Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹੇ ਦੀਆਂ 73 ਮੰਡੀਆਂ ’ਚ ਕੀਤੀ ਜਾਵੇਗੀ ਕਣਕ ਦੀ ਖ਼ਰੀਦ : ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੰਡੀਆਂ ’ਚ ਕਣਕ ਦੀ ਖ਼ਰੀਦ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 05 Apr 2023

Last updated on: Apr 05, 2023, 00:00 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਸੁਚਾਰੂ ਖਰੀਦ ਲਈ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਜ਼ਿਲ੍ਹੇ ਦੀਆਂ 73 ਮੰਡੀਆਂ ਵਿਚ ਕਣਕ ਦੀ ਸਰਕਾਰੀ ਖਰੀਦ ਕੀਤੀ ਜਾਵੇਗੀ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਸਬੰਧੀ ਕੀਤੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਐਸ. ਡੀ. ਐਮ ਦਸੂਹਾ ਓਜਸਵੀ ਅਲੰਕਾਰ ਅਤੇ ਐਸ. ਡੀ. ਐਮ  ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2022-23 ਵਿਚ ਜ਼ਿਲ੍ਹੇ ਵਿਚ ਕਣਕ ਦੀ ਬਿਜਾਈ ਦਾ ਰਕਬਾ 1,42,000 ਹੈਕਟੇਅਰ ਰਿਹਾ ਹੈ ਅਤੇ ਇਸ ਸਾਲ ਮੰਡੀਆਂ ਵਿਚ 3,75,687 ਮੀਟ੍ਰਿਕ ਟਨ ਕਣਕ ਦੀ ਖਰੀਦ ਦੀ ਆਸ ਹੈ। ਉਨ੍ਹਾਂ ਦੱਸਿਆ ਕਿ ਸਾਲ 2022-23 ਦੌਰਾਨ ਮੰਡੀਆਂ ’ਚੋਂ 2,71,163 ਮੀਟ੍ਰਿਕ ਟਨ ਕਣਕ ਖਰੀਦ ਹੋਈ ਸੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਸਰਕਾਰ ਵਲੋਂ ਖ਼ਰੀਦਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਬੰਧ ਪੂਰੇ ਕੀਤੇ ਜਾ ਰਹੇ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰ ਵਲੋਂ ਕਣਕ ਦੀ ਐਮ.ਐਸ.ਪੀ 2125 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਪੂਰੀ ਤਰ੍ਹਾਂ ਨਾਲ ਸੁੱਕੀ ਅਤੇ ਸਾਫ਼-ਸੁਥਰੀ ਫ਼ਸਲ ਮੰਡੀਆਂ ਵਿਚ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਕਿਸਾਨਾਂ ਨੂੰ ਫ਼ਸਲ ਦੇ ਮੰਡੀਕਰਨ ਵਿਚ ਕੋਈ ਦਿੱਕਤ ਨਾ ਆਵੇ।

ਕੋਮਲ ਮਿੱਤਲ ਨੇ ਕਿਹਾ ਕਿ ਸਾਰੀਆਂ ਮੰਡੀਆਂ ਵਿਚ ਫ਼ਸਲ ਵੇਚਣ ਲਈ ਆਉਣ ਵਾਲੇ ਕਿਸਾਨਾਂ ਲਈ ਸ਼ੈੱਡ, ਪੀਣ ਵਾਲਾ ਪਾਣੀ, ਰੋਸ਼ਨੀ, ਪੱਖੇ, ਛਾਂ, ਜਨਰੇਟਰ ਅਤੇ ਪਖਾਨੇ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਣਕ ਵੇਚਣ ਲਈ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦਾ ਇਕ-ਇਕ ਦਾਣਾ ਸਰਕਾਰ ਵਲੋਂ ਖ਼ਰੀਦਿਆ ਜਾਵੇਗਾ।ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਆਮਦ ਦੇ ਨਾਲ-ਨਾਲ ਹੀ ਬਿਨਾਂ ਕਿਸੇ ਦੇਰੀ ਦੇ ਫ਼ਸਲ ਦੀ ਖਰੀਦ, ਲਿਫਟਿੰਗ ਤੇ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ ਸਮੇਤ ਹੋਰ ਪ੍ਰਬੰਧ ਯਕੀਨੀ ਬਣਾਏ ਜਾਣ। 

ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਆਮਦ ਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਟੀਮਾਂ ਬਣਾਈਆਂ ਗਈਆਂ ਹਨ, ਜੋ ਕਿ ਮੰਡੀਆਂ ਵਿਚ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣਗੀਆਂ।ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਸੰਯੋਗਿਤਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਤੋਂ ਇਲਾਵਾ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।  

 

Tags: DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD