Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਕੌਮੀ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੀਟਿੰਗ

ਘੱਟ ਗਿਣਤੀ ਫਿਰਕੇ ਸਰਕਾਰੀ ਸਕੀਮਾਂ ਦਾ ਲਾਭ ਲੈਕੇ ਸਿੱਖਿਆ ਤੇ ਰੋਜ਼ਗਾਰ ਨੂੰ ਪ੍ਰਫੁਲਤ ਕਰਨ-ਇਕਬਾਲ ਸਿੰਘ ਲਾਲਪੁਰਾ

Iqbal Singh Lalpura, BJP, BJP Punjab, Bharatiya Janata Party, BJP

Web Admin

Web Admin

5 Dariya News

ਪਟਿਆਲਾ , 01 Apr 2023

Last updated on: Apr 01, 2023, 00:00 IST

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਪਟਿਆਲਾ ਵਿਖੇ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਸਿੱਖਿਆ, ਰੋਜ਼ਗਾਰ, ਹਾਊਸਿੰਗ, ਕਿਸੇ ਤਰ੍ਹਾਂ ਦੇ ਵਿਤਕਰੇ, ਘੱਟ ਗਿਣਤੀਆਂ ਦੇ ਸੱਭਿਆਚਾਰ ਦੀ ਪ੍ਰਫੁੱਲਤਾ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਆਦਿ ਮੁੱਦੇ ਵਿਚਾਰੇ।ਇਕਬਾਲ ਸਿੰਘ ਲਾਲਪੁਰਾ ਨੇ ਇੱਥੇ ਸਰਕਟ ਹਾਊਸ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਭਾਰਤ ਵਿੱਚ ਘੱਟ ਗਿਣਤੀਆਂ ਪੂਰੀ ਤਰ੍ਹਾਂ ਸੁਰੱਖਿਅਤ ਹਨ ਤੇ ਪੂਰੀ ਤਰ੍ਹਾਂ ਵਿਕਸਤ ਹੋ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦੇਸ਼ ਤੇ ਸੂਬੇ ਦੀ ਤਰੱਕੀ, ਫਿਰਕੂ ਇਕਸੁਰਤਾ, ਅਮਨ-ਸ਼ਾਂਤੀ, ਆਪਸੀ ਭਾਈਚਾਰਾ ਅਤੇ ਇਕਜੁਟਤਾ ਲਈ ਸਰਕਾਰੀ ਸਕੀਮਾਂ ਦਾ ਲਾਭ ਲੈ ਕੇ ਆਪਣੇ ਫਿਰਕਿਆਂ ਦੀ ਸਿੱਖਿਆ ਤੇ ਰੋਜ਼ਗਾਰ ਨੂੰ ਪ੍ਰਫੁਲਤ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।ਇਸ ਮੀਟਿੰਗ ਦਾ ਮੰਤਵ ਦੱਸਦਿਆਂ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਘੱਟ ਗਿਣਤੀਆਂ ਦੀ ਭਲਾਈ ਤੇ ਪ੍ਰਫੁੱਲਤਾ ਲਈ ਪ੍ਰਧਾਨ ਮੰਤਰੀ ਦੇ 15 ਸੂਤਰੀ ਪ੍ਰੋਗਰਾਮ ਤਹਿਤ ਉਨ੍ਹਾਂ ਨੇ ਘੱਟ ਗਿਣਤੀ ਫਿਰਕਿਆਂ ਨਾਲ ਬੈਠਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਬਾਰੇ ਚਰਚਾ ਕੀਤੀ ਹੈ। 

ਉਨ੍ਹਾਂ ਕਿਹਾ ਕਿ ਕਮਿਸ਼ਨ ਸਰਕਾਰ ਨੂੰ ਆਪਣੀ ਸਿਫ਼ਾਰਸ਼ ਕਰਦਾ ਹੈ, ਇਸ ਲਈ ਘੱਟ ਗਿਣਤੀਆਂ ਦੀ ਸੁਰੱਖਿਆ ਤੇ ਭਲਾਈ ਲਈ ਜੇਕਰ ਕਿਸੇ ਨੀਤੀ 'ਚ ਬਦਲਾਅ ਦੀ ਲੋੜ ਹੋਵੇ, ਬਾਬਤ ਜਾਣਕਾਰੀ ਵੀ ਅਜਿਹੀਆਂ ਮੀਟਿੰਗਾਂ ਤੋਂ ਮਿਲਦੀ ਹੈ।ਕੌਮੀ ਚੇਅਰਮੈਨ ਨੇ ਕਿਹਾ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਚਾਹੁੰਦਾ ਹੈ ਕਿ ਘੱਟ ਗਿਣਤੀਆਂ ਲਈ ਬਣੀਆਂ ਸਕੀਮਾਂ ਦਾ ਲਾਭ ਘੱਟ ਗਿਣਤੀਆਂ ਲਈ ਹੇਠਲੇ ਪੱਧਰ ਤੱਕ ਪੁੱਜੇ ਅਤੇ ਵਿੱਦਿਆ ਦਾ ਪਸਾਰ ਹੋਵੇ, ਸਾਰਿਆਂ ਨੂੰ ਰੋਜ਼ਗਾਰ ਮਿਲੇ, ਰਹਿਣ ਲਈ ਘਰ ਹੋਣ, ਕਿਸੇ ਨਾਲ ਕਿਸੇ ਪੱਖੋਂ ਵਿਤਕਰਾ ਨਾ ਹੋਵੇ, ਕਿਸੇ ਦੇ ਸੱਭਿਆਚਾਰ 'ਤੇ ਹਮਲਾ ਨਾ ਹੋਵੇ, ਉਨ੍ਹਾਂ ਨੂੰ ਸੁਰੱਖਿਆ ਮਿਲੇ।

ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਭਾਰਤ 'ਚ ਆਜ਼ਾਦੀ ਤੋਂ ਬਾਅਦ ਘੱਟ ਗਿਣਤੀਆਂ 21 ਫੀਸਦੀ ਤੱਕ ਪਹੁੰਚ ਗਏ ਹਨ ਜਦਕਿ ਗਵਾਂਢੀ ਮੁਲਕ ਪਾਕਿਸਤਾਨ 'ਚ 22 ਫੀਸਦ ਤੋਂ ਕੇਵਲ 4.43 ਫੀਸਦੀ ਰਹਿ ਗਈਆਂ ਹਨ ਤੇ ਅਫ਼ਗਾਨਿਸਤਾਨ 'ਚ ਇਹ ਦਰ ਸਿਫ਼ਰ 'ਤੇ ਆ ਗਈ ਹੈ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਵੰਨ-ਸੁਵੰਨੇ ਫੁੱਲਾਂ ਦਾ ਇਕ ਸੁੰਦਰ ਗੁਲਦਸਤਾ ਹੈ ਅਤੇ ਇੱਥੇ ਸਾਰੇ ਫਿਰਕੇ ਮਿਲਜੁਲਕੇ ਰਹਿੰਦੇ ਹਨ।

ਮੀਟਿੰਗ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ ਤੇ ਤਹਿਸੀਲ ਭਲਾਈ ਅਫ਼ਸਰ ਕੁਲਵਿੰਦਰ ਕੌਰ ਨੇ ਕੌਮੀ ਚੇਅਰਮੈਨ ਦਾ ਸਵਾਗਤ ਕੀਤਾ। ਇਸ ਮੌਕੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮੇਜਰ ਆਰ.ਐਸ. ਸ਼ੇਰਗਿਲ, ਬਾਬਾ ਭੁਪਿੰਦਰ ਸਿੰਘ, ਡਾ. ਮਨਮੋਹਨ ਸਿੰਘ, ਪਾਸਟਰ ਜਤਿੰਦਰ ਸਟੀਫ਼ਨ, ਅਬਦੁਲ ਵਾਹਿਦ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। ਇਸ ਤੋਂ ਬਾਅਦ ਇਕਬਾਲ ਸਿੰਘ ਲਾਲਪੁਰਾ ਨੇ ਜੈਨ ਸਮਾਜ ਦੇ ਨੁਮਾਇੰਦਿਆਂ ਨਾਲ ਵੀ ਬੈਠਕ ਕੀਤੀ।

 

Tags: Iqbal Singh Lalpura , BJP , BJP Punjab , Bharatiya Janata Party , BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD