Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਦੀ ਹੋਲੀ ਵੰਡਰ ਸਕੂਲ ਦੇ ਡਾਇਰੈਕਟਰ ਅਸ਼ਵੀਨ ਅਰੋੜਾ ਨੂੰ ਯੰਗ ਡਾਇਨੈਮਿਕ ਡਾਇਰੈਕਟਰ ਆਫ਼ ਦਿ ਈਅਰ ਦੇ ਐਵਾਰਡ ਨਾਲ ਨਿਵਾਜਿਆ

Holy Wonder Smart School, Holy Wonder School Kharar, Ashween Arora, Kharar, School

Web Admin

Web Admin

5 Dariya News

ਮੋਹਾਲੀ , 03 Apr 2023

Last updated on: Apr 03, 2023, 00:00 IST

ਦੀ ਹੋਲੀ ਵੰਡਰ ਸਮਾਰਟ ਸਕੂਲ ਦੇ ਡਾਇਰੈਕਟਰ ਅਸ਼ਵੀਨ ਅਰੋੜਾ ਨੂੰ ਮਹਿਲਾ ਲੀਡਰਸ਼ਿਪ ਫੋਰਮ ਅਤੇ ਗਲੋਬਲ ਐਂਪਾਇਰ ਈਵੈਂਟਸ ਦੁਆਰਾ "ਯੰਗ ਡਾਇਨੈਮਿਕ ਡਾਇਰੈਕਟਰ ਆਫ਼ ਦਿ ਈਅਰ" ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ ।ਦਿੱਲੀ ਦੇ ਹੋਟਲ  ਰੈਡੀਸਨ ਬਲ਼ੂ ਵਿਖੇ ਏਸ਼ੀਅਨ ਅਮੀਰਾਤ ਡੋਮੀਨੈਸ ਕਾਨਫ਼ਰੰਸ 2023 ਵਿਚ ਕਰਵਾਏ ਗਏ ਇਕ ਸਮਾਗਮ ਦੌਰਾਨ ਅਸ਼ਵੀਨ ਅਰੋੜਾ ਨੂੰ ਇਸ ਪੁਰਸਕਾਰ ਨਾਲ ਨਿਵਾਜਿਆ ਗਿਆ।

ਇਹ ਪੁਰਸਕਾਰ ਨੌਜਵਾਨ ਮਹਿਲਾ ਉਦਯੋਗਪਤੀ ਹੋਣ ਅਤੇ ਸਿੱਖਿਆ ਦੇ ਖੇਤਰ ਵਿਚ ਯੋਗਦਾਨ ਲਈ ਹੈ।ਇਸ ਪੁਰਸਕਾਰ ਲਈ ਦੇਸ਼ ਭਰ ਦੇ ਵੱਖ ਵੱਖ ਸਕੂਲਾਂ ਵਿਚ ਕਰਵਾਏ ਗਏ ਸਰਵੇਖਣ ਅਧੀਨ ਇਸ ਪੁਰਸਕਾਰ ਲਈ ਉਨ੍ਹਾਂ ਦੀ ਚੋਣ ਹੋਈ। ਇਸ ਸਰਵੇਖਣ ਅਧੀਨ ਨਾ ਸਿਰਫ਼ ਕਿਸੇ ਨੌਜਵਾਨ ਮਹਿਲਾ ਵੱਲੋਂ ਸਕੂਲ ਦੀ ਵਾਗਡੋਰ ਬਿਹਤਰੀਨ ਤਰੀਕੇ ਨਾਲ ਸੰਭਾਲਣਾ ਸ਼ਾਮਿਲ ਹੈ।

ਬਲਕਿ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆਂ ਦਿੰਦੇ ਹੋਏ ਸਹੀ ਦਿਸ਼ਾ ਦੀ ਸਿੱਖਿਆਂ ਅਤੇ ਸਫਲ ਜੀਵਨ ਲਈ ਉਨ੍ਹਾਂ ਨੂੰ ਬਿਹਤਰੀਨ ਰਸਤਾ ਵਿਖਾਉਣਾ ਵੀ ਸ਼ਾਮਿਲ ਹੈ। ਉਸ ਸਕੂਲ ਵਿਚ  ਬੱਚਿਆਂ ਨੂੰ ਆਪਣੀ ਸਿੱਖਿਆ ਦੇ ਸਾਰੇ ਪਹਿਲੂਆਂ ਜਿਵੇਂ ਕਿ ਸਰੀਰਕ, ਮਾਨਸਿਕ ਭਾਸ਼ਾਈ ਭਾਵਨਾਤਮਕ ਤੌਰ 'ਤੇ ਰਚਨਾਤਮਿਕ ਹੋਣ ਅਤੇ ਆਪਣੇ ਆਪ ਨੂੰ ਪ੍ਰਗਟ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਜ਼ਰੂਰੀ ਹੋਵੇ। ਇਨ੍ਹਾਂ ਸਭ ਪੈਰਾਮੀਟਰ ਪੂਰਾ ਹੋਣ ਤੋਂ ਬਾਅਦ ਅਸ਼ਵੀਨ ਅਰੋੜਾ ਨੂੰ ਚੁਣਿਆ ਗਿਆ ।

ਇਸ ਮੌਕੇ 'ਤੇ ਹੋਲੀ ਵੰਡਰ ਸਮਾਰਟ ਸਕੂਲ ਦੇ ਚੇਅਰਮੈਨ ਚਰਨ ਸਿੰਘ ਸੈਣੀ ਅਤੇ ਪ੍ਰਿੰਸੀਪਲ ਪ੍ਰੇਮਜੀਤ ਗਰੋਵਰ ਨੇ ਅਸ਼ਵੀਨ ਅਰੋੜਾ ਨੂੰ ਅਜਿਹੇ ਵੱਕਾਰੀ ਪੁਰਸਕਾਰ ਲਈ ਵਧਾਈ ਦਿੱਤੀ।ਚੇਅਰਮੈਨ ਸੈਣੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਪੁਰਸਕਾਰ ਦਾ ਉਦੇਸ਼ ਉਨ੍ਹਾਂ ਗਲੋਬਲ ਐਜੂਕੇਸ਼ਨ ਪ੍ਰੋਜੈਕਟਾਂ ਨੂੰ ਲਾਭ ਪਹੁੰਚਾਉਣਾ ਹੈ ਜੋ ਸਮਾਜ ਵਿਚ ਸਕਾਰਾਤਮਿਕ ਤਬਦੀਲੀ ਲਿਆਉਂਦੇ ਹਨ ਅਤੇ ਵਿਦਿਆਰਥੀਆਂ ਲਈ ਸਫਲਤਾ ਦੇ ਨਵੇਂ ਰਸਤੇ ਖੋਲ੍ਹਦੇ ਹਨ।

 

Tags: Holy Wonder Smart School , Holy Wonder School Kharar , Ashween Arora , Kharar , School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD