Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਲੁਧਿਆਣਾ ਕੇਂਦਰੀ ਵਿੱਚ ਤਿੰਨ ਹੋਰ ਆਮ ਆਦਮੀ ਕਲੀਨਿਕ ਬਣਨਗੇ

ਬਿਹਤਰ ਸਿਹਤ ਅਤੇ ਮਿਆਰੀ ਸਿੱਖਿਆ `ਆਪ` ਸਰਕਾਰ ਦੀ ਪ੍ਰਮੁੱਖ ਤਰਜੀਹ- ਵਿਧਾਇਕ ਪੱਪੀ

Ashok Prashar Pappi, Ashok Prashar, Ludhiana, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਲੁਧਿਆਣਾ , 04 Apr 2023

Last updated on: Apr 04, 2023, 00:00 IST

ਲੁਧਿਆਣਾ ਕੇਂਦਰੀ ਦੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਨੇ ਮੰਗਲਵਾਰ ਨੂੰ ਕਿਹਾ ਕਿ ਹਲਕੇ ਦੇ ਲੋਕਾਂ ਲਈ ਆਉਣ ਵਾਲੇ ਦਿਨਾਂ ਵਿੱਚ ਤਿੰਨ ਹੋਰ ਆਮ ਆਦਮੀ ਕਲੀਨਿਕ (ਏ.ਏ.ਸੀ) ਖੋਲ੍ਹੇ ਜਾਣਗੇ।ਵਾਰਡ ਨੰ: 59, ਕਿਲ੍ਹਾ ਮੁਹੱਲਾ ਵਿੱਚ ਕਲੀਨਿਕ ਦੀ ਉਸਾਰੀ ਅਧੀਨ ਇਮਾਰਤ ਦਾ ਜਾਇਜ਼ਾ ਲੈਂਦਿਆਂ ‘ਆਪ’ ਵਿਧਾਇਕ ਨੇ ਲੁਧਿਆਣਾ ਦੇ ਨਾਗਰਿਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਕਰਾਰ ਦਿੱਤਾ ਅਤੇ ਕਿਹਾ ਕਿ ਨਵੇਂ ਕਲੀਨਿਕ ਖੁੱਲ੍ਹਣ ਨਾਲ ਉਨ੍ਹਾਂ ਦੇ ਹਲਕੇ ਵਿੱਚ ਕੁੱਲ ਪੰਜ ਕਲੀਨਿਕ ਹੋ ਜਾਣਗੇ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ `ਆਪ` ਸਰਕਾਰ ਨੇ ਸਿੱਖਿਆ, ਸਿਹਤ `ਤੇ ਧਿਆਨ ਕੇਂਦਰਿਤ ਕੀਤਾ ਹੈ ਅਤੇ ਇਨ੍ਹਾਂ ਦੋਵਾਂ ਖੇਤਰਾਂ `ਚ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਸਿੱਖਿਅਤ ਹੋ ਕੇ ਸਿਹਤਮੰਦ ਹੋਣਗੇ ਤਾਂ ਦੇਸ਼ ਅਤੇ ਸੂਬਾ ਤੇਜ਼ੀ ਨਾਲ ਤਰੱਕੀ ਕਰੇਗਾ।

ਸ੍ਰੀ ਪੱਪੀ ਨੇ ਕਿਹਾ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ ਨਾਲ ਲੋਕਾਂ ਨੂੰ ਉਨ੍ਹਾਂ ਦੀ ਰਿਹਾਇਸ਼ ਦੇ 2-3 ਕਿਲੋਮੀਟਰ ਦੇ ਘੇਰੇ ਵਿੱਚ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਛੋਟੀਆਂ ਬਿਮਾਰੀਆਂ ਲਈ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਇਹ ਕਲੀਨਿਕ ਤੁਰੰਤ ਇਲਾਜ ਪ੍ਰਦਾਨ ਕਰਦੇ ਹਨ ਅਤੇ ਰਾਜ ਵਿੱਚ ਸੈਕੰਡਰੀ ਅਤੇ ਤੀਜੇ ਦਰਜੇ ਦੀਆਂ ਸਿਹਤ ਸੰਭਾਲ ਸਹੂਲਤਾਂ `ਤੇ ਮਰੀਜ਼ਾਂ ਦੇ ਭਾਰ ਨੂੰ ਘੱਟ ਕਰਦੇ ਹਨ।

 

Tags: Ashok Prashar Pappi , Ashok Prashar , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD