Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸਰਹੱਦੀ ਖੇਤਰ ਦੇ 160 ਪਿੰਡਾਂ ਵਿੱਚ ਕੀਤਾ ਗਿਆ ਪਿੰਡ ਪੱਧਰੀ ਡਿਫੈਂਸ ਕਮੇਟੀਆਂ ਦਾ ਗਠਨ-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬਾਰਡਰ ਸਰੁੱਖਿਆ ਸਬੰਧੀ ਵਿਸ਼ੇਸ ਮੀਟਿੰਗ

DC Tarntaran, Rishipal Singh, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 05 Apr 2023

Last updated on: Apr 05, 2023, 00:00 IST

ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਬਾਰਡਰ ਸਰੁੱਖਿਆ ਸਬੰਧੀ ਵਿਸ਼ੇਸ ਮੀਟਿੰਗ ਹੋਈ, ਜਿਸ ਵਿੱਚ ਬਾਰਡਰ ਸਰੁੱਖਿਆ ਫੋਰਸ ਅਤੇੇ ਜ਼ਿਲ੍ਹਾ ਅਧਿਕਾਰੀਆਂ ਨੇ ਭਾਗ ਲਿਆ।ਇਸ ਦੌਰਾਨ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਦਿਤਿਆ ਗੁਪਤਾ, ਉਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਬੀ. ਐੱਸ. ਐੱਫ. ਤੋਂ ਸ੍ਰੀ ਵਿਜੈ ਪ੍ਰਸ਼ਾਦ ਸ਼ਾਹੀ ਕਮਾਂਡੈਂਟ, ਸ੍ਰੀ ਪੀ. ਆਰ. ਐੱਸ. ਰਾਮਾ ਅਸਿਸਟੈਂਟ ਕਮਾਂਡੈਂਟ ਅਤੇ ਰਾਣਾ ਸੰਗਰਾਮ ਸਿੰਘ ਡਿਪਟੀ ਕਮਾਂਡੈਂਟ ਹਾਜ਼ਰ ਸਨ।

ਮੀਟੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਤਾਰੋਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਦਿੱਤੇ ਗਏ ਮੁਆਵਜ਼ੇ ਸਬੰਧੀ ਸਮੀਖਿਆ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਸਬੰਧੀ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਹੱਦੀ ਸੁਰੱਖਿਆ ਨੂੰ ਮਜਬੂਤ ਕਰਨ ਲਈ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਖੇਤਰ ਵਿੱਚ 86 ਨਾਜ਼ੁਕ ਸਥਾਨਾਂ ‘ਤੇ 258 ਹਾਈ ਸਕਿਊਰਿਟੀ ਕੈਮਰੇ ਲਗਾਉਣ ਲਈ ਕੇਸ ਗ੍ਰਹਿ ਵਿਭਾਗ ਨੰੁ ਭੇਜਿਆ ਗਿਆ ਹੈ।ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਖੇਤਰ ਦੇ 160 ਪਿੰਡਾਂ ਵਿੱਚ ਪਿੰਡ ਪੱਧਰੀ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਪਿਛਲੀਆਂ ਮੀਟਿੰਗਾਂ ਵਿੱਚ ਦਿੱਤੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ, ਪਸ਼ੂ ਪਾਲਣ ਵਿਭਾਗ, ਖੇਡ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਲੋਕ ਪੱਖੀ ਸਹੂਲਤਾਂ ਸਬੰਧੀ ਲਗਾਏ ਗਏ ਕੈਂਪਾਂ ਦੀ ਸਮੀਖਿਆ ਕੀਤੀ ਗਈ ਅਤੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਭਵਿੱਖ ਵਿੱਚ ਸਰਹੱਦੀ ਖੇਤਰ ਵਿੱਚ ਲਗਾਏ ਜਾਣ ਵਾਲੇ ਕੈਂਪਾਂ ਵਿੱਚ ਬੀ. ਐੱਸ. ਐੱਫ. ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ।

 

Tags: DC Tarntaran , Rishipal Singh , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD