Tuesday, 14 May 2024

 

 

ਖ਼ਾਸ ਖਬਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

 

ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ 5 ਪਿਸਟਲ ਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 31 Mar 2023

ਰੂਪਨਗਰ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਮਲਕੀਤ ਸਿੰਘ ਨੂੰ 5 ਪਿਸਟਲ ਅਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਪ੍ਰੈੱਸ ਕਾਨਫਰੈਂਸ ਵਿਖੇ ਜਾਣਕਾਰੀ ਦਿੰਦਿਆਂ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਸ਼੍ਰੀ ਵਿਵੇਕਸ਼ੀਲ ਸੋਨੀ, ਰੂਪਨਗਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਸ਼੍ਰੀ ਗੌਰਵ ਯਾਦਵ ਵੱਲੋਂ ਗੈਂਗਸਟਰਾਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਪੀ.ਪੀ.ਐਸ, ਕਪਤਾਨ ਪੁਲਿਸ (ਡਿਟੈਕਟਿਵ) ਸ. ਮਨਵਿੰਦਰਬੀਰ ਸਿੰਘ, ਅਤੇ ਪੀ.ਪੀ.ਐਸ. ਉਪ ਕਪਤਾਨ ਪੁਲਿਸ ( ਡਿਟੈਕਟਿਵ) ਰੂਪਨਗਰ ਸ. ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਰੋਪੜ ਪੁਲਿਸ ਨੂੰ ਬਹੁਤ ਅਹਿਮ ਕਾਮਯਾਬੀ ਹਾਸਲ ਹੋਈ।

ਸ਼੍ਰੀ ਵਿਵੇਕ ਸੋਨੀ ਨੇ ਦੱਸਿਆ ਕਿ 30 ਮਾਰਚ, 2023 ਨੂੰ ਇੰਚਾਰਜ ਸੀ.ਆਈ.ਏ. ਰੂਪਨਗਰ ਇੰਸਪੈਕਟਰ ਸ. ਸਤਨਾਮ ਸਿੰਘ ਦੀ ਟੀਮ ਨੇ ਮੁਕੱਦਮਾ ਨੰਬਰ 18 ਮਿਤੀ 30.03.2025 ਅ/ਧ 25/54/59 ਆਰਮਜ਼ ਐਕਟ ਥਾਣਾ ਸਿੰਘ ਭਗਵੰਤਪੁਰ ਦਰਜ ਕਰਵਾ ਕੇ ਮਲਕੀਤ ਸਿੰਘ ਉਰਫ ਬਿੱਲਾ ਵਾਸੀ ਪਿੰਡ ਬਡਾਲਾ ਗ੍ਰੰਥੀਆਂ ਥਾਣਾ ਸ਼ੇਖਵਾਂ ਦੂਜਾ ਪਤਾ ਪਿੰਡ ਝਾੜੀਆਂਵਾਲਾ ਕਾਹਨੂੰਵਾਨ ਰੋਡ ਬਟਾਲਾ, ਹੁਣ ਵਾਸੀ ਹਰਕ੍ਰਿਸ਼ਨ ਕਲਨੀ ਨੇੜੇ ਪਾਣੀ ਵਾਲੀ ਟੈਂਕੀ ਬਡਾਲਾ ਰੋਡ ਖਰੜ ਥਾਣਾ ਸਿਟੀ ਖਰੜ ਜਿਲ੍ਹਾ ਐਸ.ਏ.ਐਸ ਨਗਰ ਨੂੰ ਸਮੇਤ 05 ਪਿਸਟਲ ਅਤੇ 20 ਕਾਰਤੂਸ ਜਿੰਦਾ ਸਮੇਤ ਕਾਬੂ ਕੀਤਾ ਗਿਆ। ਜਿਸ ਵਿਚ ਤਿੰਨ ਪਿਸਟਲ .32 ਬੋਰ ਸਮੇਤ ਮੈਗਜ਼ੀਨ ਅਤੇ 20 ਜਿੰਦਾ ਕਾਰਤੂਸ ਤੋਂ ਇਲਾਵਾ 2 ਪਿਸਟਲ .315 ਬੋਰ ਸ਼ਾਮਿਲ ਹਨ।

ਉਨ੍ਹਾਂ ਅੱਗੇ ਖੁਲਾਸਾ ਕਰਦਿਆਂ ਦੱਸਿਆ ਕਿ ਮਲਕੀਤ ਸਿੰਘ ਨੇ ਆਪਣੇ ਸਾਥੀਆ ਸਮੇਤ ਬਟਾਲਾ ਸ਼ਹਿਰ ਵਿਖੇ ਆਪਣੀ ਵਿਰੋਧੀ ਪਾਰਟੀ ਤੇ ਫਾਇਰਿੰਗ ਕੀਤੀ ਸੀ। ਜਿਸ ਸਬੰਧੀ ਇਸ ਦੇ ਖਿਲਾਫ ਮੁਕੱਦਮਾ ਨੰਬਰ 181, ਮਿਤੀ 08.11.2022 ਅ/ਧ 307, 148, 149, 379-ਬੀ ਆਈ.ਪੀ.ਸੀ, 25/54/59 ਆਰਮਜ਼ ਐਕਟ ਥਾਣਾ ਸਿਟੀ ਬਟਾਲਾ ਦਰਜ ਰਜਿਸਟਰ ਕੀਤਾ ਗਿਆ। ਜਿਸ ਵਿੱਚ ਇਹ ਦੋਸ਼ੀ ਭਗੌੜਾ ਚੱਲ ਰਿਹਾ ਸੀ। ਰੂਪਨਗਰ ਪੁਲਿਸ ਵਲੋਂ ਦੋਸ਼ੀ ਨੂੰ ਗ੍ਰਿਫਤਾਰ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਾਮਾਂਡ ਹਾਸਲ ਕੀਤਾ ਜਾ ਰਿਹਾ ਹੈ ਜਿਸ ਪਾਸੋਂ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ।

ਉਨ੍ਹਾਂ ਦੱਸਿਆ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੁਰਗੇ ਜੋ ਕਿ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਇਰਾਦਾ ਕਤਲ ਦੇ ਕੇਸ ਵਿੱਚ ਲੋੜੀਂਦਾ/ਭਗੌੜੇ ਨੂੰ 15 ਮਾਰੂ ਹਥਿਆਰਾਂ ਸਮੇਤ 20 ਜਿੰਦਾ ਰੌਂਦ ਸਮੇਤ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਦੇ ਇਨ੍ਹਾਂ ਹਥਿਆਰਾਂ ਨਾਲ ਪੰਜਾਬ ਵਿੱਚ ਗੰਭੀਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਖਤਰਨਾਕ ਮਨਸੂਬੇ ਫੇਲ੍ਹ ਹੋਏ ਹਨ। ਇਸ ਗੈਂਗ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਨਜਾਇਜ਼ ਹਥਿਆਰ ਅਤੇ ਨਸ਼ਾ ਸਪਲਾਈ ਕਰਨ ਦਾ ਕੰਮ ਵੀ ਵੱਡੇ ਪੱਧਰ ਤੇ ਕੀਤਾ ਜਾ ਰਿਹਾ ਸੀ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD