Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ੀ ਪੰਜਾਬੀ ਦਾ ਵਰਲਡ ਟੈਲੀਵਿਜ਼ਨ ਪ੍ਰੀਮਿਅਰ ਗਿੱਪੀ ਗਰੇਵਾਲ, ਜੈਸਮੀਨ ਭਸੀਨ ਦੀ ਹਿੱਟ ਫਿਲਮ "ਹਨੀਮੂਨ" 16 ਅਪ੍ਰੈਲ ਦੁਪਹਿਰ 1 ਵਜੇ ਹੋਵੇਗੀ ਪ੍ਰਸਾਰਿਤ

Gippy Grewal, Pollywood, Entertainment, Actress, Cinema, Punjabi Films, Movie, Jasmine Bhasin, TV, Television, Entertainment, Chandigarh, Actor, Actress, Chandigarh News, Zee Punjabi

Web Admin

Web Admin

5 Dariya News

ਚੰਡੀਗੜ੍ਹ , 05 Apr 2023

Last updated on: Apr 05, 2023, 00:00 IST

ਜ਼ੀ ਪੰਜਾਬੀ ਦੇ ਵਰਲਡ ਟੈਲੀਵਿਜ਼ਨ ਪ੍ਰੀਮਿਅਰ ਮਨੋਰੰਜਕ ਫ਼ਿਲਮਾਂ ਦੇ ਪਿਟਾਰੇ ਵਿੱਚ ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਸਟਾਰਰ ਫਿਲਮ "ਹਨੀਮੂਨ" ਜੁੜਨ ਜਾ ਰਹੀ ਹੈ ਜੋ 16 ਅਪ੍ਰੈਲ ਦੁਪਹਿਰ 1 ਵਜੇ ਤੁਹਾਡੀਆਂ ਟੀ.ਵੀ. ਸਕਰੀਨਾਂ ਉੱਤੇ ਪ੍ਰਸਾਰਿਤ ਹੋਵੇਗੀ। ਫਿਲਮ ਨਰੇਸ਼ ਕਥੂਰੀਆ ਦੁਆਰਾ ਲਿਖਿਤ ਅਤੇ ਅਮਰਪ੍ਰੀਤ ਛਾਬੜਾ ਦੁਆਰਾ ਡਾਇਰੈਕਟ ਕੀਤੀ ਗਈ ਹੈ।ਜ਼ੀ ਪੰਜਾਬੀ ਵਰਲਡ ਟੈਲੀਵਿਜ਼ਨ ਪ੍ਰੀਮਿਅਰ, ਕਾਮੇਡੀ-ਰੋਮਾਂਸ ਡਰਾਮੇ ਨਾਲ ਭਰਪੂਰ ਇਹ ਫਿਲਮ ਜਿਸ ਵਿੱਚ ਗਿੱਪੀ ਅਤੇ ਜੈਸਮੀਨ ਦੀ ਜੋੜੀ ਇਸਨੂੰ ਹੋਰ ਵੀ ਖਾਸ ਬਣਾਵੇਗੀ। 

ਫਿਲਮ ਦੀ ਕਹਾਣੀ ਪਿਆਰ-ਮੁਹੱਬਤ ਤੇ ਪਰਿਵਾਰਿਕ ਰਿਸ਼ਤੇ ਦੀ ਅਹਿਮੀਅਤ ਨੂੰ ਦਰਸਾਉਂਦੀ ਹੈ, ਜਿੱਥੇ ਗਿੱਪੀ ਆਪਣੇ ਪਿਆਰ ਨੂੰ ਮਨਾ ਉਸਦੇ ਨਾਲ ਵਿਆਹ ਕਰਵਾਉਂਦਾ ਹੈ, ਵਿਆਹ ਤੋਂ ਬਾਅਦ ਉਹ ਆਪਣੀ ਪਤਨੀ ਨੂੰ ਵਿਦੇਸ਼ ਘੁਮਾਉਣ ਦਾ ਵਾਅਦਾ ਕਰਦਾ ਹੈ ਪਰ ਇਹਨਾਂ ਦੀ ਸਾਰੀ ਆਸ ਉਦੋਂ ਮੁੱਕ ਜਾਂਦੀ ਹੈ ਜਦੋਂ ਇਹਨਾਂ ਦੇ ਨਾਲ ਪੂਰਾ ਪਰਿਵਾਰ ਵੀ ਜਾਣ ਦੀ ਜਿੱਦ ਕਰਨ ਲੱਗ ਜਾਂਦਾ ਹੈ।ਅਦਾਕਾਰ ਗਿੱਪੀ ਗਰੇਵਾਲ ਨੇ ਉਤਸ਼ਾਹ ਸਾਂਝਾ ਕਰਦਿਆਂ ਕਿਹਾ, "ਫਿਲਮ ਮੇਰੇ ਦਿੱਲ ਦੇ ਬਹੁਤ ਕਰੀਬ ਹੈ ਇਸਦੀ ਕਹਾਣੀ ਨੇ ਮੈਨੂੰ ਬਹੁਤ ਪ੍ਰਭਾਵਿਤ ਕੀਤੀ ਕਿਉਂਕਿ ਅਸੀਂ ਆਪਣੀ ਖੁਸ਼ੀ ਦੇ ਲਈ ਆਪਣੇ ਪਰਿਵਾਰ ਨੂੰ ਭੁੱਲ ਜਾਂਦੇ ਹਾਂ। 

ਇਹ ਫਿਲਮ ਤੁਹਾਨੂੰ ਪਰਿਵਾਰ ਦੀ ਅਹਿਮੀਅਤ ਦੱਸੇਗੀ ਕਿ ਪਰਿਵਾਰ ਦੀ ਏਕਤਾ ਹੀ ਹਰ ਇੱਕ ਮੁਸੀਬਤ ਨੂੰ ਲੜਨ ਵਿੱਚ ਸਾਥ ਦੇਵੇਗੀ। ਮੈਂ ਉਮੀਦ ਕਰਦਾ ਹਾਂ ਕਿ ਦਰਸ਼ਕ ਮੇਰੀ ਫਿਲਮ ਨੂੰ ਟੀ.ਵੀ. ਉੱਤੇ ਦੇਖ ਸਕਾਰਤਮਕ ਫੀਡਬੈਕ ਦੇਣਗੇ।"ਅਦਾਕਾਰਾ ਜੈਸਮੀਨ ਭਸੀਨ ਦਾ ਕਹਿਣਾ ਹੈ, "ਮੈਂ ਬਹੁਤ ਖੁਸ਼ ਹਾਂ ਕਿ ਮੈਨੂੰ ਇਸ ਫਿਲਮ ਦੇ ਰਾਹੀਂ ਕੁਝ ਵੱਖਰਾ ਕਰਨ ਦਾ ਮੌਕਾ ਮਿਲਿਆ। ਫਿਲਮ ਦੀ ਕਹਾਣੀ ਬੇਹੱਦ ਦਿਲਚਸਪ ਹੈ ਜੋ ਕਾਮੇਡੀ ਮੋੜਾਂ ਦੇ ਨਾਲ ਦਰਸ਼ਕਾਂ ਦਾ ਦਿਲ ਛੂਹ ਲਵੇਗੀ। 

ਗਿੱਪੀ ਗਰੇਵਾਲ ਜੀ ਨਾਲ ਇਹ ਮੇਰਾ ਪਹਿਲਾ ਪ੍ਰਾਜੈਕਟ ਹੈ ਅਤੇ ਮੇਰਾ ਉਹਨਾਂ ਨਾਲ ਫਿਲਮ ਦੀ ਸ਼ੂਟਿੰਗ ਕਰਨ ਦਾ ਅਨੁਭਵ ਬਹੁਤ ਵਧੀਆ ਰਿਹਾ।"ਫਿਲਮ ਵਿਚਲੀ ਅਸਲੀ ਕਹਾਣੀ ਫਿਲਮ ਦੇਖਣ ਤੋਂ ਬਾਅਦ ਪਤਾ ਲਗੇਗੀ, ਇਸ ਲਈ ਜੇਕਰ ਤੁਸੀਂ ਇਹ ਪਿਆਰੀ ਤੇ ਕਾਮੇਡੀ  ਫਿਲਮ ਦੇਖਣ ਚਾਹੁੰਦੇ ਹੋ, ਦੇਖੋ 16 ਅਪ੍ਰੈਲ ਨੂੰ ਦੁਪਹਿਰ 1 ਵਜੇ ਸਿਰਫ ਜ਼ੀ ਪੰਜਾਬੀ ਤੇ।

 

Tags: Gippy Grewal , Pollywood , Entertainment , Actress , Cinema , Punjabi Films , Movie , Jasmine Bhasin , TV , Television , Entertainment , Chandigarh , Actor , Actress , Chandigarh News , Zee Punjabi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD