Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਬ੍ਰਮ ਸ਼ੰਕਰ ਜਿੰਪਾ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਮੀਂਹ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

ਕਿਹਾ, ਨੁਕਸਾਨ ਦੇ ਮੁਲਾਂਕਣ ਅਤੇ ਢੁੱਕਵੇਂ ਮੁਆਵਜ਼ੇ ਲਈ ਮਾਲ ਵਿਭਾਗ ਵੱਲੋਂ ਪਾਰਦਰਸ਼ੀ ਢੰਗ ਨਾਲ ਕਰਵਾਈ ਜਾ ਰਹੀ ਹੈ ਗਿਰਦਾਵਰੀ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 03 Apr 2023

Last updated on: Apr 03, 2023, 00:00 IST

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਮੀਂਹ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਨੁਕਸਾਨ ਦੇ ਮੁਲਾਂਕਣ ਤੇ ਢੁੱਕਵੇਂ ਮੁਆਵਜ਼ੇ ਲਈ ਮਾਲ ਵਿਭਾਗ ਵੱਲੋਂ ਪਾਰਦਰਸ਼ੀ ਢੰਗ ਨਾਲ ਗਿਰਦਾਵਰੀ ਕਰਵਾਈ ਜਾ ਰਹੀ ਹੈ। 

ਅੱਜ ਹੁਸ਼ਿਆਰਪੁਰ ਦੇ ਪਿੰਡ ਚੌਹਾਲ, ਥੱਥਲਾਂ, ਬੱਸੀ ਗ਼ੁਲਾਮ ਹੁਸੈਨ ਅਤੇ ਠਰੋਲੀ ਆਦਿ ਵਿਖੇ ਬੇਮੌਸਮੀ ਬਰਸਾਤ ਕਾਰਨ ਖ਼ਰਾਬ ਹੋਈ ਫ਼ਸਲ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮਨਸ਼ਾ ਹੈ ਕਿ ਮੀਂਹ ਤੇ ਗੜ੍ਹੇਮਾਰੀ ਕਾਰਨ ਨੁਕਸਾਨ ਦੀ ਭਰਪਾਈ ਕਰਕੇ ਕਿਸਾਨਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾਵੇ। 

ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮੁੱਚੇ ਸੂਬੇ ਵਿਚ ਸਾਰੇ ਵਿਧਾਇਕ ਸਾਹਿਬਾਨ ਅਧਿਕਾਰੀਆਂ ਦੇ ਨਾਲ ਆਪਣੇ- ਆਪਣੇ ਇਲਾਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਹਾਲ ਹੀ ਵਿਚ ਮੌਸਮ ਦੇ ਵਿਗੜੇ ਮਿਜਾਜ਼ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨ ਦੇ ਮੁਲਾਂਕਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਮੁੱਚੇ ਸੂਬੇ ਵਿਚ ਤੁਰੰਤ ਗਿਰਦਾਵਰੀ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 

ਕੈਬਨਿਟ ਮੰਤਰੀ ਨੇ ਕਿਹਾ ਕਿ ਮੁਸ਼ਕਿਲ ਦੀ ਇਸ ਘੜੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਸਮੇਤ ਪੂਰੇ ਜ਼ਿਲ੍ਹੇ ਵਿਚ ਫ਼ਸਲਾਂ ਦਾ ਨੁਕਸਾਨ ਹੋਇਆ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੁਸ਼ਕਿਲ ਦੀ ਘੜੀ ਵਿਚ ਅੰਨਦਾਤੇ ਨਾਲ ਖੜ੍ਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਹੀ ਗਿਰਦਾਵਰੀ ਕਰਵਾਉਣ ਵਿਚ ਸਰਕਾਰ ਨੂੰ ਪੂਰਨ ਸਹਿਯੋਗ ਦੇਣ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD