Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਵਜੋਤ ਸਿੱਧੂ ਸਟੰਟਮੈਨ ਹਨ, ਸਰਕਾਰ ਵੱਲੋਂ ਅੱਠ ਵਜੇ ਦੇ ਹੀ ਸਨ ਰਿਹਾਈ ਦੇ ਹੁਕਮ : ਮਾਲਵਿੰਦਰ ਸਿੰਘ ਕੰਗ

ਸਿੱਧੂ ਨੂੰ ਆਰਾਮ ਕਰਨ ਅਤੇ ਪਰਿਵਾਰ ਨਾਲ ਸਮਾਂ ਬਿਤਾਉਣ ਦੀ ਲੋੜ: ਮਲਵਿੰਦਰ ਕੰਗ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab, Jagtar Singh Sanghera

Web Admin

Web Admin

5 Dariya News

ਚੰਡੀਗੜ੍ਹ , 01 Apr 2023

Last updated on: Apr 01, 2023, 00:00 IST

ਆਮ ਆਦਮੀ ਪਾਰਟੀ (ਆਪ) ਨੇ ਨਵਜੋਤ ਸਿੰਘ ਸਿੱਧੂ ਨੂੰ ਸਟੰਟਮੈਨ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਨੇ ਸਵੇਰੇ ਅੱਠ ਵਜੇ ਉਨ੍ਹਾਂ ਦੀ ਰਿਹਾਈ ਦੇ ਹੁਕਮ ਦੇ ਦਿੱਤੇ ਸਨ। ਉਹ ਆਜ਼ਾਦੀ ਦੀ ਲੜਾਈ ਲੜਨ ਤੋਂ ਬਾਅਦ ਨਹੀਂ, ਸਗੋਂ ਬਜ਼ੁਰਗ ਵਿਅਕਤੀ ਨੂੰ ਮਾਰਨ ਦੇ ਦੋਸ਼ ਵਿਚ ਸਜ਼ਾ ਕੱਟ ਕੇ ਜੇਲ੍ਹ ਤੋਂ ਬਾਹਰ ਆ ਰਹੇ ਹਨ।

 ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਿੱਧੂ ਨੂੰ ਸਵਾਲ ਕੀਤਾ ਕਿ ਢੋਲ ਨਗਾੜੇ ਦੀ ਨੌਟੰਕੀ ਕਿਉਂ? ਸਿੱਧੂ ਹਮੇਸ਼ਾ ਤੋਂ ਹੀ ਬੜਬੋਲੇ ਵਿਅਕਤੀ ਰਹੇ ਹਨ ਅਤੇ ਅੱਗੇ ਵੀ ਰਹਿਣਗੇ।  ਉਨ੍ਹਾਂ ਕਾਰਨ ਇਕ ਬਜ਼ੁਰਗ ਵਿਅਕਤੀ ਦੀ ਜਾਨ ਚਲੀ ਗਈ ਸੀ, ਉਨ੍ਹਾਂ ਨੂੰ ਅਜਿਹੇ ਬਿਆਨ ਦੇਣ ਦੀ ਬਜਾਏ ਉਸ ਬਾਰੇ ਆਤਮ-ਚਿੰਤਨ ਕਰਨਾ ਚਾਹੀਦਾ ਹੈ।

ਉਸਨੇ ਅੱਗੇ ਕਿਹਾ ਕਿ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣ ਤੋਂ ਬਾਅਦ, ਉਨ੍ਹਾਂ ਨੂੰ ਥੋੜਾ ਨਿਮਰ ਹੋਣਾ ਚਾਹੀਦਾ ਸੀ, ਪਰ ਉਹ ਉਹੀ ਨਵਜੋਤ ਸਿੰਘ ਸਿੱਧੂ ਹਨ ਅਤੇ ਪਹਿਲੇ ਦਿਨ ਤੋਂ ਉਨ੍ਹਾਂ ਦੀ ਖੋਖਲੀ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ 'ਤੇ ਨਿੱਜੀ ਟਿੱਪਣੀਆਂ ਕਰਕੇ ਉਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਅਜੇ ਵੀ ਇਸ ਹਕੀਕਤ ਨੂੰ ਨਹੀਂ ਸਮਝ ਸਕੇ ਹਨ ਕਿ ਭਗਵੰਤ ਮਾਨ ਤਿੰਨ ਕਰੋੜ ਪੰਜਾਬੀਆਂ ਦੇ ਚੁਣੇ ਹੋਏ ਮੁੱਖ ਮੰਤਰੀ ਹਨ।

ਕੰਗ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸਮਾਂ ਆਪਣੇ ਪਰਿਵਾਰ ਨਾਲ ਬਿਤਾਉਣਾ ਚਾਹੀਦਾ ਹੈ।  ਜਾਣ-ਬੁੱਝ ਕੇ ਸਿੱਧੂ ਅਜਿਹਾ ਮਾਹੌਲ ਬਣਾ ਰਿਹਾ ਹੈ ਜਿਵੇਂ ਉਹ ਸਿਆਸੀ ਹਿਰਾਸਤ ਵਿਚੋਂ ਆ ਰਹੇ ਹੋਣ,  ਪਰ ਪੰਜਾਬ ਦੇ ਲੋਕ ਸਭ ਕੁਝ ਜਾਣਦੇ ਹਨ ਅਤੇ ਉਨ੍ਹਾਂ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ।ਕੰਗ ਨੇ ਸਿੱਧੂ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਦੀ ਸਰਕਾਰ ਨੇ 36000 ਨੌਕਰੀਆਂ ਦੇ ਝੂਠੇ ਇਸ਼ਤਿਹਾਰ ਦਿੱਤੇ, ਉੱਚ ਵਿਆਜ ਦਰਾਂ 'ਤੇ ਕਰਜ਼ੇ ਲਏ ਅਤੇ ਪੰਜਾਬ ਦੇ ਲੋਕ ਸਭ ਕੁਝ ਜਾਣਦੇ ਹਨ।  

ਇਸ ਲਈ ਸਿੱਧੂ ਨੂੰ ਅਜਿਹੇ ਬਿਆਨ ਦੇਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਕੰਗ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਾਡੇ ਕਿਸਾਨਾਂ ਦੀ ਮਦਦ ਕਰਨ ਅਤੇ ਮੁਆਵਜ਼ਾ ਦੇਣ ਵਿੱਚ ਵਿਅਸਤ ਹਨ। ਜਦਕਿ ਪਿਛਲੀਆਂ ਸਰਕਾਰਾਂ ਜਿਨ੍ਹਾਂ ਦਾ ਨਵਜੋਤ ਸਿੰਘ ਸਿੱਧੂ ਹਿੱਸਾ ਰਹੇ ਹਨ, ਉਨ੍ਹਾਂ ਦੇ ਮੰਤਰੀ ਭ੍ਰਿਸ਼ਟ ਸਨ ਅਤੇ ਪੰਜਾਬ ਨੂੰ ਲੁੱਟ ਰਹੇ ਸਨ।

ਕੰਗ ਨੇ ਅੱਗੇ ਕਿਹਾ ਕਿ ਨਵਜੋਤ ਸਿੱਧੂ ਨੂੰ ਅਰਾਮ ਕਰਨ ਦੀ ਲੋੜ ਹੈ, ਜਦੋਂ ਕੋਈ ਜੇਲ੍ਹ ਵਰਗੀ ਜਗ੍ਹਾ ਵਿਚ ਇੰਨਾ ਲੰਮਾ ਸਮਾਂ ਬਿਤਾਉਣ ਤੋਂ ਬਾਅਦ ਬਾਹਰ ਆਉਂਦਾ ਹੈ, ਉਸ ਨੂੰ ਕੁਝ ਸਥਿਰਤਾ ਦੀ ਲੋੜ ਹੁੰਦੀ ਹੈ, ਉਸ ਨੂੰ ਸ਼ਾਂਤੀ ਦੀ ਲੋੜ ਹੁੰਦੀ ਹੈ, ਉਸ ਨੂੰ ਆਪਣੇ ਪਰਿਵਾਰ ਦੇ ਵਿਚਕਾਰ ਬੈਠ ਕੇ ਪਰਮਾਤਮਾ ਅੱਗੇ ਅਰਦਾਸ ਕਰਨ ਦੀ ਲੋੜ ਹੁੰਦੀ ਹੈ।

 ਪਾਰਟੀ ਦੇ ਬੁਲਾਰੇ ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਮਾਨ ਸਰਕਾਰ ਵੱਲੋਂ ਇੱਕ ਸਾਲ ਵਿੱਚ ਕੀਤੇ ਕੰਮਾਂ ਦੀ ਤੁਲਨਾ ਪਿਛਲੀਆਂ ਸਰਕਾਰਾਂ ਦੇ ਕੰਮਾਂ ਨਾਲ ਕਰਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਇੱਕ ਸਾਲ ਵਿੱਚ ਉਨ੍ਹਾਂ ਸਾਰਿਆਂ ਨਾਲੋਂ ਕਿਤੇ ਵੱਧ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਸਰਕਾਰਾਂ ਦਾ ਹਿੱਸਾ ਸਨ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਨੁਕਸਾਨ ਲਈ 40 ਰੁਪਏ ਦੇ ਚੈੱਕ ਦਿੰਦੀਆਂ ਸਨ ਜਦਕਿ ਮਾਨ ਸਰਕਾਰ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇ ਰਹੀ ਹੈ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Jagtar Singh Sanghera

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD