Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਵਾਰਡ ਨੰਬਰ 51, 57 ਅਤੇ 59 'ਚ ਉਸਾਰੀ ਅਧੀਨ ਮੁਹੱਲਾ ਕਲੀਨਿਕਾਂ ਦੀ ਕੀਤੀ ਸਮੀਖਿਆ

ਕਿਹਾ! ਜਲਦ ਲੋਕਾਂ ਦੀ ਸੇਵਾ ਲਈ ਕੀਤੇ ਜਾਣਗੇ ਸਮਰਪਿਤ

Ashok Prashar Pappi, Ashok Prashar, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 05 Apr 2023

Last updated on: Apr 05, 2023, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਨਾਲ ਇਲਾਕਾ ਨਿਵਾਸੀਆਂ ਵਲੋਂ ਸਥਾਨਕ ਵਾਰਡ ਨੰਬਰ 51, 57 ਅਤੇ 59 ਵਿੱਚ ਉਸਾਰੀ ਅਧੀਨ ਮੁਹੱਲਾ ਕਲੀਨਿਕਾਂ ਦੀ ਸਮੀਖਿਆ ਕੀਤੀ ਗਈ।ਵਿਧਾਇਕ ਪੱਪੀ ਪਰਾਸ਼ਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੁ਼ਰੂ ਕੀਤੇ ਗਏ ਮੁਹੱਲਾਂ ਕਲੀਨਿਕਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ, ਵਿਧਾਨ ਸਭਾ ਹਲਕਾ ਕੇਂਦਰੀ ਦੇ ਵਾਰਡ ਨੰਬਰ 51, 57 ਅਤੇ 59 ਵਿੱਚ ਤਿੰਨ ਹੋਰ ਨਵੇਂ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲੇ ਜਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ ਭਰ ਵਿੱਚ 500 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਸ਼ਹਿਰ ਵਿੱਚ ਹੋਰ ਮੁਹੱਲਾ ਕਲੀਨਿਕ ਵੀ ਖੋਲੇ ਜਾ ਰਹੇ ਹਨ ਜਿਸ ਲਈ ਉਨ੍ਹਾਂ ਹਲਕਾ ਲੁਧਿਆਣਾ ਕੇਂਦਰੀ ਵਿਖੇ ਉਸਾਰੀ ਅਧੀਨ ਮੁਹੱਲਾ ਕਲੀਨਿਕਾਂ ਦੀ ਸਮੀਖਿਆ ਕੀਤੀ ਜੋ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗੁਵਾਈ ਵਾਲੀ ਆਮ ਆਦਮ ਪਾਰਟੀ ਦੀ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਮੁਹੱਲਾ ਕਲੀਨਿਕ ਵੀ ਸ਼ਾਮਲ ਹਨ।

ਉਨ੍ਹਾ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋ ਜਾਣ ਦੇ ਨਾਲ ਆਮ ਲੋਕਾਂ ਨੂੰ ਛੋਟੇ ਇਲਾਜ਼ਾਂ ਦੇ ਲਈ ਦੂਰ ਦੁਰਾਡੇ ਹਸਪਤਾਲਾਂ ਵਿਚ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਦਾ ਇਲਾਜ਼ ਨੇੜੇ ਬਣੇ ਮੁਹੱਲਾ ਕਲੀਨਿਕਾਂ ਦੇ ਵਿੱਚ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਸਿਹਤ ਸਹੂਲਤਾਂ ਵਿਚ ਵਾਧਾ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ।

 

Tags: Ashok Prashar Pappi , Ashok Prashar , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD