Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਸੁੰਦਰ ਤੇ ਸਾਫ਼-ਸੁਥਰਾ ਰੱਖਣ ਲਈ ਕੀਤੇ ਜਾ ਰਹੇ ਹਨ ਸਫਲ ਯਤਨ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਤੇ ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਡਾ. ਸਾਇਰੀ ਭੰਡਾਰੀ ਵਲੋਂ ‘ਮੇਰਾ ਸ਼ਹਿਰ ਮੇਰਾ ਮਾਣ’ ਤਹਿਤ ਸਫਾਈ ਅਭਿਆਨ ਦਾ ਲਿਆ ਜਾਇਜ਼ਾ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab, Azadi Ka Amrit Mahotsav

Web Admin

Web Admin

5 Dariya News

ਬਟਾਲਾ , 31 Mar 2023

Last updated on: Mar 31, 2023, 00:00 IST

ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਵਲੋਂ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ’ ਤਹਿਤ ‘ਮੇਰਾ ਸ਼ਹਿਰ ਮੇਰਾ ਮਾਣ’ ਤਹਿਤ ਸਪੈਸ਼ਲ ਸਫ਼ਾਈ ਅਭਿਆਨ ਦਾ ਜਾਇਜ਼ਾ ਲਿਆ। ਇਸ ਮੌਕੇ ਸ਼ਿਵ ਕੁਮਾਰ ਸੁਪਰਡੈਂਟ, ਪਰਮਜੀਤ ਸਿੰਘ ਐਸ.ਡੀ.ਓ, ਮਨਜੀਤ ਸਿੰਘ, ਵਿਕਰਮ ਸਿੰਘ ਚੀਫ ਸੈਨੇਟਰੀ ਇੰਸਪੈਕਟਰ, ਅਜੇ ਕੁਮਾਰ, ਦਿਲਬਾਗ ਸਿੰਘ ਤੇ ਗਗਨ ਬਟਾਲਾ ਆਦਿ ਮੋਜੂਦ ਸਨ। 

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਸੁੰਦਰ ਤੇ ਸਾਫ ਸੁਥਰਾ ਰੱਖਣ ਲਈ ਵਿਸ਼ੇਸ ਯਤਨ ਕੀਤੇ ਜਾ ਰਹੇ ਹਨ ਅਤੇ ਕਾਰਪੋਰੇਸ਼ਨ ਬਟਾਲਾ ਵਲੋਂ ‘ਮੇਰਾ ਸ਼ਹਿਰ ਮੇਰਾ ਮਾਣ’ ਤਹਿਤ ਸਪੈਸ਼ਲ ਸਫ਼ਾਈ ਅਭਿਆਨ ਰਾਹੀਂ ਉਪਰਾਲੇ ਕੀਤੇ ਜਾ ਰਹੇ ਹਨ। 

ਉਨਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਦੇ ਸੁੰਦਰੀਕਰਨ ਨੂੰ ਲੈ ਕੇ ਉਨਾਂ ਵਲੋਂ ਲਗਾਤਾਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸ਼ਹਿਰ ਨੂੰ ਹੋਰ ਖੂਬਸੂਰਤ ਬਣਾਇਆ ਜਾ ਸਕੇ। ਉਨਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਵੀ ਵਿਸ਼ੇਸ ਯਤਨ ਕੀਤੇ ਗਏ ਹਨ। ਸ਼ਹਿਰ ਵਿਚਲੇ ਪ੍ਰਮੁੱਖ ਚੌਂਕਾਂ ਨੂੰ ਚੋੜਾ ਕੀਤਾ ਗਿਆ ਹੈ ਤੇ ਚੌਂਕਾਂ ਖੂਬਸੂਰਤ ਬਣਾਇਆ ਜਾਵੇਗਾ।

ਇਸ ਮੌਕੇ ਗੱਲ ਕਰਦਿਆਂ ਕਮਿਸ਼ਨਰ ਕਾਰਪੋਰੇਸ਼ਨ, ਡਾ.ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਮੇਰਾ ਸ਼ਹਿਰ ਮੇਰਾ ਮਾਣ’ ਤਹਿਤ ਸ਼ਹਿਰ ਦੀ ਇੱਕ ਵਾਰਡ ਵਿੱਚ ਹਰ ਹਫਤੇ ਸਪੈਸ਼ਲ ਸਫਾਈ ਅਭਿਆਨ ਚਲਾਇਆ ਜਾਂਦਾ ਹੈ। ਉਨਾਂ ਦੱਸਿਆ ਕਿ ਹਰ ਸ਼ੁੱਕਰਵਾਰ ਕਿਸੇ ਇੱਕ ਵਾਰਡ ਵਿੱਚ ਸਪੈਸ਼ਲ ਸਫਾਈ ਅਭਿਆਨ ਤੋਂ ਇਲਾਵਾ ਦੂਜੇ ਲੋੜੀਂਦੇ ਕੰਮ ਵੀ ਕੀਤੇ ਜਾਂਦੇ ਹਨ। 

ਅੱਜ ਵਾਰਡ ਨੰਬਰ 4 ਵਿਖੇ ਚਲਾਏ ਸਫਾਈ ਅਭਿਆਨ ਦੌਰਾਨ ਕਰੀਬ 40 ਸਫਾਈ ਸੇਵਕਾਂ, ਪ੍ਰਾਪਰਟੀ ਟੈਕਸ ਟੀਮ, ਪੇਚ ਵਰਕ ਦੀ ਇੰਜਨਿਰਿੰਗ ਬਰਾਂਚ ਦੇ ਕਰਮਚਾਰੀ, ਸਟਰੀਟ ਲਾਈਟਸ ਮੈਨਟੇਨਸ ਟੀਮ ਅਤੇ ਪੈਨਸ਼ਨ ਕਾਰਡ ਬਣਾਉਣ ਲਈ ਟੀਮ ਆਦਿ ਵਲੋਂ ਵਾਰਡ ਵਿੱਚ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ ਤੇ ਮੌਕੇ ਤੇ ਮੁਸ਼ਕਿਲਾਂ ਹੱਲ ਕੀਤੀਆਂ ਗਈਆਂ। 

ਕਾਰਪੋਰੇਸ਼ਨ ਦੇ ਕਰਮਚਾਰੀਆਂ ਵਲੋਂ ਰੋਜ਼ਾਨਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਸਾਫ-ਸਫ਼ਾਈ ਆਦਿ ਕੀਤੀ ਜਾਂਦੀ ਹੈ ਤੇ ਵਾਰਡਾਂ ਵਿਚੱ ਜਾ ਕੇ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕੀਤਾ ਜਾਂਦਾ ਹੈ। ਇਸ ਮੌਕੇ ਗੱਲ ਕਰਦਿਆਂ ਵਾਰਡ ਨੰਬਰ 3 ਦੇ ਵਾਸੀਆਂ ਨੇ ਕਿਹਾ ਕਿ ਹਲਕਾ ਵਿਧਾਇਕ ਸ਼ੈਰੀ ਕਲਸੀ ਅਤੇ ਕਾਰਪੋਰੇਸ਼ਨ ਬਟਾਲਾ ਡਾ. ਸ਼ਾਇਰੀ ਭੰਡਾਰੀ ਵਲੋਂ ਬਟਾਲਾ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਅਤੇ ਖੂਬਸੂਰਤ ਬਣਾਉਣ ਲਈ ਵਿਸ਼ੇਸ ਯਤਨ ਕੀਤੇ ਗਏ ਹਨ। 

ਉਨਾਂ ਕਿਹਾ ਕਿ ਸ਼ਹਿਰ ਵਿੱਚ ਲੋਕਾਂ ਦੀ ਸਹੂਲਤ ਲਈ ਆਵਾਜਾਈ ਨੂੰ ਸੁਖਾਲਾ ਕੀਤਾ ਗਿਆ ਹੈ ਅਤੇ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ, ਜਿਸ ਨਾਲ ਲੋਕਾਂ ਨੂੰ ਬਹੁਤ ਰਾਹਤ ਮਿਲੀ ਹੈ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab , Azadi Ka Amrit Mahotsav

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD