Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖੇਤੀਬਾੜੀ ਵਿਭਾਗ ਦੇ ਅਧਿਕਾਰੀ ਹਰੇਕ ਪਿੰਡ ਵਿਚ ਮੌਕਾ ਵੇਖ ਕੇ ਬਨਾਉਣ ਫਸਲਾਂ ਦੇ ਹੋਏ ਨੁਕਸਾਨ ਦੀ ਰਿਪੋਰਟ-ਡਿਪਟੀ ਕਮਿਸ਼ਨਰ

DC Amritsar, Amritsar, Harpreet Singh Sudan, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 03 Apr 2023

Last updated on: Apr 03, 2023, 00:00 IST

ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਜਿਲ੍ਹੇ ਵਿਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਸਬੰਧੀ ਸਹੀ ਜਾਣਕਾਰੀ ਪਤਾ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਹਰੇਕ ਪਿੰਡ ਤੱਕ ਪਹੁੰਚ ਕਰਨ ਦੀ ਹਦਾਇਤ ਕੀਤੀ ਹੈ। ਅੱਜ ਖੇਤੀਬਾੜੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਸ੍ਰੀ ਸੂਦਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਜਲਦੀ ਤੋਂ ਜਲਦੀ ਦੇਣਾ ਚਾਹੁੰਦੀ ਹੈ ਅਤੇ ਉਹ ਤਾਂ ਹੀ ਸੰਭਵ ਹੈ ਜੇਕਰ ਤੁਸੀਂ ਆਪਣੀ ਰਿਪੋਰਟ ਸਮੇਂ ਨਾਲ ਦਿਉ। 

ਉਨਾਂ ਕਿਹਾ ਕਿ ਜਿਲ੍ਹੇ ਵਿਚ ਕਣਕ ਤੋਂ ਇਲਾਵਾ ਸਬਜੀ, ਪਸ਼ੂਆਂ ਦਾ ਚਾਰਾ ਅਤੇ ਹੋਰ ਫਸਲਾਂ ਵੀ ਬੀਜੀਆਂ ਜਾਂਦੀਆਂ ਹਨ ਅਤੇ ਹਰੇਕ ਫਸਲ ਉਤੇ ਮੀਂਹ ਦਾ ਅਸਰ ਵੱਖੋ-ਵੱਖ ਹੈ, ਸੋ ਤੁਸੀਂ ਹਰੇਕ ਪਿੰਡ ਪਹੁੰਚ ਕੇ ਫਸਲਾਂ ਦੀ ਸਹੀ ਜਾਣਕਾਰੀ ਇਕੱਠੀ ਕਰੋ ਅਤੇ ਇਸਦੀ ਰਿਪੋਰਟ 14 ਅਪ੍ਰੈਲ ਤੋਂ ਪਹਿਲਾਂ ਪਹਿਲਾਂ ਦਿਉ। ਉਨਾਂ ਦੱਸਿਆ ਕਿ ਹੁਣ ਤੱਕ ਆਈ ਰਿਪੋਰਟ ਵਿਚ ਕਰੀਬ 2000 ਹੈਕਟੇਅਰ ਤੋਂ ਵੱਧ ਰਕਬੇ ਵਿਚ 33 ਤੋਂ 75 ਫੀਸਦੀ ਤੱਕ ਦਾ ਨੁਕਸਾਨ ਹੋਇਆ ਹੈ ਅਤੇ ਕੱਲ ਰਾਤ ਹੋਈ ਗੜੇਮਾਰੀ ਕਾਰਨ ਤਿੰਨ ਪਿੰਡਾਂ ਵਿਚ 100 ਫੀਸਦੀ ਨੁਕਸਾਨ ਦੀ ਰਿਪੋਰਟ ਹੈ। 

ਉਨਾਂ ਕਿਹਾ ਕਿ ਸਾਡੇ ਜਿਲ੍ਹੇ ਵਿਚ 75000 ਦੇ ਕਰੀਬ ਹੈਕਟੇਅਰ ਵਿਚ 10 ਪ੍ਰਤੀਸ਼ਤ ਤੋਂ ਲੈ ਕੇ 100 ਫੀਸਦੀ ਨੁਕਾਸਨ ਦੀ ਰਿਪੋਰਟ ਹੈ, ਪਰ ਕਿਸਾਨ ਨੂੰ ਮੁਆਵਜ਼ਾ ਫਸਲ ਦੇ ਨੁਕਸਾਨ ਦੇ ਹਿਸਾਬ ਨਾਲ ਹੀ ਮਿਲਣਾ ਹੈ, ਸੋ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਹਰੇਕ ਖੇਤ ਤੱਕ ਜਾਣ ਤੇ ਫਸਲਾਂ ਦੇ ਹੋਏ ਨੁਕਸਾਨ ਦੀ ਸਹੀ ਰਿਪੋਰਟ ਤਿਆਰ ਕਰਨ, ਤਾਂ ਜੋ ਕਿਸਾਨਾਂ ਨੂੰ ਬਣਦਾ ਯੋਗ ਮੁਆਵਜ਼ਾ ਦਿੱਤਾ ਜਾ ਸਕੇ। ਉਨਾਂ ਨਾਲ ਹਾਜ਼ਰ ਮੁੱਖ ਖੇਤੀਬਾੜੀ ਅਧਿਕਾਰੀ ਸ. ਜਤਿੰਦਰ ਸਿੰਘ ਗਿੱਲ ਨੇ ਭਰੋਸਾ ਦਿੱਤਾ ਕਿ ਸਾਡੇ ਮਾਹਿਰ ਅਧਿਕਾਰੀ, ਜਿੰਨਾ ਦੀ ਗਿਣਤੀ ਕਰੀਬ 84 ਦੇ ਕਰੀਬ ਹੈ, ਜਿਲ੍ਹੇ ਵਿਚ ਤਾਇਨਾਤ ਹਨ ਅਤੇ ਅਸੀਂ ਹਰੇਕ ਪਿੰਡ ਦਾ ਸਹੀ ਡੈਟਾ ਇਕੱਠਾ ਕਰਾਂਗੇ।

 

Tags: DC Amritsar , Amritsar , Harpreet Singh Sudan , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD