Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਕਿਸਾਨਾਂ ਨੂੰ ਖੇਤੀ ਮਾਹਰਾਂ ਵੱਲੋਂ ਦੱਸੀਆਂ ਨਵੀਆਂ ਤਕਨੀਕਾਂ ਨੂੰ ਅਪਣਾ ਕੇ ਖੇਤੀ ਨੂੰ ਲਾਹੇਵੰਦ ਬਣਾਉਣਾ ਚਾਹੀਦਾ ਹੈ - ਰਿਸ਼ੀਪਾਲ ਸਿੰਘ

ਕੁਦਰਤ ਦੀ ਅਨਮੋਲ ਦਾਤ ਪਾਣੀ ਦੀ ਬੱਚਤ ਕਰਨ ਲਈ ਕਿਸਾਨ ਕਣਕ-ਝੋਨੇ ਦੇ ਫ਼ਸਲੀ ਚੱਕਰ ਨੂੰ ਛੱਡ ਕੇ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ-ਡਾ. ਕਸ਼ਮੀਰ ਸਿੰਘ ਸੋਹਲ

DC Tarntaran, Rishipal Singh, Tarntaran, Deputy Commissioner Tarntaran, Kashmir Singh Sohal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਤਰਨ ਤਾਰਨ , 03 Apr 2023

Last updated on: Apr 03, 2023, 00:00 IST

ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਖੇਤੀ ਦੇ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤਰਨਤਾਰਨ ਵੱਲੋਂ ਸਥਾਨਕ ਆਰ. ਕੇ. ਰਿਜ਼ੌਰਟ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕਰਦਿਆਂ ਕਿਸਾਨਾਂ ਨੂੰ ਸੰਬੋਧਨ ਕੀਤਾ। 

ਇਸ ਮੌਕੇ ਡਾ. ਕਸ਼ਮੀਰ ਸਿੰਘ ਸੋਹਲ ਐੱਮ. ਐੱਲ. ਏ. ਤਰਨਤਾਰਨ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਕੁਦਰਤ ਦੀ ਅਨਮੋਲ ਦਾਤ ਪਾਣੀ ਦੀ ਬੱਚਤ ਕਰਨ ਲਈ ਕਣਕ-ਝੋਨੇ ਦੇ ਫ਼ਸਲੀ ਚੱਕਰ ਨੂੰ ਛੱਡ ਕੇ ਬਦਲਵੀਆਂ ਫ਼ਸਲਾਂ ਜਿਵੇਂ ਕਿ ਮੱਕੀ, ਮੂੰਗੀ ਅਤੇ ਘੱਟ ਪਾਣੀ ਲੈਣ ਵਾਲੀਆਂ ਫਸਲਾਂ ਜਿਵੇਂ ਕਿ ਬਾਸਮਤੀ ਦੀ ਕਾਸ਼ਤ ਕਰਨੀ ਚਾਹੀਦੀ ਹੈ। 

ਇਸ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਾਉਣੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਜਾਵੇਗੀ। ਇਸ ਮੌਕੇ ਤੇ ਵੱਖ-ਵੱਖ ਮਹਿਕਮਿਆਂ ਅਤੇ ਸਵੈ ਸਹਾਇਤਾ ਗਰੁੱਪਾਂ ਵੱਲੋਂ ਲਗਾਏ ਗਏ ਸਟਾਲਾਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਤਰਨਤਾਰਨ ਡਾ. ਰਿਸ਼ੀਪਾਲ ਸਿੰਘ ਨੇ ਕੀਤਾ। 

ਉਨ੍ਹਾਂ ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ ਉਥੇ ਪਾਣੀ ਦੇ ਡਿਗਦੇ ਪੱਧਰ ਨੂੰ ਵੀ ਰੋਕਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਖੇਤਾਂ ਵਿੱਚ ਹੀ ਮਿਲਾਉਣ ਦੀ ਅਪੀਲ ਕੀਤੀ।

ਉਹਨਾਂ ਨੇ ਖੇਤੀ ਮਾਹਰਾਂ ਵੱਲੋਂ ਲਗਾਏ ਗਏ ਕਿਸਾਨ ਭਲਾਈ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਮਾਹਰਾਂ ਵੱਲੋਂ ਦੱਸੀਆਂ ਨਵੀਆਂ ਤਕਨੀਕਾਂ ਨੂੰ ਅਪਣਾ ਕੇ ਖੇਤੀ ਨੂੰ ਲਾਹੇਵੰਦ ਬਣਾਉਣਾ ਚਾਹੀਦਾ ਹੈ। ਇਸ ਮੌਕੇ ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਬਾਸਮਤੀ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ ਸਾਲ ਪੰਦਰਾਂ ਸੌ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਾਸ਼ੀ ਦਿੱਤੀ ਗਈ ਸੀ ਜਿਹੜੀ ਕਿ ਇਸ ਸਾਲ ਵੀ ਝੋਨੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ।

ਇਸ ਸਾਲ ਪੰਜਾਬ ਸਰਕਾਰ ਵੱਲੋਂ ਬਾਸਮਤੀ ਹੇਠ ਰਕਬਾ ਵਧਾਉਣ ਲਈ ਕਿਸਾਨ ਮਿੱਤਰਾਂ ਦੀ ਚੋਣ ਵੀ ਕੀਤੀ ਗਈ ਹੈ। ਇਹ ਕਿਸਾਨ ਮਿੱਤਰ ਖੁਦ ਸਿੱਖਿਅਤ ਹੋ ਕੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕਿਸਾਨਾਂ ਨੂੰ ਬਾਸਮਤੀ ਦੀ ਕਾਸ਼ਤ ਕਰਨ ਲਈ ਉਤਸ਼ਾਹਤ ਕਰਨਗੇ। ਉਹਨਾਂ ਨੇ ਜ਼ਿਲੇ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਹੋਇਆ ਵਿਭਾਗੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ। 

ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪੀਏ ਦਿਲਬਾਗ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਬਦਲਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਕਿਸਾਨਾਂ ਨੂੰ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਕਾਸ਼ਤ ਕਰਨੀ ਚਾਹੀਦੀ ਹੈ। ਇਸ ਮੌਕੇ ਜਿਲ੍ਹਾ ਸਿਖਲਾਈ ਅਫਸਰ ਡਾ. ਹਰਪਾਲ ਸਿੰਘ ਪੰਨੂੰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਲਵਾਈ 20 ਜੂਨ ਤੋਂ ਬਾਅਦ ਕੀਤੀ ਜਾਵੇ ਤਾਂ ਜੋ ਪਾਣੀ ਦੇ ਡਿਗਦੇ ਪੱਧਰ ਨੂੰ ਠੱਲ੍ਹ ਪਾਈ ਜਾ ਸਕੇ। 

ਸਟੇਜ ਸੰਚਾਲਨ ਕਰਦਿਆਂ ਡਾ. ਭੁਪਿੰਦਰ ਸਿੰਘ ਖੇਤੀਬਾੜੀ ਅਫ਼ਸਰ ਨੇ ਹਾਜ਼ਰੀਨ ਨੂੰ ਮੋਟੇ ਅਨਾਜ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਮੋਟੇ ਅਨਾਜਾਂ ਦੀ ਵਰਤੋਂ ਕਿਸਾਨਾਂ ਲਈ, ਵਾਤਾਵਰਣ ਲਈ, ਮਿੱਟੀ ਅਤੇ ਮਨੁੱਖੀ ਸਿਹਤ ਸਾਰਿਆਂ ਦੇ ਲਈ ਲਾਭਦਾਇਕ ਹੈ। ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਚੇਅਰਮੈਨ ਰਜਿੰਦਰ ਸਿੰਘ ਉਸਮਾ, ਚੇਅਰਮੈਨ ਗੁਰਿੰਦਰ ਸਿੰਘ ਬਹਿੜਵਾਲ, ਮਧੂ ਵਰਮਾ, ਜਿਲ੍ਹਾ ਪ੍ਰਧਾਨ ਇਸਤਰੀ ਵਿੰਗ, ਜਤਿੰਦਰ ਸਿੰਘ ਮੁੰਡਾ ਪਿੰਡ, ਪ੍ਰਭਪਾਲ ਸਿੰਘ ਢਿੱਲੋਂ, ਡਾ. ਹਰਦਿਆਲ ਸਿੰਘ ਘਰਿਆਲਾ, ਗੁਰਬਚਨ ਸਿੰਘ ਬੁਰਜ ਦੇਵਾ ਸਿੰਘ, ਬਾਬਾ ਸ਼ੇਰ ਸਿੰਘ ਕੋਟ ਬੁੱਢਾ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ । 

ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਜਿਲ੍ਹਾ ਪਸਾਰ ਮਾਹਿਰ, ਕ੍ਰਿਸ਼ੀ ਵਿਗਿਆਨ ਕੇਂਦਰ, ਬਾਗਬਾਨੀ ਵਿਭਾਗ, ਭੂਮੀ ਰੱਖਿਆ ਵਿਭਾਗ, ਖ਼ਾਲਸਾ ਕਾਲਜ ਸਿਖਲਾਈ ਕੇਂਦਰ ਦੇ ਮਾਹਰਾਂ ਨੇ ਵੱਖ ਵੱਖ ਵਿਸ਼ਿਆਂ ਤੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਵਿਕਰਮ ਸੂਦ, ਬਲਾਕ ਖੇਤੀਬਾੜੀ ਅਫਸਰ ਪੱਟੀ ਡਾ. ਭੁਪਿੰਦਰ ਸਿੰਘ , ਖੇਤੀਬਾੜੀ ਅਫ਼ਸਰ ਗੰਡੀਵਿੰਡ ਡਾ. ਗੁਰਿੰਦਰਜੀਤ ਸਿੰਘ, ਖੇਤੀਬਾੜੀ ਅਫਸਰ ਖਡੂਰ ਸਾਹਿਬ ਡਾ. ਮਲਵਿੰਦਰ ਸਿੰਘ, ਖੇਤੀਬਾੜੀ ਅਫਸਰ ਤਰਨਤਾਰਨ ਡਾ. ਰੁਲਦਾ ਸਿੰਘ, ਖੇਤੀਬਾੜੀ ਅਫ਼ਸਰ ਭਿੱਖੀਵਿੰਡ ਡਾ ਤੇਜਬੀਰ ਸਿੰਘ, ਡਾ. ਹਰਮੀਤ ਸਿੰਘ ਏਡੀਓ ਵਲਟੋਹਾ, ਡਾ. ਰਮਨਦੀਪ  ਸਿੰਘ ਏਡੀਓ ਨੌਸ਼ਹਿਰਾ ਪੰਨੂਆਂ ਦੀ ਅਗਵਾਈ ਵਿਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਿਰਕਤ ਕੀਤੀ। 

ਜ਼ਿਲ੍ਹਾ ਪੱਧਰੀ ਕੈਂਪ ਵਿੱਚ ਲਗਾਏ ਸਟਾਲਾਂ ਪ੍ਰਦਰਸ਼ਨੀ ਤੇ ਆਏ ਹੋਏ ਕਿਸਾਨਾਂ ਨੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਤ ਵੀ ਕੀਤਾ ਗਿਆ।    

 

Tags: DC Tarntaran , Rishipal Singh , Tarntaran , Deputy Commissioner Tarntaran , Kashmir Singh Sohal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD