Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ 'ਆਪ' ਵਿੱਚ ਹੋਏ ਸ਼ਾਮਲ

ਪਹਿਲਾਂ ਮਾਲਵੇ ਨੂੰ ਮਿਲਿਆ ਇਹ ਮਾਣ, ਹੁਣ ਲੋਕਾਂ ਦੀ ਆਵਾਜ਼ ਨੂੰ ਪਾਰਲੀਮੈਂਟ ਤੱਕ ਪਹੁੰਚਾਉਣ ਦੀ ਵਾਰੀ ਦੋਆਬੇ ਦੀ ਹੈ : ਮੁੱਖ-ਮੰਤਰੀ ਭਗਵੰਤ ਮਾਨ

Arvind Kejriwal, Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Raghav Chadha

Web Admin

Web Admin

5 Dariya News

ਜਲੰਧਰ , 05 Apr 2023

ਜਲੰਧਰ ਵਿੱਚ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੁੱਧਵਾਰ ਨੂੰ, ਪ੍ਰਭਾਵਸ਼ਾਲੀ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਭਗਵੰਤ ਮਾਨ, ਸੰਸਦ ਮੈਂਬਰ ਰਾਘਵ ਚੱਢਾ ਅਤੇ ਜਲੰਧਰ ਤੋਂ 'ਆਪ' ਵਿਧਾਇਕਾਂ ਦੀ ਮੌਜੂਦਗੀ ਵਿੱਚ 'ਆਪ' ਵਿੱਚ ਸ਼ਾਮਲ ਹੋ ਗਏ। 

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ 'ਆਪ' ਪਰਿਵਾਰ 'ਚ ਸੁਸ਼ੀਲ ਕੁਮਾਰ ਰਿੰਕੂ ਦਾ ਰਸਮੀ ਤੌਰ 'ਤੇ ਸਵਾਗਤ ਕੀਤਾ ਅਤੇ ਬਾਅਦ 'ਚ ਮੀਡੀਆ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ 'ਆਪ' ਪਰਿਵਾਰ ਦਿਨੋ-ਦਿਨ ਵਧ-ਫੁੱਲ ਰਿਹਾ ਹੈ ਅਤੇ ਹੋਰ ਮਜ਼ਬੂਤ ​​ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਦੇਸ਼ ਅਤੇ ਦੇਸ਼ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ, ਉਨ੍ਹਾਂ ਦਾ 'ਆਪ' ਪਰਿਵਾਰ 'ਚ ਹਮੇਸ਼ਾ ਸਵਾਗਤ ਹੈ। ਇੱਕ ਵੱਡੇ ਪਰਿਵਾਰ ਨਾਲ ਅਸੀਂ ਲੋਕਾਂ ਦੀ ਬਿਹਤਰ ਸੇਵਾ ਕਰ ਸਕਾਂਗੇ। 

ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਕ੍ਰਾਂਤੀਕਾਰੀ ਮੁੱਖ ਮੰਤਰੀ ਹਨ ਅਤੇ ਸਾਡੇ ਦੇਸ਼ ਦੇ 130 ਕਰੋੜ ਲੋਕਾਂ ਲਈ ਉਮੀਦ ਦੀ ਕਿਰਨ ਹਨ। ਉਨ੍ਹਾਂ ਕਿਹਾ, "ਅਸੀਂ ਸਿੱਖਿਆ, ਸਿਹਤ ਸਹੂਲਤਾਂ, ਰੁਜ਼ਗਾਰ, ਬੁਨਿਆਦੀ ਢਾਂਚੇ ਅਤੇ ਵਿਕਾਸ ਲਈ ਰਾਜਨੀਤੀ ਵਿੱਚ ਆਏ ਹਾਂ, ਅਸੀਂ ਨਫ਼ਰਤ ਦੀ ਰਾਜਨੀਤੀ ਨਹੀਂ ਕਰਦੇ।" ਜਲੰਧਰ ਦੇ ਵੋਟਰਾਂ ਨੂੰ ‘ਆਪ’ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਸ. ਮਾਨ ਨੇ ਕਿਹਾ ਕਿ ਪਹਿਲਾਂ ਮਾਲਵੇ ਨੂੰ ਇਹ ਮਾਣ ਹਾਸਲ ਹੋਇਆ ਸੀ, ਹੁਣ ਆਮ ਲੋਕਾਂ ਦੀ ਆਵਾਜ਼ ਨੂੰ ਪਾਰਲੀਮੈਂਟ ਤੱਕ ਪਹੁੰਚਾਉਣ ਦੀ ਵਾਰੀ ਦੋਆਬੇ ਦੀ ਹੈ। 

ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੇ ਦਰਵਾਜ਼ੇ 'ਤੇ ਜਾਂਦੇ ਹਾਂ ਅਤੇ ਆਪਣੇ ਕੰਮ ਦੇ ਦਮ 'ਤੇ ਚੋਣਾਂ ਲੜਦੇ ਹਾਂ। ਮੁੱਖ ਮੰਤਰੀ ਕੇਜਰੀਵਾਲ ਇਕੱਲੇ ਅਜਿਹੇ ਸਿਆਸਤਦਾਨ ਹਨ ਜੋ ਪੰਜ ਸਾਲਾਂ ਬਾਅਦ ਲੋਕਾਂ ਕੋਲ ਗਏ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਤਾਂ ਹੀ ਉਨ੍ਹਾਂ ਨੂੰ ਵੋਟ ਪਾਉਣ ਜੇਕਰ ਉਹ ਪਿਛਲੇ ਪੰਜ ਸਾਲਾਂ ਵਿੱਚ 'ਆਪ' ਸਰਕਾਰ ਵੱਲੋਂ ਕੀਤੇ ਕੰਮਾਂ ਤੋਂ ਸੰਤੁਸ਼ਟ ਹਨ ਅਤੇ ਫ਼ਿਰ ਦਿੱਲੀ ਦੀ ਜਨਤਾ ਨੇ ਉਨ੍ਹਾਂ ਨੂੰ ਹੋਰ ਵੀ ਵੱਡਾ ਫ਼ਤਵਾ ਦਿੱਤਾ, ਜੋਕਿ ਸਾਡੀ ਕੰਮ ਦੀ ਰਾਜਨੀਤੀ ਦਾ ਪ੍ਰਤੱਖ ਸਬੂਤ ਹੈ। 

ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਸੁਸ਼ੀਲ ਕੁਮਾਰ ਰਿੰਕੂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਪੰਜਾਬ ਵਿੱਚ ਮਾਨ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਤੋਂ ਪਹਿਲਾਂ ਪੰਜਾਬ ਵਿੱਚ ਰਾਜੇ-ਮਹਾਰਾਜਿਆਂ ਦੀਆਂ ਸਰਕਾਰਾਂ ਸਨ। ਪਰ ਹੁਣ ਪੰਜਾਬ ਵਿੱਚ ਆਮ ਲੋਕਾਂ ਦੇ ਦਰਦ ਨੂੰ ਸਮਝਣ ਵਾਲੀ ਸਰਕਾਰ ਹੈ, 'ਆਪ' ਸਰਕਾਰ ਪੰਜਾਬ ਦੇ ਵਿਦਿਆਰਥੀਆਂ, ਕਿਸਾਨਾਂ ਅਤੇ ਨੌਜਵਾਨਾਂ ਦੀ ਸਰਕਾਰ ਹੈ। 

ਕੇਜਰੀਵਾਲ ਨੇ ਅੱਗੇ ਕਿਹਾ, ਅਸੀਂ ਬਿਜਲੀ ਮੁਫਤ ਕੀਤੀ, ਅਸੀਂ ਬੱਚਿਆਂ ਨੂੰ ਪੜ੍ਹਾ ਰਹੇ ਹਾਂ, ਕਿਸਾਨਾਂ ਨੂੰ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਉਨ੍ਹਾਂ ਦੀਆਂ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਅਸੀਂ ਸਕੂਲ, ਹਸਪਤਾਲ ਅਤੇ ਮੁਹੱਲਾ ਕਲੀਨਿਕ ਬਣਾ ਰਹੇ ਹਾਂ, ਅਸੀਂ ਅੱਜ ਪੰਜਾਬ ਨੂੰ ਸਿਹਤਮੰਦ ਬਣਾਉਣ ਲਈ 'ਸੀਐਮ ਦੀ ਯੋਗਸ਼ਾਲਾ' ਦੀ ਸ਼ੁਰੂਆਤ ਕੀਤੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਵਿਕਾਸ ਦੀ ਲੀਹ 'ਤੇ ਹੈ ਅਤੇ ਮਾਨ ਸਰਕਾਰ ਹਰ ਰੋਜ਼ ਪੰਜਾਬ-ਪੱਖੀ ਅਤੇ ਲੋਕ-ਪੱਖੀ ਕਦਮ ਚੁੱਕ ਰਹੀ ਹੈ। ਇੱਕ ਸਵਾਲ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਵਿਰੋਧੀ ਧਿਰ ਦੀ ਏਕਤਾ ਮਹੱਤਵਪੂਰਨ ਨਹੀਂ ਹੈ, ਲੋਕਤੰਤਰ ਵਿੱਚ ਜਨਤਾ ਦੀ ਏਕਤਾ ਸਭ ਤੋਂ ਅਹਿਮ ਹੈ। ਰਿੰਕੂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੈਂਬਰ ਪਾਰਲੀਮੈਂਟ ਰਾਘਵ ਚੱਢਾ ਨੇ ਕਿਹਾ ਕਿ ਸੁਸ਼ੀਲ ਕੁਮਾਰ ਰਿੰਕੂ ਦੀ ਮੌਜੂਦਗੀ ਪਾਰਟੀ ਨੂੰ ਜਲੰਧਰ ਹੀ ਨਹੀਂ ਸਗੋਂ ਪੂਰੇ ਦੁਆਬਾ ਖੇਤਰ ਵਿੱਚ ਮਜ਼ਬੂਤ ​​ਕਰੇਗੀ। 

ਸੁਸ਼ੀਲ ਕੁਮਾਰ ਰਿੰਕੂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਪੰਜਾਬ ਵਾਸੀਆਂ ਪ੍ਰਤੀ ਸਮਰਪਣ ਭਾਵਨਾ ਤੋਂ ਪ੍ਰਭਾਵਿਤ ਹਨ ਅਤੇ ਇਹੀ ਕਾਰਨ ਹੈ ਕਿ ਉਹ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਦੀਆਂ 'ਆਪ' ਸਰਕਾਰਾਂ ਨੇ ਹਰ ਖੇਤਰ ਵਿੱਚ ਖਾਸ ਕਰਕੇ ਸਿੱਖਿਆ, ਸਿਹਤ ਅਤੇ ਕਾਨੂੰਨ ਵਿਵਸਥਾ ਵਿੱਚ ਸ਼ਲਾਘਾਯੋਗ ਕੰਮ ਕੀਤੇ ਹਨ। ਉਨ੍ਹਾਂ ਅੱਗੇ ਕਿਹਾ, "ਮੇਰਾ ਟੀਚਾ ਜਲੰਧਰ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਮੈਂ ਚਾਹੁੰਦਾ ਹਾਂ ਕਿ 'ਆਪ' ਦੀਆਂ ਲੋਕ-ਪੱਖੀ ਨੀਤੀਆਂ ਪੰਜਾਬ ਦੇ ਹਰ ਘਰ ਤੱਕ ਪਹੁੰਚਦੀਆਂ ਹੋਣ।" 

 

Tags: Arvind Kejriwal , Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Raghav Chadha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD