Wednesday, 17 June 2026

 

 

ਖ਼ਾਸ ਖਬਰਾਂ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਨਰਿੰਦਰ ਪਾਲ ਸਿੰਘ ਸਵਨਾ ਵਿਸ਼ੇਸ਼ ਗਹਿਰੀ ਸੁਧਾਈ : ਹਰਪ੍ਰੀਤ ਸਿੰਘ ਵਲੋਂ ਈਆਰਓਜ਼ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ : ਭਗਵੰਤ ਸਿੰਘ ਮਾਨ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ

 

ਪਾਰਟੀ ਕਰਮਜੀਤ ਕੌਰ ਚੌਧਰੀ ਦੀ ਜਿੱਤ ਯਕੀਨੀ ਬਣਾਉਣ ਲਈ ਇਕਜੁੱਟ ਤੇ ਤਿਆਰ: ਕਾਂਗਰਸੀ ਆਗੂ

ਸੁਸ਼ੀਲ ਰਿੰਕੂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਦੱਸਦਾ ਹੈ ਕਿ 'ਆਪ' ਨੂੰ ਜ਼ਿਮਨੀ ਚੋਣ ਲਈ ਉਮੀਦਵਾਰ ਨਹੀਂ ਮਿਲ ਰਿਹਾ: ਕਾਂਗਰਸੀ ਆਗੂ

Karamjit Kaur Chaudhary, Vikramjit Singh Chaudhary, Congress, Punjab Congress

Web Admin

Web Admin

5 Dariya News

ਜਲੰਧਰ , 05 Apr 2023

Last updated on: Apr 05, 2023, 00:00 IST

ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜਲੰਧਰ ਦੇ ਸਾਬਕਾ ਨਗਰ ਕੌਂਸਲਰਾਂ ਸਮੇਤ ਕਾਂਗਰਸੀ ਆਗੂਆਂ ਨੇ ਬੁੱਧਵਾਰ ਨੂੰ ਕਿਹਾ ਕਿ ਪਾਰਟੀ ਕਰਮਜੀਤ ਕੌਰ ਚੌਧਰੀ ਦੀ ਜਿੱਤ ਯਕੀਨੀ ਬਣਾਉਣ ਲਈ ਇਕਜੁੱਟ ਤੇ ਤਿਆਰ ਹੈ।ਸੁਸ਼ੀਲ ਰਿੰਕੂ ਦੇ ਵਿਧਾਨ ਸਭਾ ਹਲਕੇ ਜਲੰਧਰ ਪੱਛਮੀ ਦੇ ਕਰੀਬ ਇੱਕ ਦਰਜਨ ਨਗਰ ਕੌਂਸਲਰਾਂ ਨੇ ਕਾਂਗਰਸ ਭਵਨ ਵਿਖੇ ਮੀਟਿੰਗ ਕਰਕੇ ਕਾਂਗਰਸੀ ਉਮੀਦਵਾਰ ਨੂੰ ਆਪਣਾ ਸਮਰਥਨ ਜਾਰੀ ਰੱਖਣ ਦਾ ਐਲਾਨ ਕੀਤਾ।

ਇਸ ਮੌਕੇ ਬੋਲਦਿਆਂ ਇੱਕ ਕੌਂਸਲਰ ਨੇ ਕਿਹਾ ਕਿ ਅਸੀਂ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੀ ਜਲੰਧਰ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਦੀ ਮੁਹਿੰਮ ਦੇ ਨਾਲ ਮਜ਼ਬੂਤੀ ਨਾਲ ਖੜੇ ਹਾਂ। ਅਸੀਂ ਉਹਨਾਂ ਦਾ ਸਮਰਥਨ ਕਰਨ ਅਤੇ ਆਉਣ ਵਾਲੀ ਜ਼ਿਮਨੀ ਚੋਣ ਵਿੱਚ ਜਿੱਤ ਯਕੀਨੀ ਬਣਾਉਣ ਲਈ ਵਚਨਬੱਧ ਹਾਂ।ਕਾਂਗਰਸੀ ਆਗੂਆਂ ਨੇ ਕਿਹਾ ਕਿ ਸੁਸ਼ੀਲ ਰਿੰਕੂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੱਸਦਾ ਹੈ ਕਿ 'ਆਪ' ਨੂੰ ਜ਼ਿਮਨੀ ਚੋਣ ਲਈ ਉਮੀਦਵਾਰ ਨਹੀਂ ਮਿਲ ਰਿਹਾ।

ਉਹਨਾਂ ਆਖਿਆ, "ਸੁਸ਼ੀਲ ਰਿੰਕੂ ਦਾ 'ਆਪ' 'ਚ ਸ਼ਾਮਲ ਹੋਣਾ ਕਾਂਗਰਸ ਪਾਰਟੀ ਲਈ ਨਹੀਂ, ਸਗੋਂ 'ਆਪ' ਲਈ ਇੱਕ ਝਟਕਾ ਹੈ। ਇਸ ਤੋਂ ਪਤਾ ਲਗਦਾ ਹੈ ਕਿ ਅਖੌਤੀ 'ਬਦਲਾਅ ਪਾਰਟੀ' ਨੂੰ ਜਲੰਧਰ ਤੋਂ ਚੋਣ ਲੜਨ ਲਈ ਆਪਣੀ ਪਾਰਟੀ ਦੇ ਮੈਂਬਰਾਂ ਵਿੱਚੋਂ ਕੋਈ ਯੋਗ ਉਮੀਦਵਾਰ ਨਹੀਂ ਲੱਭ ਰਿਹਾ ਅਤੇ ਉਹ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਭਰਤੀ ਕਰਨ ਲਈ ਮਜ਼ਬੂਰ ਹਨ। ਇਹ ਲੱਗਦਾ ਹੈ ਕਿ ਉਹਨਾਂ ਨੂੰ ਆਪਣੇ ਨੇਤਾਵਾਂ 'ਤੇ ਬਿਲਕੁਲ ਭਰੋਸਾ ਨਹੀਂ ਹੈ।"

ਉਨ੍ਹਾਂ ਅੱਗੇ ਕਿਹਾ ਕਿ 'ਆਪ' 'ਚ ਸ਼ਾਮਲ ਹੋਣ ਤੋਂ ਬਾਅਦ ਸੁਸ਼ੀਲ ਰਿੰਕੂ ਦੇ 'ਆਪ' ਆਗੂਆਂ ਬਾਰੇ ਤੇ 'ਆਪ' ਆਗੂਆਂ ਦੇ ਸੁਸ਼ੀਲ ਰਿੰਕੂ ਬਾਰੇ ਆਲੋਚਨਾਤਮਕ ਬਿਆਨ ਵਾਲੇ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਚੁੱਕੇ ਹਨ ਅਤੇ ਇਹਨਾਂ ਨੇਤਾਵਾਂ ਦਾ ਦੋਗਲਾਪਨ ਦਰਸਾਉਂਦੇ ਹਨ।ਇਸ ਮੌਕੇ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ, ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਪ੍ਰਧਾਨ ਰਜਿੰਦਰ ਬੇਰੀ, ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ, ਕਾਂਗਰਸ (ਸ਼ਹਿਰੀ) ਮੀਤ ਪ੍ਰਧਾਨ ਪਵਨ ਕੁਮਾਰ, ਜਲੰਧਰ ਪੱਛਮੀ ਬਲਾਕ ਪ੍ਰਧਾਨ ਹਰੀਸ਼ ਢੱਲ, ਸਾਬਕਾ ਕਾਂਗਰਸ (ਸ਼ਹਿਰੀ) ਮੀਤ ਪ੍ਰਧਾਨ ਹਰਜਿੰਦਰ ਲਾਡਾ, ਕੌਂਸਲਰ ਬੰਟੀ ਨੀਲਕੰਠ, ਬਲਵਿੰਦਰ ਕੌਰ ਲਾਡਾ, ਤਰਸੇਮ ਲਖੋਤਰਾ, ਬਚਨ ਲਾਲ, ਅਨਮੋਲ ਗਰੋਵਰ, ਜਗਦੀਸ਼ ਸਮਰਾਏ ਅਤੇ ਨਵਦੀਪ ਜਰੇਵਾਲ ਪੁੱਤਰ ਅਨੀਤਾ ਮਿੰਟੂ (ਸਾਰੇ ਕੌਂਸਲਰ) ਹਾਜ਼ਰ ਸਨ।

 

Tags: Karamjit Kaur Chaudhary , Vikramjit Singh Chaudhary , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD