Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਨਿੱਜਰ ਨੇ 3.35 ਕਰੋੜ ਰੁਪਏ ਦੇ ਸੜਕ ਨਿਰਮਾਣ ਅਤੇ ਪਾਰਕ ਨਵੀਨੀਕਰਨ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਡਾ: ਇੰਦਰਬੀਰ ਨਿੱਜਰ ਅਤੇ ਬ੍ਰਹਮ ਸ਼ੰਕਰ ਜਿੰਪਾ ਵੀ ‘ਭਗਵਾਨ ਬਾਲਾਜੀ ਰੱਥ ਯਾਤਰਾ’ ਵਿਚ ਹੋਏ ਸ਼ਾਮਲ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurpreet Bassi Gogi, Kulwant Singh Sidhu, Ludhiana

5 Dariya News

5 Dariya News

5 Dariya News

ਲੁਧਿਆਣਾ , 01 Apr 2023

Last updated on: Apr 01, 2023, 00:00 IST

ਸੂਬੇ ਦੇ ਉਦਯੋਗਿਕ ਹੱਬ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਵਿੱਚ ਸੜਕਾਂ ਦੇ  ਬੁਨਿਆਦੀ ਢਾਂਚੇ ਅਤੇ ਹਰਿਆਵਲ ਨੂੰ ਹੁਲਾਰਾ ਦੇਣ ਦੇ ਮੱਦੇਨਜ਼ਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸ਼ਨੀਵਾਰ ਨੂੰ ਲਗਭਗ 3.35 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪੁਨਰ ਨਿਰਮਾਣ ਅਤੇ ਪਾਰਕਾਂ ਦੇ ਨਵੀਨੀਕਰਨ ਸਬੰਧੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

ਇਨਾਂ ਪ੍ਰੋਜੈਕਟਾਂ ਵਿੱਚ 1.58 ਕਰੋੜ ਰੁਪਏ ਦੀ ਲਾਗਤ ਨਾਲ ਹੈਬੋਵਾਲ ਮੇਨ ਪੁਲੀ (ਬੁੱਢੇ ਨਾਲ਼ੇ ਉੱਤੇ ਪੁਲ) ਤੋਂ ਰੇਲਵੇ ਲਾਈਨ ਤੱਕ ਸੜਕ ਦਾ ਪੁਨਰ ਨਿਰਮਾਣ, ਹਾਲ ਹੀ ਵਿੱਚ ਪੁਰਾਣੀ ਜੀ.ਟੀ ਰੋਡ (ਨੇੜੇ ਛਾਉਣੀ ਮੁਹੱਲਾ ਅਤੇ ਮੰਨਾ ਸਿੰਘ ਨਗਰ) ‘ਤੇ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਪੰਜ ਪਾਰਕਾਂ ਦਾ ਉਦਘਾਟਨ ਕਰਨਾ ਸ਼ਾਮਲ ਹੈ। ਇਸਦੇ ਨਾਲ ਹੀ  ਸੈਨ ਜੈਨ ਪਬਲਿਕ ਸਕੂਲ ਨੇੜੇ ਕਿਲਾ ਮੁਹੱਲਾ ਵਿੱਚ ਕਰੀਬ 77 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਪੁਨਰ ਨਿਰਮਾਣ ਵੀ  ਸ਼ਾਮਲ ਹੈ।

ਲੁਧਿਆਣਾ ਉੱਤਰੀ ਹਲਕੇ ਤੋਂ ਵਿਧਾਇਕ ਮਦਨ ਲਾਲ ਬੱਗਾ ਅਤੇ ਲੁਧਿਆਣਾ ਕੇਂਦਰੀ ਹਲਕੇ ਤੋਂ ਵਿਧਾਇਕ ਅਸੋਕ ਪਰਾਸ਼ਰ ਪੱਪੀ ਦੇ ਨਾਲ ਮੰਤਰੀ ਡਾ: ਨਿੱਜਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਕੰਮ ਕਰ ਰਹੀ ਹੈ। ਇਸੇ ਤਹਿਤ ਲੁਧਿਆਣਾ ਸ਼ਹਿਰ ਵਿੱਚ ਵੀ ਕਰੋੜਾਂ ਰੁਪਏ ਦੇ ਪ੍ਰਾਜੈਕਟ ਲਾਏ ਜਾ ਰਹੇ ਹਨ।

ਮੰਤਰੀ ਡਾ: ਨਿੱਜਰ ਨੇ ਹਾਲ ਹੀ ਵਿੱਚ ਮੁਰੰਮਤ ਕੀਤੇ ਗਏ ਪਾਰਕਾਂ ਵਿੱਚੋਂ ਇੱਕ ਪਾਰਕ ਦਾ ਨਾਮ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਦੇ ਨਾਂ ’ਤੇ ਰੱਖਣ ਲਈ ਵਿਧਾਇਕ ਬੱਗਾ ਅਤੇ ਹੋਰਨਾਂ ਦੀ ਸ਼ਲਾਘਾ ਕੀਤੀ।ਡਾ: ਨਿੱਜਰ ਨੇ ਅੱਗੇ ਦੱਸਿਆ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿਰਧਾਰਤ ਸਮੇਂ ਵਿੱਚ ਕੰਮ ਮੁਕੰਮਲ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ।ਡਾ: ਨਿੱਜਰ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਹਿਰ ਵਿੱਚ ਬਹੁਤ ਸਾਰੇ ਵਿਕਾਸ ਪ੍ਰੋਜੈਕਟ ਚਲਾਏ ਜਾ ਰਹੇ ਹਨ।

ਇਸ ਮੌਕੇ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਨਗਰ ਨਿਗਮ ਕਮਿਸ਼ਨਰ ਡਾ: ਸਨੇਹਾ ਅਗਰਵਾਲ, ਲੁਧਿਆਣਾ ਇੰਪਰੂਵਮੈਂਟ ਟਰੱਸਟ (ਲਿਟ) ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਕੌਂਸਲਰ ਰਾਕੇਸ਼ ਪਰਾਸ਼ਰ ਆਦਿ ਵੀ  ਹਾਜਰ ਸਨ।ਸਨਿੱਚਰਵਾਰ ਨੂੰ ਪੁਰਾਣੇ ਸ਼ਹਿਰ ਦੇ ਇਲਾਕਿਆਂ ਵਿੱਚ ਆਯੋਜਿਤ ਭਗਵਾਨ ਬਾਲਾ ਜੀ ਦੀ ਯਾਤਰਾ ਵਿੱਚ ਕੈਬਨਿਟ ਮੰਤਰੀਆਂ ਡਾ: ਇੰਦਰਬੀਰ ਸਿੰਘ ਨਿੱਜਰ ਅਤੇ ਬ੍ਰਹਮ ਸ਼ੰਕਰ ਜਿੰਪਾ ਨੇ ਵੀ ਸ਼ਿਰਕਤ ਕੀਤੀ।

ਡਾ: ਨਿੱਜਰ ਨੇ ਪ੍ਰਾਪਰਟੀ ਟੈਕਸ ਦੀ ਮਿਸਾਲੀ ਅਤੇ ਹੁਣ ਤੱਕ ਦੀ ਸਰਬ ਉੱਚ ਵਸੂਲੀ ਲਈ ਨਗਰ ਨਿਗਮ ਲੁਧਿਆਣਾ ਦੀ ਸ਼ਲਾਘਾ ਕੀਤੀ:

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਨਗਰ ਨਿਗਮ ਕਮਿਸ਼ਨਰ ਡਾ: ਸਨੇਹਾ ਅਗਰਵਾਲ ਵੱਲੋਂ ਵਿੱਤੀ ਸਾਲ (2022-23) ਦੌਰਾਨ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਵੱਲੋਂ ਪ੍ਰਾਪਰਟੀ ਟੈਕਸ ਦੀ ਰਿਕਾਰਡ ਤੋੜ ਰਿਕਵਰੀ ਲਈ ਸ਼ਲਾਘਾ ਕੀਤੀ।

100 ਕਰੋੜ ਰੁਪਏ ਦੇ ਸਾਲਾਨਾ ਰਿਕਵਰੀ ਟੀਚੇ  ਵਿਰੁੱਧ, ਨਗਰ ਨਿਗਮ  ਲੁਧਿਆਣਾ ਨੇ ਵਿੱਤੀ ਸਾਲ 2022-23 ਦੌਰਾਨ ਲਗਭਗ 125 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ। ਸਰਕਾਰ ਦੁਆਰਾ ਸਾਲ 2013-14 ਵਿੱਚ ਟੈਕਸ ਲਾਗੂ ਕੀਤੇ ਜਾਣ ਤੋਂ ਬਾਅਦ ਕਿਸੇ ਵਿਸ਼ੇਸ਼ ਵਿੱਤੀ ਸਾਲ ਦੌਰਾਨ ਟੈਕਸ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਧ ਵਸੂਲੀ ਹੈ।ਡਾ: ਨਿੱਜਰ ਨੇ ਦੱਸਿਆ ਕਿ ਇਨਾਂ ਫੰਡਾਂ ਦੀ ਵਰਤੋਂ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀ ਜਾਂਦੀ ਹੈ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurpreet Bassi Gogi , Kulwant Singh Sidhu , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD