Tuesday, 14 May 2024

 

 

ਖ਼ਾਸ ਖਬਰਾਂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ

 

ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Vigilance Bureau, Crime News Punjab, Punjab Police, Police, Crime News, State Vigilance Bureau, Kapurthala

Web Admin

Web Admin

5 Dariya News

ਕਪੂਰਥਲਾ , 31 Mar 2023

ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13,50,000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਿੰਡ ਮਹਿਮਦਵਾਲ ਨਿਵਾਸੀ ਮਹਿੰਦਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਉਹ ਪਿਛਲੇ 3 ਸਾਲ 4 ਮਹੀਨਿਆਂ ਤੋਂ ਫਰਾਰ ਚਲਿਆ ਆ ਰਿਹਾ ਸੀ। ਵਰਨਣਯੋਗ ਹੈ ਕਿ ਛੇ ਸਾਲ ਪਹਿਲਾਂ ਦਰਜ ਇਸ ਮੁਕੱਦਮੇ ਵਿੱਚ ਸ਼ਾਮਲ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 118 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਾਕ ਢਿੱਲਵਾਂ ਅਧੀਨ ਆਉਦੇ ਪਿੰਡ ਮਹਿਮਦਵਾਲ ਦੇ ਗਰੀਬ ਅਤੇ ਬੇਘਰਿਆਂ ਲਈ ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ ਨੂੰ ਪ੍ਰਾਪਤ ਕੁੱਲ 13,50,000 ਰੁਪਏ ਦੀ ਗ੍ਰਾਂਟ ਨੂੰ ਤੱਤਕਾਲੀ ਏ.ਡੀ.ਸੀ ਵਿਕਾਸ-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਪ੍ਰੀਸ਼ਦ ਕਪੂਰਥਲਾ ਸ਼ਤੀਸ਼ ਚੰਦਰ ਵਸ਼ਿਸ਼ਟ ਨੇ ਆਸਾ ਸਿੰਘ ਸਰਪੰਚ ਪਿੰਡ ਮਹਿਮਦਵਾਲ ਅਤੇ ਕੁਲਵੰਤ ਸਿੰਘ ਪੰਚਾਇਤ ਸਕੱਤਰ ਨਾਲ ਮਿਲੀਭੁਗਤ ਕਰਕੇ ਅਯੋਗ ਲਾਭਪਾਤਰੀਆਂ ਦੇ ਨਾਮ ਉਪਰ ਵੱਖ-ਵੱਖ ਚੈਕ ਕੱਟ ਕੇ ਉਸ ਗ੍ਰਾਂਟ ਨੂੰ ਖੁਰਦ-ਬੁਰਦ ਕਰ ਦਿੱਤਾ ਸੀ। 

ਉਨਾਂ ਦੱਸਿਆ ਕਿ ਉਪਰੰਤ ਤੱਤਕਾਲੀ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਸ਼ਿਫਾਰਸ਼ ਉਤੇ ਵੱਖ-ਵੱਖ ਅਧਿਕਾਰੀਆਂ ਦੀ ਪੰਜ ਮੈਂਬਰੀ ਕਮੇਟੀ ਨੇ ਫਿਜੀਕਲ ਵੈਰੀਫਿਕੇਸ਼ਨ ਕੀਤੀ ਤਾਂ ਜਿਲ੍ਹਾ ਕਪੂਰਥਲਾ ਵਿੱਚ ਪੈਂਦੇ 31 ਪਿੰਡਾਂ ਦੇ 411 ਆਯੋਗ ਲਾਭਪਾਤਰੀਆਂ ਨੂੰ ਸਾਲ 2011-12 ਦੌਰਾਨ 1,80,00,000 ਰੁਪਏ ਦੀ ਨਾਜਾਇਜ਼ ਅਦਾਇਗੀ ਕਰਨੀ ਪਾਈ ਗਈ।

ਇਸ ਸਬੰਧ ਵਿੱਚ ਵਿਜੀਲੈਂਸ ਬਿਉਰੋ ਵੱਲੋਂ 132 ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 01 ਮਿਤੀ 03-02-17 ਨੂੰ ਆਈ.ਪੀ.ਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਵਿਜੀਲੈਂਸ ਬਿਉਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਉਕਤ ਦੋਸ਼ੀ ਮਹਿੰਦਰ ਵਾਸੀ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪੜਤਾਲ ਉਪਰੰਤ ਮਿਤੀ 16-12-2019 ਨੂੰ ਨਾਮਜ਼ਦ ਕੀਤਾ ਗਿਆ ਸੀ ਜਿਸ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮਹਿੰਦਰ ਵੱਲੋਂ ਅਯੋਗ ਲਾਭਪਾਤਰੀ ਹੁੰਦੇ ਹੋਏ ਇਸ ਇੰਦਰਾ ਅਵਾਸ ਯੋਜਨਾ ਤਹਿਤ ਕੱਚੇ ਮਕਾਨਾਂ ਨੂੰ ਪੱਕਾ ਬਨਾਉਣ ਲਈ ਮਿਤੀ 03-03-2012 ਅਤੇ 07-03-2012 ਨੂੰ ਵੱਖ-ਵੱਖ ਚੈਕਾਂ ਰਾਹੀਂ ਕੁੱਲ 45,000 ਰੁਪਏ ਦੀ ਮਿਲੀ ਗਰਾਂਟ ਪਿੰਡ ਮਹਿਮਦਵਾਲ ਦੇ ਸਰਪੰਚ ਆਸਾ ਸਿੰਘ ਅਤੇ ਪੰਚਾਇਤ ਸਕੱਤਰ ਕੁਲਵੰਤ ਸਿੰਘ ਦੀ ਮਿਲੀਭੁਗਤ ਨਾਲ ਹੜੱਪ ਕਰ ਲਈ ਸੀ।

ਵਰਨਣਯੋਗ ਹੈ ਕਿ ਉਪਰੋਕਤ ਮੁਕੱਦਮੇ ਵਿੱਚ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 118 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਠਿਕਾਣਿਆਂ ਉਪਰ ਵਿਜੀਲੈਂਸ ਬਿਉਰੋ ਵੱਲੋਂ ਦਬਿਸ਼ ਦਿੱਤੀ ਜਾ ਰਹੀ ਹੈ ਜਿੰਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD