Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

'ਆਪ' ਸਰਕਾਰ ਵੱਲੋਂ ਦਿੱਤਾ ਜਾ ਰਿਹਾ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਨਾਕਾਫੀ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

ਜ਼ਿਆਦਾਤਰ ਪਿੰਡਾਂ ਵਿੱਚ ਨਹੀਂ ਕਰਵਾਈਆਂ ਜਾ ਰਹੀਆਂ ਗਿਰਦਾਵਰੀਆਂ: ਵਿਧਾਇਕ ਚੌਧਰੀ

Vikramjit Singh Chaudhary, Congress, Punjab Congress

Web Admin

Web Admin

5 Dariya News

ਫਿਲੌਰ , 03 Apr 2023

Last updated on: Apr 03, 2023, 00:00 IST

ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸੋਮਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਉਹਨਾਂ ਦੀ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਨਾਕਾਫੀ ਹੈ ਅਤੇ ਸਰਕਾਰ ਆਪਣਾ ਵਾਅਦਾ ਪੂਰਾ ਕਰਨ ਵਿੱਚ ਅਸਫਲ ਰਹੀ ਹੈ।ਉਨ੍ਹਾਂ ਨੇ ਫਿਲੌਰ ਵਿਧਾਨ ਸਭਾ ਹਲਕੇ ਦੇ ਅੱਟੀ, ਫਲਪੋਤਾ ਤੇ ਧੁਲੇਤਾ ਪਿੰਡਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। 

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਫਸਲਾਂ ਅਤੇ ਮਕਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ, ਪਰ ਇੰਨੇ ਨੁਕਸਾਨ ਦੇ ਬਾਵਜੂਦ 'ਆਪ' ਸਰਕਾਰ ਨੇ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਲਈ ਲੋੜੀਂਦੇ ਕਦਮ ਨਹੀਂ ਚੁੱਕੇ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਕਿਸਾਨਾਂ ਦੀ ਭਲਾਈ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਹੁਣ ‘ਅੰਨਦਾਤਾ’ ਨੂੰ ਕੁਦਰਤ ਦੇ ਕਹਿਰ ਥੱਲੇ ਛੱਡਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਲਈ ਜਿੰਨਾ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਹੈ, ਉਹ ਕਾਫੀ ਨਹੀਂ ਹੈ ਅਤੇ ਕਿਸਾਨਾਂ ਨੇ ਹੋਰ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਵੱਲੋਂ ਕੀਤੇ ਗਏ ਵਾਅਦੇ ਨਾਲੋਂ ਇਹ ਮੁਆਵਜ਼ਾ ਬਹੁਤ ਘੱਟ ਹੈ।

ਫਿਲੌਰ ਵਿਧਾਇਕ ਨੇ ਅੱਗੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਸਨ, ਪਰ ਅਜੇ ਤੱਕ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਫਿਲੌਰ ਹਲਕੇ ਦੇ ਜ਼ਿਆਦਾਤਰ ਪਿੰਡਾਂ ਵਿੱਚ ਕੋਈ ਅਧਿਕਾਰੀ ਨਹੀਂ ਪਹੁੰਚਿਆ ਹੈ।ਵਿਧਾਇਕ ਚੌਧਰੀ ਨੇ ਕਿਹਾ, "ਹਾਲੀਆ ਬਾਰਸ਼ਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਵਿੱਚ 'ਆਪ' ਸਰਕਾਰ ਦੀ ਅਸਫਲਤਾ ਇਹ ਸਾਬਤ ਕਰਦੀ ਹੈ ਕਿ ਇਹ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਮਰੱਥ ਹੈ। 

ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।"ਵਿਧਾਇਕ ਚੌਧਰੀ ਨੇ 'ਆਪ' ਸਰਕਾਰ ਤੋਂ ਮੰਗ ਕੀਤੀ ਕਿ ਉਹ ਤੁਰੰਤ ਅਧਿਕਾਰੀਆਂ ਨੂੰ ਹਰ ਪਿੰਡ ਵਿੱਚ ਭੇਜ ਕੇ ਨੁਕਸਾਨੀ ਫ਼ਸਲ ਦੀ ਗਿਰਦਾਵਰੀ ਕਰਵਾਏ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਕਾਰਵਾਈ ਜਲਦ ਮੁਕੰਮਲ ਕਰੇ।

 

Tags: Vikramjit Singh Chaudhary , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD