Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲ ਦੇ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੇ 10.17 ਕਰੋੜ ਰੁਪਏ ਜਾਰੀ

ਸੁਗਰਫੈਡ ਦੇ ਚੇਅਰਮੈਨ, ਬੱਲੂਆਣਾ ਅਤੇ ਫਾਜਿ਼ਲਕਾ ਦੇ ਵਿਧਾਇਕਾਂ ਅਤੇ ਐਮਡੀ ਸੁਗਰਫੈਡ ਨੇ ਵੱਡੇ ਲਾਭਪਾਤਰੀਆਂ ਨੂੰ ਚੈਕ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab, Amandeep Singh Goldy Musafir, Fazilka

Web Admin

Web Admin

5 Dariya News

ਫਾਜਿ਼ਲਕਾ , 03 Apr 2023

Last updated on: Apr 03, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਾf਼ਜਲਕਾ ਦੀ ਸਹਿਕਾਰੀ ਖੰਡ ਮਿੱਲ ਦੇ ਕਰਮਚਾਰੀਆਂ ਦੀਆਂ ਲਗਭਗ ਤਿੰਨ ਸਾਲਾਂ ਤੋਂ ਰੁਕੀਆਂ ਤਨਖਾਹਾਂ ਦੇ 10.17 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।ਮਿੱਲ ਵਿਖੇ ਅੱਜ ਹੋਏ ਇਕ ਸਮਾਗਮ ਦੌਰਾਨ ਸੁਗਰਫੈਡ ਦੇ ਚੇਅਰਮੈਨ ਸ੍ਰੀ ਨਵਦੀਪ ਸਿੰਘ ਜੀਦਾ, ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ, ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਸੁਗਰਫੈਡ ਦੇ ਐਮਡੀ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਲਾਭਪਾਤਰੀਆਂ ਨੂੰ ਬਕਾਇਆ ਤਨਖਾਹ ਦੇ ਚੈਕ ਤਕਸੀਮ ਕੀਤੇ।ਇਸ ਮੌਕੇ ਬੋਲਦਿਆਂ ਪੰਜਾਬ ਸੂਗਰਫੈਡ ਦੇ ਚੇਅਰਮੈਨ ਸ੍ਰੀ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਈ ਵੀ ਗੰਨਾ ਮਿੱਲ ਬੰਦ ਨਹੀਂ ਕੀਤੀ ਜਾਵੇਗੀ ਅਤੇ ਕਿਸਾਨ ਵੱਧ ਤੋਂ ਵੱਧ ਗੰਨਾ ਲਗਾਉਣ। 

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਗੰਨੇ ਦੀ ਸਭ ਤੋਂ ਉਚੀ ਕੀਮਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਰਮਚਾਰੀਆਂ ਦੇ ਬਕਾਏ ਜਾਰੀ ਕਰਨ ਲਈ ਮੁੱਖ ਮੰਤਰੀ ਸ: ਭਗਵੰਤ ਮਾਨ ਦਾ ਧੰਨਵਾਦ ਵੀ ਕੀਤਾ। ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਮਿੱਲ ਕਰਮਚਾਰੀਆਂ ਦੀ ਸਲਾਘਾ ਕਰਦਿਆਂ ਕਿਹਾ ਜਿੰਨ੍ਹਾਂ ਨੇ ਭਾਰੀ ਮੁਸਕਿਲਾਂ ਦੇ ਬਾਵਜੂਦ ਮਿੱਲ ਨੂੰ ਜਾਰੀ ਰੱਖਿਆ। ਉਨ੍ਹਾਂ ਨੇ ਕਿਹਾ ਕਿ ਪਿੱਛਲੀਆਂ ਸਰਕਾਰਾਂ ਇਸ ਮਿੱਲ ਨੂੰ ਬੰਦ ਕਰਨਾ ਚਾਹੁੰਦੀਆਂ ਸਨ ਪਰ ਹੁਣ ਇਹ ਸਰਕਾਰ ਇਸ ਮਿੱਲ ਨੂੰ ਲਗਾਤਾਰ ਚਲਾਏਗੀ ਅਤੇ ਕਿਸਾਨਾਂ ਨੂੰ ਵੀ ਅਦਾਇਗੀਆਂ ਸਮੇਂ ਸਿਰ ਹੋਣਗੀਆਂ।

ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪਿੱਛਲੀਆਂ ਸਰਕਾਰਾਂ ਨੇ ਖੇਤੀ ਨੂੰ ਅਣਗੌਲਿਆ ਕੀਤਾ ਹੋਇਆ ਸੀ ਅਤੇ ਕਿਸਾਨਾਂ ਦੀ ਭਲਾਈ ਲਈ ਕੋਈ ਉਪਰਾਲੇ ਨਹੀਂ ਕੀਤੇ। ਉਨ੍ਹਾਂ ਨੇ ਕਿਹਾ ਕਿ ਕਰਮਚਾਰੀਆਂ ਦੀ ਬਾਕੀ ਅਦਾਇਗੀ ਵੀ ਜਲਦ ਕੀਤੀ ਜਾਵੇਗੀ।ਉਨ੍ਹਾਂ ਨੇ ਕਿਹਾ ਕਿ ਉਹ ਵੀ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨਗੇ ਤਾਂ ਜ਼ੋ ਜਿਆਦਾ ਤੋਂ ਜਿਆਦਾ ਕਿਸਾਨ ਗੰਨੇ ਦੀ ਖੇਤੀ ਕਰਨ। 

ਇਸ ਤੋਂ ਪਹਿਲਾਂ ਬੋਲਦਿਆਂ ਸੂਗਰਫੈਡ ਦੇ ਐਮਡੀ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪਹਿਲੀ ਵਾਰ ਹੋਇਆ ਹੈ ਕਿ ਰਾਜ ਦੀਆਂ ਸਾਰੀਆਂ 9 ਖੰਡ ਮਿੱਲਾਂ ਵਿਚ ਕਿਸਾਨਾਂ ਨੂੰ ਬਣਦੀ ਫਸਲ ਦੀ ਕੁੱਲ ਰਕਮ ਦੀ 70 ਫੀਸਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਤਰਾਂ ਮਿੱਲਾਂ ਨੇ ਇਸ ਵਾਰ ਸਰਕਾਰ ਵੱਲੋਂ ਲੋਨ ਦੇਣ ਦੀ ਬਜਾਏ 126 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪਿੱਛਲੇ ਸਾਲਾਂ ਵਿਚ ਗੰਨੇ ਤੋਂ ਖੰਡ ਦੀ ਰਿਕਵਰੀ 9 ਫੀਸਦੀ ਦੇ ਲਗਭਗ ਹੁੰਦੀ ਸੀ ਪਰ ਇਸ ਸਾਲ ਇਹ 9.38 ਫੀਸਦੀ ਰਹੀ ਹੈ। 

ਉਨ੍ਹਾਂ ਨੇ ਕਿਸਾਨਾਂ ਨੂੰ ਗੰਨੇ ਹੇਠ ਰਕਬਾ ਵਧਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਗੰਨਾਂ ਇਕ ਬਿਹਤਰ ਫਸਲ ਹੈ।ਇਸ ਮੌਕੇ ਸਥਾਨਕ ਮਿੱਲ ਦੇ ਚੇਅਰਮੈਨ ਸ੍ਰੀ ਅਸ਼ਵਨੀ ਸਿਹਾਗ, ਕੈਲਾਸ਼ ਰਾਣੀ, ਮਿੱਲ ਦੇ ਜਨਰਲ ਮੈਨੇਜਰ ਸ੍ਰੀ ਏ.ਕੇ. ਤਿਵਾੜੀ ਸਮੇਤ ਇਲਾਕੇ ਦੇ ਗੰਨਾ ਉਤਪਾਦਕ, ਮਿੱਲ ਕਰਮਚਾਰੀ ਅਤੇ ਹੋਰ ਪਤਵੰਤੇ ਹਾਜਰ ਸਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab , Amandeep Singh Goldy Musafir , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD