Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪਿੰਡ ਚੰਦਬਾਜ਼ਾ ਵਿਖੇ 31 ਲੱਖ ਰੁਪਏ ਦੀ ਲਾਗਤ ਨਾਲ ਅਨਾਜ ਮੰਡੀ ਦਾ ਸ਼ੈੱਡ ਉਸਾਰਿਆ ਜਾਵੇਗਾ- ਸਪੀਕਰ ਕੁਲਤਾਰ ਸਿੰਘ ਸੰਧਵਾਂ

ਪਿੰਡ ਚੰਦਬਾਜਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 2 ਲੱਖ ਰੁਪਏ ਅਤੇ ਪਿੰਡ ਵਿੱਚ ਸੋਲਰ ਲਾਈਟਾਂ ਲਗਾਉਣ ਲਈ 5 ਲੱਖ ਰੁਪਏ ਦੇ ਦਿੱਤੇ ਚੈੱਕ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਫਰੀਦਕੋਟ , 05 Apr 2023

Last updated on: Apr 05, 2023, 00:00 IST

ਅਨਾਜ ਮੰਡੀ ਚੰਦਬਾਜਾ ਵਿਖੇ 31 ਲੱਖ ਰੁਪਏ ਦੀ ਰਾਸ਼ੀ ਨਾਲ ਨਵੇਂ ਸ਼ੈੱਡ ਦਾ ਨਿਰਮਾਣ ਕੀਤਾ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਪ੍ਰਕਾਰ ਦੀ ਦਿੱਕਤ ਨਾ ਆਵੇ। ਇਸ ਕੰਮ ਲਈ ਟੈਂਡਰ ਲੱਗ ਚੁੱਕੇ ਹਨ ਅਤੇ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚੰਦਬਾਜਾ ਵਿਖੇ ਲੋਕਾਂ ਦੇ ਰੂਬਰੂ ਹੋਣ ਮੌਕੇ ਕੀਤਾ।ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਪੂਰੀ ਤਰ੍ਹਾ ਵਚਨਬੱਧ ਹੈ ਅਤੇ ਉਨ੍ਹਾਂ ਵੱਲੋਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। 

ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਪਿੰਡਾਂ ਅਤੇ ਸਕੂਲਾਂ ਦੇ ਵਿਕਾਸ ਲਈ ਚੈੱਕ ਦਿੱਤੇ ਜਾ ਰਹੇ ਹਨ, ਉੱਥੇ ਕਿਸਾਨਾਂ ਨੂੰ ਵੀ ਮੁੱਢਲੀਆਂ ਸਹਲੂਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪਿੰਡ ਚੰਦਬਾਜਾ ਵਿਖੇ ਕਿਸਾਨਾਂ ਵੱਲੋਂ ਮੰਗ ਸੀ ਕਿ ਮੰਡੀ ਵਿੱਚ ਨਵਾਂ ਸ਼ੈੱਡ ਬਣਾਇਆ ਜਾਵੇ। ਇਸ ਦੇ ਮੱਦੇਨਜ਼ਰ ਟੈਂਡਰ ਲੱਗ ਚੁੱਕੇ ਹਨ ਅਤੇ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ। ਇਸ ਮੌਕੇ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਚੰਦਬਾਜਾ ਨੂੰ ਸਕੂਲ ਦੇ ਵਿਕਾਸ ਲਈ 03 ਲੱਖ ਰੁਪਏ ਅਤੇ ਪਿੰਡ ਦੀ ਗੁਰੂ ਰਾਮਦਾਸ ਵੈਲਫੇਅਰ ਸੁਸਾਇਟੀ ਨੂੰ ਪਿੰਡ ਵਿੱਚ ਸੋਲਰ ਲਾਈਟਾਂ ਲਗਾਉਣ ਲਈ 05 ਲੱਖ ਰੁਪਏ ਦੇ ਚੈੱਕ ਵੀ ਦਿੱਤੇ । 

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਵਿੱਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਐਕਸੀਅਨ ਪੰਜਾਬ ਮੰਡੀ ਬੋਰਡ ਸ. ਸੁਦਾਗਰ ਸਿੰਘ, ਐਸ.ਡੀ.ਓ ਸ੍ਰੀ ਗੁਰਦਾਸ ਸਿੰਘ, ਪੀ.ਆਰ.ਓ ਟੂ ਸਪੀਕਰ ਸ. ਮਨਪ੍ਰੀਤ ਸਿੰਘ ਧਾਲੀਵਾਲ, ਸ੍ਰੀ ਗੁਰਪ੍ਰੀਤ ਸਿੰਘ ਚੰਦਬਾਜਾ, ਰਾਜਾ ਸਿੰਘ ਗਿੱਲ ਪ੍ਰਧਾਨ ਗੁਰੂ ਰਾਮਦਾਸ ਵੈਲਫੇਅਰ ਸੁਸਾਇਟੀ, ਸ੍ਰੀ ਦਵਿੰਦਰਪਾਲ ਸਿੰਘ ਗਰੇਵਾਲ ਪ੍ਰਧਾਨ ਸ਼ਹੀਦ ਭਗਤ ਸਿੰਘ ਕਲੱਬ ਚੰਦਬਾਜਾ, ਅਭੇ ਸਿੰਘ ਢਿੱਲੋ, ਸੁਖਚੈਨ ਸਿੰਘ ਗਿੱਲ, ਪਰਮਜੀਤ ਸਿੰਘ ਗਾਲਾ, ਅਮਰਜੀਤ ਸਿੰਘ ਬਰਾੜ, ਸੂਬੇਦਾਰ ਦਿਲਬਾਗ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD