Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਵਿਰੋਧੀ ਧਿਰ ਨੇਤਾ ਪ੍ਰਤਾਪ ਬਾਜਵਾ, ਪ੍ਰਚਾਰ ਕਮੇਟੀ ਚੇਅਰਮੈਨ ਰਾਣਾ ਗੁਰਜੀਤ ਵੱਲੋਂ ਫਿਲੌਰ ਵਿਖੇ ਸਥਾਨਕ ਆਗੂਆਂ ਨਾਲ ਮੀਟਿੰਗ

Karamjit Kaur Chaudhary, Vikramjit Singh Chaudhary, Congress, Punjab Congress, Jalandhar Lok Sabha

Web Admin

Web Admin

5 Dariya News

ਜਲੰਧਰ , 31 Mar 2023

Last updated on: Mar 31, 2023, 00:00 IST

ਚੋਣ ਕਮਿਸ਼ਨ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣਾ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਗੁਰਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਫਿਲੌਰ ਵਿਧਾਨ ਸਭਾ ਹਲਕੇ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ, ਕੌਂਸਲਰਾਂ, ਸਰਪੰਚਾਂ, ਪੰਚਾਂ ਤੇ ਹੋਰ ਸਥਾਨਕ ਕਾਂਗਰਸੀ ਆਗੂਆਂ ਨੇ ਆਗਾਮੀ ਜ਼ਿਮਨੀ ਚੋਣ ਵਿਚ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੀ ਭਾਰੀ ਫਰਕ ਨਾਲ ਜਿੱਤ ਯਕੀਨੀ ਬਣਾਉਣ ਲਈ ਵਿਚਾਰ-ਵਟਾਂਦਰਾ ਕਰਨ ਅਤੇ ਰਣਨੀਤੀ ਬਣਾਉਣ ਵਾਸਤੇ ਮੀਟਿੰਗ ਕੀਤੀ।

ਫਿਲੌਰ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਸੀ ਏਕਤਾ ਬਣਾ ਕੇ ਰੱਖਣ 'ਤੇ ਜ਼ੋਰ ਦਿੱਤਾ ਤੇ ਆਖਿਆ ਕਿ ਉਹ ਫਿਲੌਰ ਤੋਂ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਲਈ ਪੂਰੀ ਤਾਕਤ ਨਾਲ ਕੰਮ ਕਰਨ।ਚੋਣ ਪ੍ਰਚਾਰ ਕਮੇਟੀ ਚੇਅਰਮੈਨ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਹਰੇਕ ਵੋਟ ਮਹੱਤਵਪੂਰਨ ਹੈ ਅਤੇ ਹਲਕੇ ਦੇ ਹਰ ਵੋਟਰ ਤੱਕ ਪਹੁੰਚ ਕਰਨ ਲਈ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।

ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਫਿਲੌਰ ਵਿੱਚ ਚੌਧਰੀ ਸੰਤੋਖ ਸਿੰਘ ਨਾਲ ਕੰਮ ਕਰਦਿਆਂ ਬਿਤਾਏ ਸਮੇਂ ਨੂੰ ਯਾਦ ਕਰਦੇ ਹੋਏ ਸਥਾਨਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਕਾਂਗਰਸ ਪਾਰਟੀ ਨੂੰ ਲਈ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਲਈ ਕੰਮ ਕਰਨ।ਮੀਟਿੰਗ ਦੌਰਾਨ ਸ਼ਾਹਕੋਟ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਅਤੇ ਅੰਗਦ ਸਿੰਘ ਸੈਣੀ ਸਮੇਤ ਹੋਰ ਪ੍ਰਮੁੱਖ ਆਗੂਆਂ ਨੇ ਵੀ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਘਰ ਘਰ ਪਹੁੰਚਾਉਣ ਦੀ ਅਪੀਲ ਕੀਤੀ।

ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ 10 ਮਈ ਨੂੰ ਆਪਣੇ ਵਿਛੜੇ ਆਗੂ ਚੌਧਰੀ ਸੰਤੋਖ ਸਿੰਘ ਨੂੰ ਸੱਚੀ ਸ਼ਰਧਾਂਜਲੀ ਭੇਂਟ ਕਰਨ।

ਇਸ ਮੌਕੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਪਤਨੀ ਸ਼ਵੇਤਾ ਰਾਜ ਚੌਧਰੀ, ਮਹਿਲਾ ਕਾਂਗਰਸ ਦੀ ਕੌਮੀ ਕੋਆਰਡੀਨੇਟਰ ਜਸਲੀਨ ਸੇਠੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਰਜੀਤ ਸਿੰਘ ਲੱਲੀਆਂ ਤੇ ਹਰਮੇਸ਼ ਲਾਲ ਲਸਾੜਾ, ਫਿਲੌਰ ਬਲਾਕ ਸੰਮਤੀ ਚੇਅਰਮੈਨ ਦਵਿੰਦਰ ਸਿੰਘ ਲਸਾੜਾ ਅਤੇ ਰੁੜਕਾ ਕਲਾਂ ਬਲਾਕ ਕਾਂਗਰਸ ਪ੍ਰਧਾਨ ਰਾਕੇਸ਼ ਦੁੱਗਲ ਹੋਰਾਂ ਸਮੇਤ ਹਾਜ਼ਰ ਸਨ।

 

Tags: Karamjit Kaur Chaudhary , Vikramjit Singh Chaudhary , Congress , Punjab Congress , Jalandhar Lok Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD