Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਕਾਲਜ ਰੋਪੜ ਦੇ ਰੈੱਡ ਰਿਬਨ ਕਲੱਬ ਦਾ ਵਿੱਦਿਅਕ ਟੂਰ ਲਗਾਇਆ

Government College, Government College Ropar, Red Ribbon Club, Ropar

Web Admin

Web Admin

5 Dariya News

ਰੂਪਨਗਰ , 31 Mar 2023

Last updated on: Mar 31, 2023, 00:00 IST

ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਵਿੱਦਿਅਕ ਟੂਰ ਦੇ ਇੰਚਾਰਜ ਡਾ. ਅਨੂੰ ਸ਼ਰਮਾ ਅਤੇ ਪ੍ਰੋ. ਰਵਨੀਤ ਕੌਰ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਰਾਮਗੜ੍ਹ ਕਿਲ੍ਹਾ, (ਰਾਮਸ਼ਹਿਰ) ਨਾਲਾਗੜ੍ਹ, ਹਿਮਾਚਲ ਪ੍ਰਦੇਸ਼ ਵਿਖੇ ਲਿਜਾਇਆ ਗਿਆ।

ਇਸ ਵਿੱਦਿਅਕ ਟੂਰ ਵਿੱਚ ਪ੍ਰੋ. ਜਗਜੀਤ ਸਿੰਘ, ਪ੍ਰੋ. ਕੀਰਤੀ ਭਾਗੀਰਥ ਤੋਂ ਇਲਾਵਾ ਰੈੱਡ ਰਿਬਨ ਕਲੱਬ ਦੇ 55 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਵਿੱਦਿਅਕ ਟੂਰ ਦਾ ਉਦੇਸ਼ ਵਿਦਿਆਰਥੀਆਂ ਨੂੰ ਰਾਮਗੜ੍ਹ ਕਿਲ੍ਹੇ ਦੇ ਇਤਿਹਾਸ, ਪੁਰਾਤਨ ਇਮਾਰਤਸਾਜੀ ਅਤੇ ਰਿਆਸਤ ਤੋਂ ਜਾਣੂ ਕਰਵਾਉਣਾ ਸੀ।ਰਾਮਗੜ੍ਹ ਕਿਲ੍ਹਾ ਇੰਚਾਰਜ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਸਦਾ ਨਿਰਮਾਣ 1540 ਈਸਵੀ ਵਿੱਚ ਰਾਜਾ ਰਾਮਚੰਦਰ ਚੰਦੇਲਾ ਰਾਜਪੂਤ ਨੇ ਕਰਵਾਇਆ ਸੀ ਅਤੇ ਉਹਨਾਂ ਦੀਆਂ ਪੁਸ਼ਤਾ ਨੇ 1945 ਤੱਕ ਇਥੇ ਰਾਜ ਕੀਤਾ ਹੈ। 

ਉਨ੍ਹਾਂ ਦੱਸਿਆ ਕਿ 2013 ਵਿੱਚ ਇਹ ਕਿਲ੍ਹਾ ਆਮ ਲੋਕਾ ਲਈ ਖੋਲ੍ਹ ਦਿੱਤਾ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਸੈਲਾਨੀ ਇਸਦੀ ਦਿੱਖ ਅਤੇ ਮਹੱਤਤਾ ਨੂੰ ਦੇਖਣ ਲਈ ਆਉਂਦੇ ਹਨ। ਵਾਪਸੀ ਸਮੇਂ ਵਿਦਿਆਰਥੀਆਂ ਨੇ ਗੁਰਦੁਆਰਾ ਗੁਰੂਕੁੰਡ, ਤਾਰਾਦੇਵੀ ਮੰਦਰ ਦੇ ਦਰਸ਼ਨ ਕੀਤੇ ਅਤੇ ਹਿਮਾਚਲ ਪ੍ਰਦੇਸ਼ ਦੀ ਕੁਦਰਤੀ ਸੰਦਰਤਾ ਨੂੰ ਦੇਖਿਆ ਅਤੇ ਮਾਣਿਆ।

 

Tags: Government College , Government College Ropar , Red Ribbon Club , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD