Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰ ਨੂੰ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਜੁਆਇੰਟ ਡਾਇਰੈਕਟਰ ਫੈਕਟਰੀਜ਼ ਗ੍ਰਿਫਤਾਰ

ਮੁਹਾਲੀ ਦੀ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਿਤ ਤੌਰ 'ਤੇ ਕੀਤਾ ਸੀ ਡੀਰਜਿਸਟਰ

Vigilance Bureau, Crime News Punjab, Punjab Police, Police, Crime News, State Vigilance Bureau

Web Admin

Web Admin

5 Dariya News

ਐਸ.ਏ.ਐਸ. ਨਗਰ , 01 Apr 2023

Last updated on: Apr 01, 2023, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਤਫਤੀਸ਼ ਦੌਰਾਨ ਦੋਸ਼ੀ ਸਿੱਧ ਹੋਣ ਪਿੱਛੋਂ ਨਰਿੰਦਰ ਸਿੰਘ, ਜੁਆਇੰਟ ਡਾਇਰੈਕਟਰ, ਫੈਕਟਰੀਜ਼, ਕਿਰਤ ਵਿਭਾਗ, ਐਸ.ਏ.ਐਸ. ਨਗਰ ਮੁਹਾਲੀ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਉਪਰ ਦੋਸ਼ ਹੈ ਕਿ ਉਸਨੇ ਐਸ.ਏ.ਐਸ. ਨਗਰ ਸਥਿਤ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਿਤ ਤੌਰ ਤੇ ਡੀਰਜਿਸਟਰ ਕਰ ਦਿੱਤਾ ਸੀ ਜਿਸ ਕਰਕੇ ਪੰਜਾਬ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਅਤੇ ਵੱਖ-ਵੱਖ ਅਦਾਲਤਾਂ ਵਿੱਚ ਕੇਸਾਂ ਦਾ ਸਾਹਮਣਾ ਕਰਨਾ ਪਿਆ। 

ਉਕਤ ਮੁਲਜ਼ਮ ਨੂੰ ਅੱਜ ਐਸ.ਏ.ਐਸ. ਨਗਰ ਦੀ ਇੱਕ ਅਦਾਲਤ ਵਿੱਚ ਪੇਸ਼ ਕਰਕੇ ਵਿਜੀਲੈਂਸ ਬਿਊਰੋ ਨੇ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਵੱਲੋਂ ਪਹਿਲਾਂ ਹੀ ਮੁੱਕਦਮਾ ਨੰਬਰ 01  ਮਿਤੀ 05-01-2023 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 201, 120- ਬੀ. ਤਹਿਤ ਥਾਣਾ ਵਿਜੀਲੈਂਸ ਬਿਊਰੋ ਉਡਣ ਦਸਤਾ-1, ਪੰਜਾਬ, ਐਸ.ਏ.ਐਸ. ਨਗਰ ਵਿਖੇ ਦਰਜ ਹੈ ਜਿਸ ਵਿੱਚ ਹੁਣ ਤੱਕ 9 ਮੁਲਜ਼ਮ ਅਧਿਕਾਰੀ/ਕਰਮਚਾਰੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਜੋ ਨਿਆਂਇਕ ਹਿਰਾਸਤ ਅਧੀਨ ਜੇਲ ਵਿੱਚ ਬੰਦ ਹਨ। 

ਉਨਾਂ ਦੱਸਿਆ ਕਿ ਇਸ ਕੇਸ ਦੀ ਤਫ਼ਤੀਸ਼ ਦੌਰਾਨ ਬੀਤੇ ਦਿਨ 31-03-2023 ਨੂੰ ਨਰਿੰਦਰ ਸਿੰਘ, ਜੁਆਇੰਟ ਡਾਇਰੈਕਟਰ, ਵਾਸੀ ਮਕਾਨ ਨੰਬਰ 1397, ਸੈਕਟਰ 68, ਐਸ.ਏ.ਐਸ. ਨਗਰ ਨੂੰ ਇਸ ਮੁਕੱਦਮੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ ਗਿਆ। ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਮਿਤੀ 28-12-2018 ਨੂੰ ਸੁਕੰਤੋ ਆਇਚ ਡਾਇਰੈਕਟਰ ਅਤੇ ਫਿਲਿਪਸ ਕੰਪਨੀ ਵੱਲੋਂ ਕਿਰਤ ਕਮਿਸ਼ਨਰ ਪੰਜਾਬ, ਚੰਡੀਗੜ ਨੂੰ ਮੁਖਾਤਿਬ ਇੱਕ ਦਰਖਾਸਤ ਡਾਕ ਰਾਹੀਂ ਮੋਸੂਲ ਹੋਈ ਪਰ ਨਰਿੰਦਰ ਸਿੰਘ ਨੇ ਇਹ ਦਰਖਾਸਤ ਕਿਰਤ ਕਮਿਸ਼ਨਰ ਪੰਜਾਬ ਨੂੰ ਭੇਜੇ ਬਿਨਾਂ ਆਪ ਖੁੱਦ ਹੀ ਕਾਰਵਾਈ ਸ਼ੁਰੂ ਕਰ ਦਿੱਤੀ। 

ਉਕਤ ਅਧਿਕਾਰੀ ਨੇ ਆਪਣੇ ਪੱਤਰ ਨੰਬਰ 19 ਮਿਤੀ 10-01-2019 ਰਾਹੀਂ ਬਗੈਰ ਕੋਈ ਪੜਤਾਲ ਕੀਤੇ ਜਾਂ ਫਿਲਿਪਸ ਕੰਪਨੀ ਦੇ ਕਿਸੇ ਵਰਕਰ ਦੇ ਬਿਆਨ ਲਏ ਬਿਨਾਂ ਅਤੇ ਕਿਰਤ ਕਮਿਸ਼ਨਰ ਦੀ ਪ੍ਰਵਾਨਗੀ ਤੋਂ ਬਗੈਰ ਹੀ ਉਕਤ ਫੈਕਟਰੀ ਡੀਰਜਿਸਟਰ ਕਰ ਦਿੱਤੀ। ਇਸ ਤੋਂ ਇਲਾਵਾ ਫੈਕਟਰੀ ਡੀਰਜਿਸਟਰ ਕਰਨ ਸਬੰਧੀ ਵੱਖ-ਵੱਖ ਇੰਡਸਟਰੀਜ, ਡਾਇਰੈਕਟਰ ਫੈਕਟਰੀਜ ਆਦਿ ਦੇ ਦਫਤਰਾਂ ਦੀ ਜਾਣਕਾਰੀ ਹਿੱਤ ਡੀਰਜਿਸਟਰ ਕਰਨ ਲਈ ਮਿਤੀ 25-01-2019 ਨੂੰ ਜਾਰੀ ਪੱਤਰ ਦਾ ਉਤਾਰਾ ਭੇਜਿਆ ਲਿਖਿਆ ਹੈ ਪਰ ਇਹ ਪੱਤਰ ਕਿਸੇ ਵੀ ਦਫਤਰ ਵਿਖੇ ਮੋਸੂਲ ਨਹੀਂ ਹੋਇਆ।

ਇਸ ਪਿੱਛੋਂ ਮਿਤੀ 27-02-2019 ਨੂੰ ਕਿਰਤ ਇੰਸਪੈਕਟਰ, ਐਸ.ਏ.ਐਸ. ਨਗਰ ਵਲੋਂ ਸਥਾਨਕ ਚੀਫ ਜੂਡੀਸ਼ੀਅਲ ਮੈਜ੍ਰਿਸਟੇਟ ਦੀ ਅਦਾਲਤ ਵਿੱਚ ਪੰਜਾਬ ਸਰਕਾਰ ਤਰਫੋਂ ਉਦਯੋਗਿਕ ਵਿਵਾਦ ਕਾਨੂੰਨ 1947 ਦੀ ਧਾਰਾ 25 ਦਾ ਚਲਾਨ ਸੰਕੂਤੋ ਆਇਚ ਅਤੇ ਅਮਿਤ ਮਿੱਤਲ, ਮੈਸਰਜ ਫਿਲਿਪਸ ਇੰਡੀਆ ਲਿਮਿਟਡ ਫੇਸ-9, ਐਸ.ਏ.ਐਸ. ਨਗਰ ਦੇ ਬਰਖਿਲਾਫ ਦਾਇਰ ਕਰ ਦਿੱਤਾ। 

ਇਥੇ ਇਹ ਦੱਸਣਯੋਗ ਹੈ ਕਿ ਜੇਕਰ ਉਕਤ ਨਰਿੰਦਰ ਸਿੰਘ ਇਸ ਫੈਕਟਰੀ ਨੂੰ ਡੀਰਜਿਸਟਰ ਨਾ ਕਰਦਾ ਤਾਂ ਇਹ ਫੈਕਟਰੀ ਬੰਦ ਨਹੀਂ ਕੀਤੀ ਜਾ ਸਕਦੀ ਸੀ ਅਤੇ ਉਦਯੋਗਿਕ ਵਿਵਾਦ ਕਾਨੂੰਨ ਦੀ ਧਾਰਾ 25 ਹੇਠ ਚਲਾਨ ਦੇਣਾ ਹੀ ਨਹੀਂ ਬਣਦਾ ਸੀ ਅਤੇ ਅਜਿਹਾ ਚਲਾਨ ਕਰਨ ਤੋ ਪਹਿਲਾਂ ਉਕਤ ਨਰਿੰਦਰ ਸਿੰਘ ਨੂੰ ਬਾਕਾਇਦਾ ਪੜਤਾਲ ਕਰਨੀ ਬਣਦੀ ਸੀ ਜੋ ਉਸਨੇ ਨਹੀਂ ਕੀਤੀ। 

ਇਸੇ ਕਰਕੇ ਉਕਤ ਉਤਰਵਾਦੀਆਂ ਨੇ ਇਸ ਮੱਦ ਦਾ ਫਾਇਦਾ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੁਪਰੀਮ ਕੋਰਟ ਵਿਖੇ ਵਿਸ਼ੇਸ਼ ਆਗਿਆ ਪਟੀਸ਼ਨ ਦਾਇਰ ਕਰਕੇ ਮਿਤੀ 05-08-2019 ਨੂੰ ਧਾਰਾ 25 ਤਹਿਤ ਕੀਤੇ ਚਲਾਨ ਵਿਰੁੱਧ ਰੋਕ (ਸਟੇਅ) ਹਾਸਲ ਕਰ ਲਈ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਜੇਕਰ ਇਹ ਅਧਿਕਾਰੀ ਉਕਤ ਫੈਕਟਰੀ ਨੂੰ ਡੀਰਜਿਸਟਰ ਨਾ ਕਰਦਾ ਤਾਂ ਪੰਜਾਬ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਣਾ ਸੀ। ਇਸ ਮੁਕੱਦਮੇ ਦੀ ਹੋਰ ਤਫ਼ਤੀਸ਼ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD