ ਸੁਧਾਰ ਵਿਭਾਗ ਅਤੇ ਐਨ.ਆਈ.ਸੀ. ਦਿੱਲੀ ਟੀਮ ਦੀ ਸ਼ਲਾਘਾ ਕੀਤੀ।

 

Tags: Janparichay , Department of Governance Reforms , DGR , NSSO , National Single Sign On , Vivek Verma , Deepak Bansal , MGSIPA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD