Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਲੋਕਪਾਲ ਪੰਜਾਬ ਨੇ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਕੀਤਾ ਸਨਮਾਨਿਤ

ਕੇਸਰ ਸਿੰਘ ਦੀ ਨਿਪੁੰਨਤਾ ਅਤੇ ਕੰਮ ਪ੍ਰਤੀ ਸਮਰਪਣ ਦੀ ਕੀਤੀ ਸ਼ਲਾਘਾ

Punjab Admin, Justice Vinod Kumar Sharma, Inspector Kesar Singh

Web Admin

Web Admin

5 Dariya News

ਚੰਡੀਗੜ੍ਹ , 31 Mar 2023

Last updated on: Mar 31, 2023, 00:00 IST

ਲੋਕਪਾਲ ਪੰਜਾਬ ਜਸਟਿਸ ਵਿਨੋਦ ਕੁਮਾਰ ਸ਼ਰਮਾ ਵੱਲੋਂ ਅੱਜ ਏ.ਡੀ.ਜੀ.ਪੀ. ਲੋਕਪਾਲ ਦੇ ਰੀਡਰ ਵਜੋਂ ਤਾਇਨਾਤ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਸਨਮਾਨਿਤ ਕੀਤਾ ਗਿਆ।ਕੇਸਰ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਜਸਟਿਸ ਸ਼ਰਮਾ ਨੇ ਕਿਹਾ ਕਿ ਕੇਸਰ ਸਿੰਘ ਨੇ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਈਆਂ ਹਨ ਅਤੇ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਵੱਡਮੁੱਲੀਆਂ ਪ੍ਰਾਪਤੀਆਂ ਹਾਸਲ ਕੀਤੀਆਂ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਸ. ਕੇਸਰ ਸਿੰਘ ਨੇ ਪੰਜਾਬ ਪੁਲਿਸ ਵਿਚ ਆਪਣੀ 38 ਸਾਲ ਦੀ ਸੇਵਾ ਪੂਰੀ ਲਗਨ ਅਤੇ ਤਨਦੇਹੀ ਨਾਲ ਮੁਕੰਮਲ ਕੀਤੀ ਅਤੇ ਉਹਨਾਂ ਨੇ ਬਹੁਤ ਸਾਰੇ ਮੈਡਲ ਵਿਸ਼ੇਸ਼ ਤੌਰ 'ਤੇ 60 ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤੇ। ਕੇਸਰ ਸਿੰਘ ਨੂੰ 2013 ਵਿੱਚ ਆਪਣੀ ਡਿਊਟੀ ਪ੍ਰਤੀ ਸਮਰਪਣ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ।ਪੰਜਾਬ ਸਿਵਲ ਸਕੱਤਰੇਤ-2 ਵਿਖੇ ਉਹਨਾਂ ਦੀ ਸੇਵਾਮੁਕਤੀ ਮੌਕੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਲੋਕਪਾਲ ਜਸਟਿਸ ਸ਼ਰਮਾ ਨੇ ਕੇਸਰ ਸਿੰਘ ਨੂੰ ਨਿੱਘੀ ਵਧਾਈ ਦਿੱਤੀ ਅਤੇ ਸੇਵਾ ਮੁਕਤੀ ਉਪਰੰਤ ਸਫ਼ਲ, ਸਿਹਤਮੰਦ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। 

ਜਸਟਿਸ ਸ਼ਰਮਾ ਨੇ ਕੇਸਰ ਸਿੰਘ ਦੇ ਹੋਰਨਾਂ ਸਾਥੀਆਂ ਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਣ ਅਤੇ ਆਪਣੀਆਂ ਸੇਵਾਵਾਂ ਪ੍ਰਤੀ ਵੱਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਜਸਟਿਸ ਸ਼ਰਮਾ ਨੇ ਅੱਗੇ ਕਿਹਾ ਕਿ ਸੇਵਾਮੁਕਤੀ ਉਪਰੰਤ ਉਹਨਾਂ (ਕੇਸਰ ਸਿੰਘ) ਦੀ ਗੈਰਹਾਜ਼ਰੀ ਉਹਨਾਂ ਦੇ ਸਾਥੀਆਂ ਨੂੰ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭੂ ਰਾਜ ਆਈ.ਪੀ.ਐਸ. ਏ.ਡੀ.ਜੀ.ਪੀ. ਲੋਕਪਾਲ ਪੰਜਾਬ, ਰਾਜੀਵ ਪਰਾਸ਼ਰ ਆਈ.ਏ.ਐਸ. ਸਕੱਤਰ ਲੋਕਪਾਲ ਪੰਜਾਬ, ਇੰਦਰਜੀਤ ਕੌਸ਼ਿਕ ਰਜਿਸਟਰਾਰ ਲੋਕਪਾਲ ਪੰਜਾਬ, ਹਰਬੰਸ ਸਿੰਘ ਸਕੱਤਰ ਮੰਤਰੀ/ਲੋਕਪਾਲ ਪੰਜਾਬ ਅਤੇ ਕੇਸਰ ਸਿੰਘ ਦੇ ਪਰਿਵਾਰਕ ਮੈਂਬਰ ਮੌਜੂਦ ਸਨ।

 

Tags: Punjab Admin , Justice Vinod Kumar Sharma , Inspector Kesar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD