Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀ.ਆਰ.ਟੀ.ਸੀ ਚੇਅਰਮੈਨ ਰਣਜੋਧ ਸਿੰਘ ਹਡਾਨਾ ਵੱਲੋਂ ਮੁੱਖ ਮੰਤਰੀ ਨਾਲ ਵਿਕਾਸ ਕਾਰਜਾਂ ਬਾਰੇ ਬੈਠਕ

ਨਵੇਂ ਬੱਸ ਅੱਡੇ ਦਾ ਜਲਦ ਉਦਘਾਟਨ ਕਰਨਗੇ ਮੁੱਖ ਮੰਤਰੀ-ਹਡਾਣਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Ranjodh Singh Hadana, Patiala

Web Admin

Web Admin

5 Dariya News

ਪਟਿਆਲਾ , 01 Apr 2023

Last updated on: Apr 01, 2023, 00:00 IST

ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਨਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਵਿਕਾਸ ਕਾਰਜਾਂ ਅਤੇ ਹੋਰ ਵੱਖ-ਵੱਖ ਮੁੱਦਿਆਂ ਉਤੇ ਗੱਲਬਾਤ ਕੀਤੀ ਹੈ।ਉਨ੍ਹਾਂ ਇਸ ਮੁਲਾਕਾਤ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਨੂੰ ਤਰੱਕੀ ਦੀਆਂ ਲੀਹਾਂ ਉਤੇ ਲਿਜਾਣ ਲਈ ਬਿਹਤਰ ਢੰਗ ਨਾਲ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇ ਰਹੀ ਹੈ।

ਚੇਅਰਮੈਨ ਹਡਾਣਾ ਨੇ ਕਿਹਾ ਕਿ ਉਨ੍ਹਾਂ ਨੇ ਪਟਿਆਲਾ ਦੇ ਨਵੇਂ ਬੱਸ ਅੱਡੇ ਸਮੇਤ ਸਨੌਰ ਇਲਾਕੇ ਨੂੰ ਰੰਗਲੇ ਪੰਜਾਬ ਤਹਿਤ ਨਵੀ ਦਿਖ ਦੇਣ ਬਾਰੇ ਅਤੇ ਪਟਿਆਲੇ ਵਿੱਚ ਚੱਲ ਰਹੇ ਹੋਰਨਾਂ ਵਿਕਾਸ ਕਾਰਜਾਂ ਬਾਰੇ ਗੱਲਬਾਤ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਵੇਂ ਬੱਸ ਅੱਡੇ ਦਾ ਕੰਮ 95 ਪ੍ਰਤੀਸ਼ਤ  ਤੋਂ ਵਧੇਰੇ ਮੁਕੰਮਲ ਹੈ ਅਤੇ ਵਰਕਸ਼ਾਪ ਦਾ ਕੰਮ 70 ਫੀਸਦੀ ਮੁਕਮੰਲ ਹੋ ਗਿਆ ਹੈ।

 ਉਹਨਾਂ ਕਿਹਾ ਕਿ 60.67 ਕਰੋੜ ਦੀ ਲਾਗਤ ਨਾਲ ਕਰੀਬ 8.51 ਏਕੜ ਰਕਬੇ 'ਚ ਬਣ ਰਹੇ ਅਤਿ ਆਧੁਨਿਕ ਸਹੂਲਤਾ ਨਾਲ ਲੈਸ ਇਸ ਨਮੂਨੇ ਦੇ ਬੱਸ ਅੱਡੇ ਦੇ ਚਲ ਰਹੇ ਕੰਮ ਬਾਰੇ ਮੁੱਖ ਮੰਤਰੀ ਮਾਨ ਨਾਲ ਖੁੱਲ ਕੇ ਗੱਲਬਾਤ ਹੋਈ ਅਤੇ ਉਹ ਜਲਦੀ ਹੀ ਇਸ ਬੱਸ ਅੱਡੇ ਨੂੰ ਲੋਕਾਂ ਦੇ ਸਮਰਪਿਤ ਕਰਨਗੇ।ਚੇਅਰਮੈਨ ਹਡਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਰੋਸਾ ਦਿੱਤਾ ਹੈ ਕਿ  ਜੇਕਰ ਹੋਰ ਵੀ ਵਿਕਾਸ ਕਾਰਜਾਂ ਲਈ ਕਿਸੇ ਵੀ ਕਿਸਮ ਦੀ ਲੋੜ ਹੈ ਤਾਂ ਸਰਕਾਰ ਇਸ ਨੂੰ ਪੂਰਾ ਕਰੇਗੀ।

ਇਸ ਤੋਂ ਉਹਨਾਂ ਨੇ ਭਰੋਸਾ ਦਿੱਤਾ ਹੈ ਕਿ ਸਨੌਰ ਇਲਾਕੇ ਵਿੱਚ ਰੰਗਲੇ ਪੰਜਾਬ ਤਹਿਤ ਚੰਗੇ ਗਰਾਊਂਡ, ਸੜਕਾਂ ਦਾ ਨਿਰਮਾਣ, ਸੀਵਰੇਜ਼, ਪਾਣੀ ਦੀ ਨਿਕਾਸੀ, ਚੰਗਾ ਬੱਸ ਅੱਡਾ, ਰੁਜਗਾਰ ਦੇ ਸਾਧਨ ਅਤੇ ਹੋਰ ਕਈ ਸਮਸਿੱਆਵਾਂ ਦਾ ਪਹਿਲ ਦੇ ਆਧਾਰ ”ਤੇ ਹੱਲ ਕੀਤਾ ਜਾਵੇਗਾ।ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਸਰਕਾਰ, ਪੀ.ਆਰ.ਟੀ.ਸੀ ਦਾ ਇਹ ਨਵਾਂ ਸਿਰਫ ਬੱਸ ਅੱਡਾ ਬਨਾਉਣ ਤੱਕ ਸੀਮਿਤ ਨਹੀ ਹੋਵੇਗੀ ਸਗੋਂ ਇਸ ਦੇ ਨਾਲ ਹੀ ਪੂਰੇ ਪੰਜਾਬ ਵਿੱਚ ਇਸ ਅਦਾਰੇ ਨੂੰ ਪੁਰਾਣੀਆਂ ਸਰਕਾਰਾਂ ਵਾਂਗ ਘਾਟੇ ਦਾ ਅਦਾਰਾ ਲਫਜ ਹਟਾ ਕੇ ਹੋਰ ਵੀ ਬਿਹਤਰ, ਲੋਕ ਹਿੱਤੂ ਤੇ ਕਮਾਊ ਅਦਾਰਾ ਬਣਾਵੇਗੀ। 

ਉਨ੍ਹਾਂ ਕਿਹਾਕਿ  ਇਸ ਲਈ ਪੂਰਾ ਅਦਾਰਾ ਤੇ ਇਸ ਦੇ ਅਧਿਕਾਰੀ ਤੇ ਕਰਮਚਾਰੀ ਤਤਪਰਤਾ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੀ. ਆਰ. ਟੀ. ਸੀ. ਦੇ ਬੇੜੇ ਵਿੱਚ 225 ਨਵੀਆਂ ਬੱਸਾਂ ਜਲਦ ਸ਼ਾਮਲ ਹੋਣਗੀਆਂ ਜਿਸ ”ਤੇ ਮੁੱਖ ਮੰਤਰੀ ਨੇ ਖੁਸ਼ੀ ਪ੍ਰਗਟਾਈ ਅਤੇ ਇਸ ਦੇ ਨਾਲ ਹੀ ਅਦਾਰੇ ਵਿੱਚ ਨਵੀ ਭਰਤੀ ਨੀਤੀ ਉਤੇ ਵੀ ਵਿਚਾਰ ਵਟਾਂਦਰਾ ਕੀਤਾ।ਚੇਅਰਮੈਨ ਹਡਾਣਾ ਨੇ ਕਿਹਾ ਕਿ ਸਨੌਰ ਇਲਾਕੇ ਵਿੱਚ ਬਹੁਤੇ ਨੌਜਵਾਨ ਬਾਹਰਲੇ ਮੁਲਕਾਂ ਨੂੰ ਜਾਣ ਲੱਗੇ ਹੋਏ ਹੋਏ ਇਸ ਵਿੱਚ ਸਭ ਤੋਂ ਵੱਡੀ ਘਾਟ ਪਹਿਲੀ ਸਰਕਾਰ ਵੱਲੋਂ ਲੋਕ ਮਾਰੂ ਨੀਤੀਆਂ ਹਨ ਜਿਸ ਕਾਰਨ ਨੌਜਵਾਨਾਂ ਨੂੰ ਰੁਜਗਾਰ ਨਾ ਮਿਲਣਾ, ਖੇਡਾਂ ਪ੍ਰਤੀ ਉਤਸਾਹ ਨਾ ਹੋਣਾ, ਸਕੂਲੀ ਬੱਚਿਆਂ ਨੂੰ ਨਿਵੇਕਲੇ ਢੰਗ ਦੀ ਪੜ੍ਹਾਈ ਤੋਂ ਵਾਂਝੇ ਰੱਖਣਾ ਆਦਿ ਹਨ। 

ਜਿਸ ਕਾਰਨ ਸਨੌਰ ਇਲਾਕੇ ਨੂੰ ਹੁਣ ਵੀ ਪੱਛੜੀ ਹੋਈ ਕੈਟਾਗਿਰੀ ਵਿੱਚ ਜਾਣਿਆ ਜਾਂਦਾ ਹੈ ਪਰ ਹੁਣ ਮਾਨ ਸਰਕਾਰ ਵੱਲੋਂ ਪਿੰਡਾ ਨੂੰ ਸ਼ਹਿਰਾਂ ਨਾਲੋਂ ਵਧੀਆ ਦਿੱਖ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸਾਹਿਤ ਕਰਨਾ ਹੈ। ਇਸ ਸਭ ਲਈ ਮੁੱਖ ਮੰਤਰੀ ਮਾਨ ਨੇ ਵਿਸ਼ੇਸ਼ ਤੌਰ ਉਤੇ ਕਿਹਾ ਹੈ ਕਿ ਰੰਗਲੇ ਪੰਜਾਬ ਤਹਿਤ ਸਨੌਰ ਇਲਾਕੇ ਵਿੱਚ ਚੰਗੇ ਖੇਡ ਮੈਦਾਨ ਬਨਾਉਣ ਲਈ ਜਲਦੀ ਗ੍ਰਾਂਟ ਜਾਰੀ ਕੀਤੀ ਜਾਵੇਗੀ।

ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਫ਼ਸਲਾਂ ਦੇ ਮੁਆਵਜੇ ਬਾਰੇ ਵੀ ਚਰਚਾ ਕਰਦਿਆ ਦੱਸਿਆ ਹੈ ਕਿ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫ਼ਸਲਾ ਦੇ ਮੁਆਵਜੇ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਜਿਸ ਤਹਿਤ ਪਟਿਆਲਾ ਜ਼ਿਲ੍ਹੇ ਦੇ ਕਿਸੇ ਵੀ ਕਿਸਾਨ ਨੂੰ ਦਫ਼ਤਰਾਂ ਦੇ ਗੇੜੇ ਨਹੀ ਮਾਰਨੇ ਪੈਣਗੇ। 

ਇਸ ਤੋਂ ਇਲਾਵਾ ਹੋਰ ਫ਼ਸਲਾਂ ਲਈ ਵੀ ਨਵੇਂ ਫੁਰਮਾਨ ਤਹਿਤ ਨਕਲੀ ਬੀਜ ਬਨਾਉਣ ਵਾਲੀਆਂ ਕੰਪਨੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।ਰਣਜੋਧ ਸਿੰਘ ਹਡਾਣਾ ਨੇ ਮੁੱਖ ਮੰਤਰੀ ਮਾਨ ਵੱਲੋਂ ਸ਼ਹਿਰੀ ਵਿਕਾਸ ਤੇ ਚਰਚਾ ਬਾਰੇ ਕਿਹਾ ਕਿ ਸਰਕਾਰ ਵੱਲੋਂ ਰਜਿਸਟਰੀਆਂ ਕਰਵਾਉਣ ਲਈ 2.5 ਪ੍ਰਤੀਸ਼ਤ ਸਟੈਂਪ ਡਿਊਟੀ ਘਟਾਈ ਗਈ ਸੀ, ਉਸ ਦੀ ਮਿਆਦ ਨੂੰ ਵੀ 30 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਹੈ। 

ਪਟਿਆਲਾ ਸ਼ਹਿਰ ਦੀਆਂ ਸੜਕਾਂ, ਦਫ਼ਤਰਾਂ ਦੇ ਕੰਮਾਂ ਨੂੰ ਡਿਜੀਟਲ ਅਤੇ ਪਾਰਦਰਸ਼ੀ ਢੰਗ ਨਾਲ ਛੇਤੀ ਨੇਪਰੇ ਚਾੜ੍ਹ ਕੇ ਲੋਕਾਂ ਦੇ ਸਮੇਂ ਦੀ ਕਦਰ ਦੀ ਪਹਿਲਕਦਮੀ, ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾ ਅਤੇ ਹੋਰ ਲੋਕ ਹਿੱਤ ਪੱਖੀ ਫੈਸਲੇ ਲਈ ਪੰਜਾਬ ਸਰਕਾਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਲਗਾਤਾਰ ਕੰਮ ਕਰਨ ਬਾਰੇ ਵੀ ਚਰਚਾ ਹੋਈ।

   

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Ranjodh Singh Hadana , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD