Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪ੍ਰੋ. ਬਡੂੰਗਰ ਨੇ ਧਾਰਮਿਕ ਪੁਸਤਕ "ਚਰਨਾ ਗੋਬਿੰਦ ਮਾਰਗੁ ਸੁਹਾਵਾ" ਕਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਪਿਤਾ ਨੂੰ ਕੀਤੀ ਭੇਂਟ

Kirpal Singh Badungar, Prof Kirpal Singh Badungar, Patiala, SAD, Shiromani Akali Dal

Web Admin

Web Admin

5 Dariya News

ਪਟਿਆਲਾ , 04 Apr 2023

Last updated on: Apr 04, 2023, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਆਪਣੀ ਧਾਰਮਿਕ ਪੁਸਤਕ "ਚਰਨਾ ਗੋਬਿੰਦ ਮਾਰਗੁ ਸੁਹਾਵਾ" ਕਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਪਿਤਾ ਕੁੰਦਨ ਸਿੰਘ ਸੱਜਣ ਨੂੰ ਭੇਂਟ ਕੀਤੇ ਗਈ। 

ਇਸ ਮੌਕੇ ਤੇ ਕਨੇਡਾ ਨਿਵਾਸੀ ਕੁੰਦਨ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵੱਲੋਂ ਜੋ ਜਾਣਕਾਰੀ ਭਰਪੂਰ ਇਤਿਹਾਸ ਸਿੱਖ ਜਗਤ ਦੇ ਸਬੰਧੀ ਨੂੰ ਲਿਖ ਕੇ ਦਿੱਤਾ ਜਾ ਰਿਹਾ ਹੈ, ਇਹ ਆਉਣ ਵਾਲੀ ਨੌਜਵਾਨ ਪੀੜ੍ਹੀ ਲਈ ਜ਼ਰੂਰ ਸਾਰਥਕ ਸਿੱਧ ਹੋਵੇਗਾ, ਕਿਉਂਕਿ ਪ੍ਰੋ. ਬਡੂੰਗਰ ਇੱਕ ਸਿੱਖ ਜਗਤ ਦੇ ਮਹਾਨ ਵਿਦਵਾਨ ਹਨ ਤੇ ਅਕਸਰ ਇਨ੍ਹਾਂ ਦੇ ਜੋ ਵੱਖ-ਵੱਖ ਅਖ਼ਬਾਰਾਂ ਵਿਚ ਧਾਰਮਿਕ ਸਿੱਖ ਇਤਿਹਾਸ ਨਾਲ ਸੰਬੰਧਤ ਲੇਖ ਛਪਦੇ ਹਨ ।

ਉਹ ਜਿੱਥੇ ਸਮਾਜ ਨੂੰ ਸੇਧ ਦਿੰਦੇ ਹਨ ਉਥੇ ਉਹ ਧਾਰਮਿਕ ਤੌਰ ਤੇ ਵੀ ਜਾਣਕਾਰੀ ਦੇਣ ਵਿੱਚ ਸਹਾਈ ਸਿੱਧ ਹੁੰਦੇ ਹਨ।ਇਸ ਮੌਕੇ ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਸ ਪੁਸਤਕ "ਚਰਨਾ ਗੋਬਿੰਦ ਮਾਰਗੁ ਸੁਹਾਵਾ" ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਮਾਤਾ ਗੁਜਰੀ ਜੀ, ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ, ਅਨੰਦਪੁਰ ਸਾਹਿਬ ਦੀ ਜੰਗ, ਸਰਸਾ ਨਦੀ ਦੀ ਜੰਗ, ਚਮਕੌਰ ਦੀ ਗੜ੍ਹੀ ਦੀ ਜੰਗ ਤੇ ਸਾਕਾ ਸਰਹੰਦ ਦੇ ਇਤਿਹਾਸ ਦਾ ਵਿਸਥਾਰਤ ਵਰਣਨ ਕੀਤਾ ਗਿਆ ਹੈ ।

ਨੌਜਵਾਨ ਪੀੜ੍ਹੀ ਲਈ ਧਾਰਮਿਕ ਪੱਖ ਤੋਂ ਕਾਫੀ ਲਾਹੇਵੰਦ ਸਿੱਧ ਹੋਵੇਗੀ।ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਸਿੱਖ ਇਤਿਹਾਸ ਲਾਮਿਸਾਲ ਤੇ ਬੇਜੋੜ ਹੈ, ਪਰ ਅਸੀਂ ਅੱਜ ਵੀ ਸਿੱਖ ਇਤਿਹਾਸ ਨੂੰ ਪੂਰੀ ਤਰ੍ਹਾਂ ਸਾਂਭਣ ਦਾ ਯਤਨ ਨਹੀਂ ਕਰ ਸਕੇ। ਉਹਨਾਂ ਕਿਹਾ ਕਿ ਸਮੁੱਚੇ ਸਿੱਖ ਵਿਦਵਾਨਾਂ, ਸਿੱਖ ਬੁੱਧੀਜੀਵੀਆ ਨੂੰ ਸਿੱਖ ਇਤਿਹਾਸ ਰਲ ਕੇ ਸਾਂਭਣ ਦੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਰੇ ਰਲ ਕੇ ਸਾਂਝੇ ਤੌਰ ਤੇ ਸੰਗਤਾਂ ਸਾਹਮਣੇ ਆਪਣਾ ਵਡਮੁੱਲਾ ਇਤਿਹਾਸ ਪੇਸ਼ ਕਰ ਸਕੀਏ ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ,  ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ, ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਭਗਵੰਤ ਸਿੰਘ ਧੰਗੇੜਾ ਮੈਨੇਜਰ, ਜਥੇਦਾਰ ਮਨਮੋਹਣ ਸਿੰਘ ਮਕਾਰੋਪੁਰ, ਹਰਵਿੰਦਰ ਸਿੰਘ ਬੱਬਲ, ਰਿੰਪੀ ਗਰੇਵਾਲ, ਅਕਾਲੀ ਆਗੂ ਨਰਿੰਦਰ ਸਿੰਘ ਰਸੀਦਪੁਰਾ, ਨਰਿੰਦਰਜੀਤ ਸਿੰਘ ਭਵਾਨੀਗੜ੍ਹ ਮੀਤ ਮੈਨੇਜਰ, ਕੁਲਦੀਪ ਸਿੰਘ ਪੋਲਾ ਹਾਜ਼ਰ ਸਨ।

 

Tags: Kirpal Singh Badungar , Prof Kirpal Singh Badungar , Patiala , SAD , Shiromani Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD