Sunday, 16 June 2024

 

 

ਖ਼ਾਸ ਖਬਰਾਂ ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ ਸੀਆਈਆਈ ਜਲੰਧਰ ਜ਼ੋਨ ਨੇ ਐਲਪੀਯੂ ਵਿਖੇ ਏਆਈ ਅਤੇ ਚੈਟਜੀਪੀਟੀ 'ਤੇ ਵਰਕਸ਼ਾਪ ਦਾ ਆਯੋਜਨ ਕੀਤਾ ਡਰੋਨ ਤਕਨਾਲੋਜੀ ਨਾਲ ਪੰਜਾਬ ਵਿੱਚ ਕੀਤਾ ਜਾ ਰਿਹਾ ਮਹਿਲਾ ਕਿਸਾਨਾਂ ਦਾ ਸਸ਼ਕਤੀਕਰਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਬ ਡਵੀਜ਼ਨਲ ਹਸਪਤਾਲ ਧੂਰੀ ਦੇ ਨਵੇਂ ਬਲਾਕ ਦੇ ਉਸਾਰੀ ਕਾਰਜਾਂ ਦਾ ਨਿਰੀਖਣ ਪਾਣੀ ਬਚਾਓ, ਪੰਜਾਬ ਬਚਾਓ ਦੇ ਨਾਅਰੇ ਹੇਠ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਐਸ.ਡੀ.ਐਮਜ਼ ਖੁਦ ਨਿਗਰਾਨੀ ਕਰਨ : ਪਰਨੀਤ ਸ਼ੇਰਗਿੱਲ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ 431200 ਨਾਗਰਿਕਾਂ ਦਾ ਮੁਫਤ ਇਲਾਜ ਤੇ 60709 ਲੈਬ ਟੈਸਟ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਮੈਡੀਕਲ ਵਿਦਿਆਰਥੀਆਂ ਲਈ ਰਿਹਾਇਸ਼ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ, ਡੀ ਸੀ ਆਸ਼ਿਕਾ ਜੈਨ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਨੂੰ ਦਿੱਤਾ ਭਰੋਸਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਡੀ ਗਿਣਤੀ ਵਿਕਾਸ ਕਾਰਜਾਂ ਬਾਰੇ ਸਮੀਖਿਆ ਮੀਟਿੰਗ ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਬਲੱਡ ਡੋਨਰਜ਼ ਡੇਅ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਤਰ੍ਹਾਂ ਤਿਆਰ : ਕੋਮਲ ਮਿੱਤਲ ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਕਿਸਾਨ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦੇ ਹਨ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਲੋਕ ਸੇਵਾ ’ਚ ਸਮਾਜ ਸੇਵੀ ਸੰਸਥਾਵਾਂ ਦਾ ਅਹਿਮ ਯੋਗਦਾਨ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ 'ਤੇ ਜ਼ੋਰ ਜ਼ਮੀਨ ਦੇ ਇੰਤਕਾਲ ਲਈ 3,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਦੀ ਅਪੀਲ

 

ਗਿਰਦਾਵਰੀ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਜਲੰਧਰ ਦੇ ਵਿਧਾਇਕ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ

ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਲਈ ਮਾਨ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ: ਵਿਧਾਇਕਾ ਇੰਦਰਜੀਤ ਕੌਰ

Inderjit Kaur Mann, Nakodar, AAP, Aam Aadmi Party, Aam Aadmi Party Punjab, AAP Punjab, Jalandhar

5 Dariya News

5 Dariya News

5 Dariya News

ਜਲੰਧਰ , 03 Apr 2023

ਆਮ ਆਦਮੀ ਪਾਰਟੀ ਦੇ ਵਿਧਾਇਕ ਦੋਆਬੇ ਵਿੱਚ ਲਗਾਤਾਰ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਅਧਿਕਾਰੀਆਂ ਵੱਲੋਂ ਕਰਵਾਈ ਜਾ ਰਹੀ ਵਿਸ਼ੇਸ਼ ਗਿਰਦਾਵਰੀ ਦਾ ਮੁਆਇਨਾ ਕਰਦਿਆਂ ਲਗਾਤਾਰ ਜਲੰਧਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਰਹੇ ਹਨ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮਿਲ ਰਹੇ ਹਨ। ਸਾਰੇ ਵਿਧਾਇਕ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੀਆਂ ਸ਼ਿਕਾਇਤਾਂ ਸੁਣ ਰਹੇ ਹਨ ਅਤੇ ਯਕੀਨੀ ਬਣਾ ਰਹੇ ਹਨ ਕਿ ਖਰਾਬੇ ਦੀ ਰਿਪੋਰਟ ਜਲਦੀ ਤੋਂ ਜਲਦੀ ਦਰਜ ਹੋਵੇ ਤਾਂ ਜੋ ਵਿਸਾਖੀ ਦੇ ਤਿਉਹਾਰ ਤੱਕ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।

ਇਸੇ ਲੜੀ ਤਹਿਤ ਸੋਮਵਾਰ ਨੂੰ 'ਆਪ' ਵਿਧਾਇਕਾ ਇੰਦਰਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕਾ ਨੂਰਮਹਿਲ ਬਲਾਕ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਮਾਨ ਸਰਕਾਰ ਉਨ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਨੇ ਪ੍ਰਵਾਸੀ ਭਾਰਤੀਆਂ ਅਤੇ ਧਨਾਢ ਜ਼ਿਮੀਂਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੰਕਟ ਦੀ ਇਸ ਘੜੀ ਵਿੱਚ ਛੋਟੇ ਕਿਸਾਨਾਂ ਦੀ ਮਦਦ ਕਰਨ ਕਿਉਂਕਿ ਮੀਂਹ ਅਤੇ ਗੜ੍ਹੇਮਾਰੀ ਨੇ 70 ਫੀਸਦੀ ਤੋਂ ਵੱਧ ਕਣਕ ਦੀ ਫਸਲ ਤਬਾਹ ਕਰ ਦਿੱਤੀ ਹੈ। 

'ਆਪ' ਵਿਧਾਇਕਾ ਹੁਣ ਤੱਕ 25 ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੂੰ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਵਿੱਚ ਗਿਰਦਾਵਰੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਪਿੰਡਾਂ ਦੇ ਕਿਸਾਨਾਂ ਨੂੰ ਮਿਲਦੇ ਰਹਿਣਗੇ।ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ‘ਆਪ’ ਵਿਧਾਇਕ ਬਲਕਾਰ ਸਿੰਘ ਨੇ ਵੀ ਕਰਤਾਰਪੁਰ ਦੇ ਪਿੰਡ ਨੌਗਜਾ ਦੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ ਸੀ। ਉਨ੍ਹਾਂ ਕਿਹਾ ਕਿ ਸੀ.ਐਮ ਮਾਨ ਨੇ ਜਲਦੀ ਤੋਂ ਜਲਦੀ ਗਿਰਦਾਵਰੀ ਕਰਵਾਉਣ ਅਤੇ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਲਈ ਪੂਰੀ ਸਰਕਾਰੀ ਮਸ਼ੀਨਰੀ ਨੂੰ ਖ਼ਾਸ ਨਿਰਦੇਸ਼ ਦਿੱਤੇ ਹਨ।'

ਆਪ ਸਰਕਾਰ ਵੱਲੋਂ ਜੋ ਰਾਸ਼ੀ ਮੁਆਵਜ਼ੇ ਵਜੋਂ ਦਿੱਤੀ ਜਾ ਰਹੀ ਹੈ, ਉਹ ਪਿਛਲੀਆਂ ਸਰਕਾਰਾਂ ਵੱਲੋਂ ਮੀਂਹ ਅਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਦਿੱਤੇ ਮੁਆਵਜ਼ੇ ਤੋਂ ਕਿਤੇ ਵੱਧ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੁੱਕੇ ਇਸ ਕਿਸਾਨ-ਹਿਤੈਸ਼ੀ ਕਦਮ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

 

Tags: Inderjit Kaur Mann , Nakodar , AAP , Aam Aadmi Party , Aam Aadmi Party Punjab , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD