Friday, 17 May 2024

 

 

ਖ਼ਾਸ ਖਬਰਾਂ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ

 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਸੇਖਵਾਂ 'ਚ ਵਿਸ਼ਾਲ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਵਿਧਾਇਕ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਤੇ ਚੇਅਰਮੈਨ ਐਡਵੋਕੇਟ ਜਗਰੂਪ ਸੇਖਵਾਂ ਸਮੇਤ ਕਈ ਸਖਸ਼ੀਅਤਾਂ ਨੇ ਕੀਤੀ ਸ਼ਿਰਕਤ

DC Gurdaspur, Himanshu Aggarwal, Gurdaspur, Deputy Commissioner Gurdaspur, Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸੇਖਵਾਂ (ਬਟਾਲਾ ) , 06 Apr 2023

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿਲੋਂ ਦੀ ਅਗਵਾਈ ਹੇਠ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਬਲਾਕ ਕਾਹਨੂੰਵਾਨ ਦੇ ਪਿੰਡ ਸੇਖਵਾਂ ਵਿਖੇ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਜਗਰੂਪ ਸਿੰਘ ਸੇਖਵਾਂ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਾਂਝੇ ਤੌਰ 'ਤੇ ਕੀਤਾ। 

ਜਦੋਂ ਕਿ ਬਟਾਲਾ ਹਲਕੇ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਕੈਂਪ ਵਿੱਚ ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਡਾ. ਅਵਤਾਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਜਿਲ੍ਹੇ ਭਰ ਤੋਂ ਆਏ ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ, ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਖੇਤੀਬਾੜੀ ਨੂੰ ਸਫਲ ਬਣਾਉਣ ਲਈ ਵਿਗਿਆਨਿਕ ਖੇਤੀ ਕਰਨ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੀਜਨ ਵਿੱਚ ਖਰਾਬ ਹੋਈ ਕਣਕ ਦਾ ਮੁਆਵਜਾ ਦਵਾਉਣ ਲਈ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਜਿਸ ਤਹਿਤ ਗਿਰਦਾਵਰੀ ਸ਼ੁਰੂ ਕਰਵਾ ਦਿੱਤੀ ਹੈ ਅਤੇ ਬਹੁਤ ਜਲਦੀ ਕਿਸਾਨਾਂ ਨੂੰ ਮੁਆਵਜਾ ਦੇ ਦਿੱਤਾ ਜਾਵੇਗਾ। 

ਉਨ੍ਹਾਂ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਬੋਲਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਵਰਾਲ ਨੇ ਕਿਹਾ ਕਿ ਕਿਸਾਨਾਂ ਨੂੰ ਬਿਨ੍ਹਾਂ ਪੱਖਪਾਤ ਅਤੇ ਬਿਨਾਂ ਦੇਰੀ ਖਰਾਬ ਹੋਈ ਫਸਲ ਦਾ ਮੁਆਵਜਾ ਦਿੱਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਸਾਨਾਂ ਦੀ ਭਲਾਈ ਲਈ ਸਰਕਾਰ ਵਲੋਂ ਚਲਾਈਆਂ ਯੋਜਨਾਵਾਂ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਨਾਲ ਹੀ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। 

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿੰਡ ਸੇਖਵਾਂ 'ਚ ਕਿਸਾਨ ਹੱਟ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਜੁਆਇੰਟ ਡਾਇਰੈਕਟਰ ਡਾ. ਅਵਤਾਰ ਸਿੰਘ, ਜਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫਸਰ ਕਿਰਪਾਲ ਸਿੰਘ ਢਿਲੋਂ ਅਤੇ ਜਿਲ੍ਹਾ ਸਿਖਲਾਈ ਅਫਸਰ ਡਾ. ਅਮਰੀਕ ਸਿੰਘ ਨੇ ਖੇਤੀਬੜੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਕਿਸਾਨ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਖੇਤੀਬਾੜੀ ਵਿਭਾਗ ਹਰ ਵੇਲੇ ਕਿਸਾਨਾਂ ਦੀ ਸੇਵਾ ਵਿੱਚ ਹਾਜਰ ਹੈ ਅਤੇ ਜੇਕਰ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਨੇੜਲੇ ਬਲਾਕ ਦਫਤਰ ਨਾਲ ਤਾਲਮੇਲ ਕਰੇ। 

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਿਗਿਆਨਿਕ ਜਾਣਕਾਰੀ ਦੇਣ ਦੇ ਨਾਲ-ਨਾਲ ਸਰਕਾਰ ਦੀ ਯੋਜਨਾਵਾਂ ਕਿਸਾਨਾਂ ਤੱਕ ਪਹੁੰਚਾਣ ਲਈ ਵਿਭਾਗ ਵਲੋਂ ਹਰ ਸੰਭਵ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਵੱਖ-ਵੱਖ ਤਕਨੀਕਾਂ ਦੀ ਵਰਤੋਂ ਕਰਕੇ ਨਾੜ ਨੂੰ ਖੇਤਾਂ ਵਿੱਚ ਹੀ ਨਿਪਟਾਉਣ। ਸਟੇਜ ਸਕੱਤਰ ਦਾ ਫਰਜ ਨਿਭਾਉਂਦਿਆਂ ਡਾ. ਪਰਮਵੀਰ ਸਿੰਘ ਕਾਹਲੋਂ ਨੇ ਆਏ ਹੋਏ ਕਿਸਾਨਾਂ, ਅਧਿਕਾਰੀਆਂ ਅਤੇ ਹੋਰ ਪਤਵੰਤਿਆਂ ਦਾ ਧੰਨਵਾਦ ਕੀਤਾ। 

ਇਸ ਤੋਂ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਡਾ. ਹਰਪਾਲ ਸਿੰਘ ਰੰਧਾਵਾ, ਡਾ. ਸਤਵਿੰਦਰ ਕੌਰ, ਡਾ. ਸਰਬਜੀਤ ਸਿੰਘ ਓਲਖ ਨੇ ਫਸਲਾਂ ਦੀ ਕਾਸ਼ਤ ਸਬੰਧੀ ਕੀੜਿਆਂ ਦੀ ਰੋਕਥਾਮ ਸਬੰਧੀ, ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਅਗਾਂਹਵਧੂ ਕਿਸਾਨ ਗੁਰਵਿੰਦਰ ਸਿੰਘ ਬਾਜਵਾ ਨੇ ਵੀ ਆਪਣੇ ਤਜਰਬੇ ਕਿਸਾਨਾਂ ਨਾਲ ਸਾਂਝੇ ਕੀਤੇ ਅਤੇ ਕਿਹਾ ਕਿ ਬੇਲੋਰੀਆਂ ਖਾਂਦਾ-ਦਵਾਈਆਂ ਦੀ ਵਰਤੋਂ ਨਾ ਕਰਨ। ਇਸਦੇ ਨਾਲ ਹੀ ਗੁਰਵਿੰਦਰ ਬਾਜਵਾ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਤੋਂ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। 

ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤਾਂ ਵਿੱਚ ਅੱਗ ਨਾ ਲਗਾਉਣ ਵਾਲੇ ਵੱਖ-ਵੱਖ ਬਲਾਕਾਂ ਦੇ ਅਗਾਂਹ ਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਕੈਂਪ ਵਿੱਚ ਖੇਤੀਬਾੜੀ ਅਫਸਰ ਡਾ. ਰਣਧੀਰ ਠਾਕੁਰ, ਡਾ. ਸੰਜੀਵ ਸ਼ਰਮਾ, ਡਾ. ਬਲਜਿੰਦਰ ਸਿੰਘ ਭੁੱਲਰ, ਡਾ. ਦਿਲਬਾਗ ਸਿੰਘ ਭੱਟੀ, ਪੀਡੀ ਸੰਦੀਪ ਸਿੰਘ, ਡਿਪਟੀ ਪੀਡੀ ਪ੍ਰਭਜੋਤ ਸਿੰਘ, ਡਿਪਟੀ ਪੀਡੀ ਸੰਦੀਪ ਸਿੰਘ ਆਦਿ ਵੀ ਮੌਜੂਦ ਸਨ।

 

Tags: DC Gurdaspur , Himanshu Aggarwal , Gurdaspur , Deputy Commissioner Gurdaspur , Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD