Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦਿਲ ਛੂਹ ਜਾਣ ਵਾਲੀ ਫਿਲਮ "ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ" ਦਾ ਹੋਇਆ ਪ੍ਰੀਮਿਅਰ, 7 ਅਪ੍ਰੈਲ 2023 ਨੂੰ ਹੋਵੇਗੀ ਸਿਨੇਮਾ ਘਰਾਂ ਵਿੱਚ ਰਿਲੀਜ਼

Pollywood, Neeru Bajwa, Gurpreet Ghuggi, Kulwinder Billa, Jass Bajwa, Aditi Dev Sharma, Uday Pratap Singh, Jagdeep Warring, Jahano Door Kitte Chal Jindiye, Es Jahano Door Kitte Chal Jindiye Movie, Es Jahano Door Kitte Chal Jindiye Release Date, Uday Pratap Singh, Jagdeep Warring, Es Jahano Door Kitte Chal Jindiye Movie Cast, Chal Jindiye, Chal Jindiye Release Date, Bunty Bain

Web Admin

Web Admin

5 Dariya News

ਚੰਡੀਗੜ੍ਹ , 06 Apr 2023

Last updated on: Apr 06, 2023, 00:00 IST

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰਾਂ ਦੀ ਮੌਜੂਦਗੀ ਵਿੱਚ ਫਿਲਮ "ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ" ਦਾ ਪ੍ਰੀਮਿਅਰ ਹੋਇਆ, ਜਿਸ ਵਿੱਚ ਤਰਸੇਮ ਜੱਸੜ, ਸ਼ਿਵਜੋਤ, ਸੁਨੰਦਾ ਸ਼ਰਮਾ, ਜੀ ਖਾਨ, ਸੰਦੀਪ ਬਰਾੜ, ਬੰਟੀ ਬੈਂਸ, ਜੋਬਨ ਸੰਧੂ, ਗਰਿੰਦਰ ਸਿੱਧੂ ਅਤੇ ਹੋਰ ਬਹੁਤ ਸਾਰੇ ਕਲਾਕਾਰਾਂ ਨੇ ਸ਼ਿਰਕਤ ਕੀਤੀ। 

ਫਿਲਮ ਦੀ ਸਾਰੀ ਸਟਾਰ ਕਾਸਟ ਨੇ ਇਹਨਾਂ ਮਹਿਮਾਨਾਂ ਦਾ ਸੁਆਗਤ ਕੀਤਾ। ਫਿਲਮ ਇੱਕ ਵਿਲੱਖਣ ਕਹਾਣੀ ਹੋਣ ਦੇ ਨਾਲ ਦਰਸ਼ਕਾਂ ਨੂੰ ਸੰਦੇਸ਼ ਵੀ ਪ੍ਰਦਾਨ ਕਰਦੀ ਹੈ। ਫਿਲਮ ਦੇ ਵੱਖਰੇ ਵਿਸ਼ੇ ਨੇ ਪ੍ਰੀਮਿਅਰ ਉੱਤੇ ਪਹੁੰਚੇ ਹਰ ਸ਼ਕਸ ਨੂੰ ਭਾਵੁਕ ਕੀਤਾ, ਨਾਲ ਹੀ ਕਲਾਕਾਰਾਂ ਦੁਆਰਾ ਨਿਭਾਏ ਹੋਏ ਫਿਲਮ ਦੇ ਕਿਰਦਾਰਾਂ ਨੂੰ ਬੇਹੱਦ ਪਸੰਦ ਕੀਤਾ ਗਿਆ।

ਫਿਲਮ ਦੇ ਹਰ ਇੱਕ ਕਿਰਦਾਰ ਦੀ ਆਪਣੀ ਇੱਕ ਵੱਖਰੀ ਭੂਮਿਕਾ ਹੈ ਜੋ ਉਨ੍ਹਾਂ ਹੀ ਕਹਾਣੀਆਂ ਨੂੰ ਤੁਹਾਡੇ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕਰਦੀ ਹੈ ਜੋ ਸਿਰਫ ਕਹਾਣੀਆਂ ਬਣਕੇ ਰਹਿ ਗਏ ਨੇ। ਭਾਵੇਂ ਫਿਲਮ ਦੀ ਕਹਾਣੀ ਹੋਵੇ ਜਾਂ ਡਾਈਲੌਗ ਹੋਣ ਹਰ ਇੱਕ ਦੀ ਬਾਖੂਬੀ ਪ੍ਰਸ਼ੰਸਾ ਕੀਤੀ ਗਈ, ਮਹਿਮਾਨ ਕਲਾਕਾਰ ਫਿਲਮ ਦੀ ਕਹਾਣੀ ਨੂੰ ਦੇਖ ਇੰਨੇ ਜ਼ਿਆਦਾ ਭਾਵੁਕ ਹੋਏ ਕਿ ਉਹ ਫਿਲਮ ਦੀ ਕਹਾਣੀ ਨੂੰ ਆਪਣੇ ਨਾਲ ਜੁੜਿਆ ਹੋਇਆ ਮਹਿਸੂਸ ਕਰਨ ਲੱਗੇ, ਪ੍ਰੀਮਿਅਰ ਵਿੱਚ ਮੌਜੂਦ ਹਰ ਇੱਕ ਵਿਅਕਤੀ ਦੀਆਂ ਅੱਖਾਂ ਨਮ ਹੋ ਗਈਆਂ। 

ਲੇਖਕ ਦੀ ਲਿਖਿਤ ਇੰਨੀ ਜ਼ਿਆਦਾ ਪ੍ਰਤਿਭਾਸ਼ਾਲੀ ਸੀ ਜਿਸ ਨੂੰ ਸੁਣ ਸਾਰਾ ਥੀਏਟਰ ਤਾੜੀਆਂ ਨਾਲ ਗੂੰਜ ਉੱਠਿਆ। ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪੇਸ਼ ਫਿਲਮ "ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ" ਮਿਤੀ 7 ਅਪ੍ਰੈਲ 2023 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ, ਫਿਲਮ ਦਾ ਨਿਰਦੇਸ਼ਨ ਉਦੈ ਪ੍ਰਤਾਪ ਸਿੰਘ ਦੁਆਰਾ ਅਤੇ ਫਿਲਮ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ, ਅਤੇ ਸੰਤੋਸ਼ ਸੁਭਾਸ਼ ਥੀਟੇ ਨਿਰਮਿਤ ਕੀਤੀ ਗਈ ਹੈ।

ਫਿਲਮ ਜਗਦੀਪ ਵੜਿੰਗ" ਦੁਆਰਾ ਲਿਖੀ ਗਈ ਹੈ।  ਫਿਲਮ ਵਿੱਚ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਮੁੱਖ ਭੂਮਿਕਾਵਾਂ ਵਿੱਚ ਹਨ। ਫ਼ਿਲਮ ਦਾ ਸੰਗੀਤ ਵਿਹਲੀ ਜਨਤਾ ਰਿਕਾਰਡਜ਼ ਦੇ ਲੇਬਲ ਹੇਠ ਪੇਸ਼ ਕੀਤਾ ਗਿਆ ਹੈ ਅਤੇ ਫ਼ਿਲਮ ਦਾ ਬੈਕਗ੍ਰਾਊਂਡ ਸਕੋਰ ਰਾਜੂ ਸਿੰਘ ਨੇ ਦਿੱਤਾ ਹੈ। ਫਿਲਮ ਨੂੰ ਓਮਜੀ ਸਟਾਰ ਸਟੂਡੀਓਜ਼ ਦੁਆਰਾ ਵਿਸ਼ਵ ਭਰ ਵਿੱਚ ਡਿਸਟ੍ਰਿਬਿਊਟ ਕੀਤਾ ਜਾਵੇਗਾ। ਫਿਲਮ "ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ" 7 ਅਪ੍ਰੈਲ 2023 ਨੂੰ ਹੋਵੇਗੀ ਰਿਲੀਜ਼

 

Tags: Pollywood , Neeru Bajwa , Gurpreet Ghuggi , Kulwinder Billa , Jass Bajwa , Aditi Dev Sharma , Uday Pratap Singh , Jagdeep Warring , Jahano Door Kitte Chal Jindiye , Es Jahano Door Kitte Chal Jindiye Movie , Es Jahano Door Kitte Chal Jindiye Release Date , Uday Pratap Singh , Jagdeep Warring , Es Jahano Door Kitte Chal Jindiye Movie Cast , Chal Jindiye , Chal Jindiye Release Date , Bunty Bain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD