Monday, 20 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

 

ਅਸੀਂ ਦੂਜੀਆਂ ਪਾਰਟੀਆਂ ਵਾਂਗ ਰਾਜਨੀਤੀ ਦਾ ਵਪਾਰ ਨਹੀਂ ਕਰਦੇ, ਲੋਕ ਭਲਾਈ ਕਰਦੇ ਹਾਂ : ਭਗਵੰਤ ਮਾਨ

ਅਰਵਿੰਦ ਕੇਜਰੀਵਾਲ ਦੀ ਕ੍ਰਾਂਤੀ ਪੂਰੇ ਦੇਸ਼ ਵਿੱਚ ਫੈਲ ਰਹੀ ਹੈ - ਮਾਨ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਅਸਾਮ , 02 Apr 2023

ਅਸਾਮ 'ਚ ਐਤਵਾਰ ਨੂੰ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ-ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਸੀਂ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਵਾਂਗ ਸੱਤਾ 'ਚ ਆਉਣ ਤੋਂ ਬਾਅਦ ਵਪਾਰ ਨਹੀਂ ਕਰਦੇ, ਅਸੀਂ ਲੋਕ ਭਲਾਈ ਅਤੇ ਵਿਕਾਸ ਦੇ ਕੰਮ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜਿਸ ਰਾਜ ਦਾ ਰਾਜਾ ਵਪਾਰੀ ਹੋਵੇ, ਉਸ ਰਾਜ ਦੇ ਲੋਕ ਭਿਖਾਰੀ ਹੁੰਦੇ ਹਨ।

 ਉਨ੍ਹਾਂ ਕਿਹਾ ਕਿ ਅਸਾਮ ਵਿੱਚ ਪਹਿਲੇ ਪੰਜ ਸਾਲ ਭਾਜਪਾ ਅਤੇ ਕਾਂਗਰਸ ਇਕੱਠੇ ਰਾਜ ਕਰਦੇ ਸਨ। ਹੁਣ ਇੱਥੇ ਵੀ ਲੋਕਾਂ ਕੋਲ ਦਿੱਲੀ ਅਤੇ ਪੰਜਾਬ ਵਾਂਗ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਇੱਕ ਇਮਾਨਦਾਰ ਅਤੇ ਚੰਗੀ ਪਾਰਟੀ ਦਾ ਵਿਕਲਪ ਹੈ। ਮਾਨ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦੱਸਦਿਆਂ ਕਿਹਾ ਕਿ ਅਸੀਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। 

ਅਸੀਂ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ, ਜਿਸ ਤੋਂ ਬਾਅਦ 500 ਤੋਂ ਵੱਧ ਭ੍ਰਿਸ਼ਟ ਅਧਿਕਾਰੀਆਂ, ਕਰਮਚਾਰੀਆਂ ਅਤੇ ਨੇਤਾਵਾਂ ਵਿਰੁੱਧ ਕਾਰਵਾਈ ਕੀਤੀ ਗਈ।  ਹੁਣ ਭ੍ਰਿਸ਼ਟ ਲੋਕਾਂ ਦੇ ਮਨਾਂ ਵਿੱਚ ਇੱਕ ਡਰ ਹੈ। ਅਸੀਂ ਪੰਜਾਬ ਵਿੱਚ ਬਿਜਲੀ ਮੁਫਤ ਕੀਤੀ। ਅੱਜ 90% ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ 'ਤੇ ਆ ਰਹੇ ਹਨ। ਅਸੀਂ ਪੰਜਾਬ ਵਿੱਚ ਗਰੰਟੀ ਦਿੱਤੀ ਸੀ ਕਿ ਸਰਕਾਰ ਬਣਨ ’ਤੇ ਹਰ ਪਿੰਡ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। 

ਇੱਕ ਸਾਲ ਦੇ ਅੰਦਰ, ਅਸੀਂ 500 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ। ਇਸ ਤੋਂ ਇਲਾਵਾ ਅਸੀਂ ਇੱਕ ਸਾਲ ਦੇ ਅੰਦਰ ਪੰਜਾਬ ਦੇ 28,472 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।ਮਾਨ ਨੇ ਕਿਹਾ ਕਿ ਭਾਜਪਾ ਵਾਲੇ ਨਫਰਤ ਦੀਆਂ ਗੱਲਾਂ ਕਰਦੇ ਹਨ।  ਅਸੀਂ ਸਕੂਲਾਂ ਅਤੇ ਹਸਪਤਾਲਾਂ ਦੀ ਗੱਲ ਕਰਦੇ ਹਾਂ।  ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਨਵਾਂ ਰੂਪ ਦਿੱਤਾ ਹੈ ਅਤੇ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ।  

ਪੰਜਾਬ ਵਿੱਚ ਵੀ ਅਸੀਂ ਸਕੂਲਾਂ ਦੀ ਕਾਇਆ ਕਲਪ ਕਰਨੀ ਸ਼ੁਰੂ ਕਰ ਦਿੱਤੀ ਹੈ। ਹੁਣ ਪ੍ਰਾਈਵੇਟ ਸਕੂਲਾਂ ਦੇ ਬੱਚੇ ਉੱਥੋਂ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ। ਅੱਜ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਬੱਚੇ ਡਾਕਟਰ, ਇੰਜੀਨੀਅਰ, ਵਕੀਲ ਅਤੇ ਵੱਡੇ ਅਫਸਰ ਬਣ ਰਹੇ ਹਨ। ਭਾਰਤੀ ਜਨਤਾ ਪਾਰਟੀ ਦਿੱਲੀ ਦੀ ਸਿੱਖਿਆ ਅਤੇ ਸਿਹਤ ਕ੍ਰਾਂਤੀ ਤੋਂ ਡਰੀ ਹੋਈ ਹੈ। 

ਇਸੇ ਲਈ ਉਨ੍ਹਾਂ ਨੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਸਾਜ਼ਿਸ਼ ਤਹਿਤ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹ ਵਿੱਚ ਡੱਕ ਦਿੱਤਾ।ਮਾਨ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਨਰਿੰਦਰ ਮੋਦੀ ਬਚਪਨ 'ਚ ਰੇਲਵੇ ਸਟੇਸ਼ਨ 'ਤੇ ਚਾਹ ਵੇਚਦੇ ਸਨ। ਸਰਕਾਰ ਬਣਨ ਤੋਂ ਬਾਅਦ ਉਸ ਰੇਲਵੇ ਨੂੰ ਹੀ ਵੇਚ ਦਿੱਤਾ। 

ਉਹ ਸ਼ਾਇਦ ਭੁੱਲ ਗਏ ਹਨ ਕਿ ਲੋਕਤੰਤਰ ਵਿੱਚ ਜਨਤਾ ਕਿਸੇ ਨੂੰ ਵੀ ਅਰਸ਼ ਤੋਂ ਫਰਸ਼ 'ਤੇ ਲਿਆ ਸਕਦੀ ਹੈ। ਮੁੱਖ ਮੰਤਰੀ ਮਾਨ ਨੇ ਅਸਾਮ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣ। ਅਸੀਂ ਦਿੱਲੀ ਅਤੇ ਪੰਜਾਬ ਵਾਂਗ ਇੱਥੇ ਵੀ ਬਦਲਾਅ ਲਿਆਵਾਂਗੇ। ਸਕੂਲਾਂ ਅਤੇ ਹਸਪਤਾਲਾਂ ਦੀ ਕਾਇਆ ਕਲਪ ਕਰੇਗਾ ਅਤੇ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰਾਂਗੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD