Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ: ਜਤਿੰਦਰ ਜੋਰਵਾਲ

DC Sangrur, Deputy Commissioner Sangrur, Jitendra Jorwal, Sangrur

Web Admin

Web Admin

5 Dariya News

ਸੰਗਰੂਰ , 05 Apr 2023

Last updated on: Apr 05, 2023, 00:00 IST

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅੱਜ ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਪੇਸ਼ ਨਾ ਆਵੇ ਅਤੇ ਕਣਕ ਦੀ ਆਮਦ ਦੇ ਨਾਲੋ ਨਾਲ ਹੀ ਬਿਨਾਂ ਕਿਸੇ ਦੇਰੀ ਤੋਂ ਫਸਲ ਦੀ ਖਰੀਦ ਕਰਨ ਦੇ ਨਾਲ ਨਾਲ ਮੰਡੀਆਂ ਵਿੱਚ ਜਿਣਸ ਦੀ ਚੁਕਾਈ ਅਤੇ ਖਰੀਦੀ ਜਿਣਸ ਦੀ ਅਦਾਇਗੀ ਸਮੇਤ ਹੋਰ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਸਰਕਲ ਰੈਵੇਨਿਊ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬ ਡਵੀਜਨਾਂ ਵਿੱਚ ਖੁਦ ਮੰਡੀਆਂ ਦੀ ਨਿਗਰਾਨੀ ਰੱਖੀ ਜਾਵੇ ਅਤੇ ਕਣਕ ਦੀ ਖਰੀਦ ਪ੍ਰਕਿਰਿਆ ਨਾਲ ਜੁੜੀ ਕੋਈ ਵੀ ਸਮੱਸਿਆ ਪੇਸ਼ ਆਉਣ ’ਤੇ ਫੌਰੀ ਢੁਕਵੇਂ ਹੱਲ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਮੰਡੀਆਂ ਵਿੱਚ ਬਾਰਦਾਨੇ ਦੀ ਉਪਲਬਧਤਾ, ਬਰਸਾਤਾਂ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਲੋੜ ਮੁਤਾਬਕ ਤਰਪਾਲਾਂ ਦੀ ਉਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇੇਤ ਹੋਰ ਬੁਨਿਆਦੀ ਲੋੜਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਸਮੁੱਚੇ ਸੀਜ਼ਨ ਦੌਰਾਨ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸੁਖਾਵਾਂ ਬਣਾਉਣ ਲਈ ਵਚਨਬੱਧ ਹੈ ਅਤੇ ਸਮੂਹ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨ, ਆੜ੍ਹਤੀਆਂ, ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।  ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਦੇ ਸੁਚੱਜੇ ਪ੍ਰਬੰਧਾਂ ਲਈ ਦਫ਼ਤਰ ਏ.ਡੀ.ਸੀ ਸੰਗਰੂਰ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 01672-234362 ਅਤੇ 85560-11621 ਸਥਾਪਤ ਕੀਤਾ ਗਿਆ ਹੈ ਜਦਕਿ ਸਮੂਹ ਉਪ ਮੰਡਲ ਮੈਜਿਸਟਰੇਟ ਪੱਧਰ ’ਤੇ ਵੀ ਕੰਟਰੋਲ ਰੂਮ ਕਾਰਜਸ਼ੀਲ ਹਨ ਜਿਨ੍ਹਾਂ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਾਲੋ ਨਾਲ ਨਿਪਟਾਰਾ ਕਰਨ ਦੀ ਹਦਾਇਤ ਕੀਤੀ ਗਈ ਹੈ।

ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਰਾਜੇਸ਼ ਸ਼ਰਮਾ, ਡੀ.ਐਫ.ਐਸ.ਸੀ ਸਤਬੀਰ ਸਿੰਘ ਮਾਵੀ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD