Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਅਬਾਦ 30 ਤਹਿਤ ਸਰਹੱਦੀ ਪਿੰਡ ਮੁਹੰਦਮ ਪੀਰਾ ਵਿਚ ਲਗਾਇਆ ਸਰਕਾਰ ਤੁਹਾਡੇ ਦੁਆਰ ਕੈਂਪ

ਲੋਕਾਂ ਵਿਚ ਪੁੱਜ ਕੇ ਵਿਭਾਗ ਦੇ ਰਹੇ ਹਨ ਜਨ ਸੇਵਾਵਾਂ—ਨਰਿੰਦਰਪਾਲ ਸਿੰਘ ਸਵਨਾ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab, DC Fazilka, Senu Duggal, Fazilka, Deputy Commissioner Fazilka, Avneet Kaur Sidhu, Fazilka

Web Admin

Web Admin

5 Dariya News

ਫਾਜਿ਼ਲਕਾ , 03 Apr 2023

Last updated on: Apr 03, 2023, 00:00 IST

ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਦੇ ਵਿਕਾਸ ਲਈ ਆਰੰਭ ਕੀਤੇ ਮਿਸ਼ਨ ਅਬਾਦ 30 ਤਹਿਤ ਪਿੰਡ ਮੁਹੰਮਦ ਪੀਰਾ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਹਲਕਾ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਅਵਨੀਤ ਕੌਰ ਸਿੱਧੂ ਨੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸਕਿਲਾਂ ਸੁਣੀਆਂ।ਇਸ ਮੌਕੇ ਹਲਕਾ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ ਤੱਕ ਪੁੱਜ ਕੇ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਨੂੰ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਇਹ ਕੈਂਪ ਲਗਾਏ ਜਾ ਰਹੇ ਹਨ। 

ਉਨ੍ਹਾਂ ਨੇ ਕਿਹਾ ਕਿ ਸਰਹੱਦੀ ਪਿੰਡਾਂ ਵਿਚ ਵੱਖ ਵੱਖ ਵਿਭਾਗ ਆ ਕੇ ਆਪਣਾ ਕੈਂਪ ਲਗਾਉਂਦੇ ਹਨ ਅਤੇ ਮੌਕੇ ਤੇ ਹੀ ਵੱਖ ਵੱਖ ਜਨ ਸੇਵਾਵਾਂ ਮੁਹਈਆ ਕਰਵਾਉਂਦੇ ਹਨ।ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਮਿਸ਼ਨ ਆਬਾਦ 30 ਤਹਿਤ ਸ਼ੁਰੂ ਕੀਤੇ ਇਹ ਕੈਂਪ ਸਰਹੱਦੀ ਪਿੰਡਾਂ ਲਈ ਵਰਦਾਨ ਸਿੱਧ ਹੋ ਰਹੇ ਹਨ ਅਤੇ ਲੋਕਾਂ ਨੂੰ ਵੱਖ ਵੱਖ ਕੰਮਾਂ ਲਈ ਦਫ਼ਤਰਾਂ ਵਿਚ ਨਹੀਂ ਆਉਣਾ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਕ ਦਰਜਨ ਤੋਂ ਵੱਧ ਵਿਭਾਗਾਂ ਵੱਲੋਂ ਪਿੰਡ ਵਿਚ ਪਹੁੰਚ ਕੇ ਲੋਕਾਂ ਨੂੰ ਸੁਵਿਧਾ ਦਿੱਤੀ ਜਾਂਦੀ ਹੈ।

ਉਨ੍ਹਾਂ ਨੇ ਮੌਕੇ ਤੇ ਹੀ ਲਾਭਪਾਤਰੀਆਂ ਨੂੰ ਕੈਂਪ ਦੌਰਾਨ ਬਣਾਏ ਗਏ ਸਰਟੀਫਿਕੇਟ ਵੀ ਤਕਸੀਮ ਕੀਤੇ।ਐਸਐਸਪੀ ਅਵਨੀਤ ਕੌਰ ਸਿੱਧੂ ਨੇ ਇਸ ਮੌਕੇ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜ਼ੇਕਰ ਕੋਈ ਨਸ਼ੇ ਦੀ ਤਸਕਰੀ ਕਰਦਾ ਹੋਵੇ ਤਾਂ ਉਸਦੀ ਸੂਚਨਾਂ ਪੁਲਿਸ ਨੂੰ ਦਿਓ।ਉਨ੍ਹਾਂ ਨੇ ਡਰੋਨ ਗਤੀਵਿਧੀ ਦੀ ਸੂਚਨਾ ਵੀ ਪੁਲਿਸ ਨੂੰ ਦੇਣ ਦੀ ਅਪੀਲ ਪਿੰਡ ਵਾਸੀਆਂ ਨੂੰ ਕੀਤੀ।

ਇਸ ਮੌਕੇ ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜਰ ਸਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab , DC Fazilka , Senu Duggal , Fazilka , Deputy Commissioner Fazilka , Avneet Kaur Sidhu , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD