Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਜਲੰਧਰ ਪੱਛਮੀ ਕਾਂਗਰਸ ਦੇ ਆਗੂਆਂ ਵੱਲੋਂ ਕਰਮਜੀਤ ਕੌਰ ਚੌਧਰੀ ਦੇ ਘਰ ਸ਼ਕਤੀ ਪ੍ਰਦਰਸ਼ਨ

Karamjit Kaur Chaudhary, Vikramjit Singh Chaudhary, Congress, Punjab Congress

Web Admin

Web Admin

5 Dariya News

ਜਲੰਧਰ , 06 Apr 2023

Last updated on: Apr 06, 2023, 00:00 IST

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਨਗਰ ਕੌਂਸਲਰਾਂ ਅਤੇ ਆਗੂਆਂ ਨੇ ਵੀਰਵਾਰ ਸ਼ਾਮ ਇੱਥੇ ਜਲੰਧਰ ਜ਼ਿਮਨੀ ਚੋਣ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਘਰ ਮੀਟਿੰਗ ਕਰਕੇ ਸ਼ਕਤੀ ਤੇ ਏਕਤਾ ਦਾ ਪ੍ਰਦਰਸ਼ਨ ਕੀਤਾ। ਮੀਟਿੰਗ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਰਾਣਾ ਗੁਰਜੀਤ ਸਿੰਘ, ਰਾਜ ਕੁਮਾਰ ਚੱਬੇਵਾਲ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਵਿਕਰਮਜੀਤ ਸਿੰਘ ਚੌਧਰੀ, ਜਲੰਧਰ (ਸ਼ਹਿਰੀ) ਕਾਂਗਰਸ ਪ੍ਰਧਾਨ ਰਜਿੰਦਰ ਬੇਰੀ, ਜਲੰਧਰ ਪੱਛਮੀ ਹਲਕੇ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਹਾਜ਼ਰ ਸਨ। 

ਮੀਟਿੰਗ ਵਿੱਚ ਜਲੰਧਰ ਪੱਛਮੀ ਹਲਕੇ ਦੇ ਨੇਤਾਵਾਂ ਨੇ ਕਰਮਜੀਤ ਕੌਰ ਚੌਧਰੀ ਦੀ ਹਮਾਇਤ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਨੂੰ ਆਪਣੇ ਹਲਕੇ ਤੋਂ ਵੱਧ ਤੋਂ ਵੱਧ ਲੀਡ ਦਿਵਾਉਣ ਲਈ ਸਖਤ ਮਿਹਨਤ ਕਰਨਗੇ।ਇਸ ਮੌਕੇ ਬੋਲਦਿਆਂ ਕਰਮਜੀਤ ਕੌਰ ਚੌਧਰੀ ਨੇ ਸਮੂਹ ਆਗੂਆਂ ਦਾ ਸਹਿਯੋਗ ਅਤੇ ਇਕਜੁੱਟਤਾ ਲਈ ਧੰਨਵਾਦ ਕੀਤਾ। 

ਉਹਨਾਂ ਨੇ ਕਿਹਾ, “ਮੈਂ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਵੱਲੋਂ ਦਿੱਤੇ ਗਏ ਸਮਰਥਨ ਲਈ ਤਹਿ ਦਿਲੋਂ ਧੰਨਵਾਦੀ ਹਾਂ। ਅਸੀਂ ਰਲ ਕੇ ਜਲੰਧਰ ਤੋਂ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣ ਲਈ ਕੰਮ ਕਰਾਂਗੇ। ਜਲੰਧਰ ਦੇ ਲੋਕਾਂ ਨੇ ਹਮੇਸ਼ਾ ਕਾਂਗਰਸ ਦਾ ਸਮਰਥਨ ਕੀਤਾ ਹੈ ਅਤੇ ਮੈਨੂੰ ਭਰੋਸਾ ਹੈ ਕਿ ਉਹ ਅੱਗੇ ਵੀ ਅਜਿਹਾ ਕਰਦੇ ਰਹਿਣਗੇ।"

ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਾਰਟੀ ਦਾ ਹਰ ਵਰਕਰ ਜਲੰਧਰ ਜ਼ਿਮਨੀ ਚੋਣ ਜਿੱਤਣ ਲਈ ਦਿਨ ਰਾਤ ਇੱਕ ਕਰ ਰਿਹਾ ਹੈ ਤੇ 13 ਮਈ ਨੂੰ ਇਸ ਮਿਹਨਤ ਦਾ ਸਕਾਰਾਤਮਕ ਨਤੀਜਾ ਆਏਗਾ।ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਗੁਰਜੀਤ ਸਿੰਘ ਨੇ ਕਿਹਾ, “ਕਾਂਗਰਸ ਪਾਰਟੀ ਜਲੰਧਰ ਜ਼ਿਮਨੀ ਚੋਣ ਜਿੱਤਣ ਲਈ ਇਕਜੁੱਟ ਹੈ। ਆਮ ਆਦਮੀ ਪਾਰਟੀ ਨੇ ਆਪਣੇ ਦੀਵਾਲੀਆਪਨ ਦਾ ਪਰਦਾਫਾਸ਼ ਕਰ ਦਿੱਤਾ ਹੈ ਕਿਉਂਕਿ ਉਸ ਨੂੰ ਆਪਣੀ ਪਾਰਟੀ ਵਿੱਚੋਂ ਉਮੀਦਵਾਰ ਵੀ ਨਹੀਂ ਮਿਲਿਆ। ਸਾਨੂੰ ਭਰੋਸਾ ਹੈ ਕਿ ਜਲੰਧਰ ਦੇ ਲੋਕ ਇਸ ਖੋਖਲੇਪਨ ਦਾ ਚੋਣ ਵਿਚ ਢੁਕਵਾਂ ਜਵਾਬ ਦੇਣਗੇ।"

ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ, ਜਲੰਧਰ (ਸ਼ਹਿਰੀ) ਕਾਂਗਰਸ ਦੇ ਮੀਤ ਪ੍ਰਧਾਨ ਪਵਨ ਕੁਮਾਰ, ਜਲੰਧਰ ਪੱਛਮੀ ਬਲਾਕ ਪ੍ਰਧਾਨ ਹਰੀਸ਼ ਢੱਲ, ਹਰਜਿੰਦਰ ਲਾਡਾ, ਹੰਸਰਾਜ ਢੱਲ, ਸੁਰਿੰਦਰ ਚੌਧਰੀ, ਗੁਲਜ਼ਾਰੀ ਲਾਲ ਸਾਰੰਗਲ, ਤਰਸੇਮ ਸਿੰਘ ਲਖੋਤਰਾ, ਬਚਨ ਲਾਲ, ਅਨਮੋਲ ਗਰੋਵਰ, ਕੁਲਦੀਪ ਮਿੰਟੂ, ਨਵਦੀਪ ਜਰੇਵਾਲ, ਜਗਦੀਸ਼ ਸਮਰਾਏ, ਰਛਪਾਲ ਜੱਖੂ, ਸੁਦੇਸ਼ ਭਗਤ, ਬੰਟੀ ਨੀਲਕੰਠ, ਸੰਜੂ ਅਰੋੜਾ, ਰਾਜ ਕੁਮਾਰ ਰਾਜੂ, ਹਰਪ੍ਰੀਤ ਸਿੰਘ ਆਜ਼ਾਦ, ਸੁਰਜੀਤ ਕੌਰ, ਬਲਬੀਰ ਕੌਰ, ਮੀਨੂੰ ਬੱਗਾ, ਮੁਨੀਸ਼ ਪਾਹਵਾ, ਪਵਨ ਕੌਸ਼ਲ, ਜਵਾਹਰ ਖਾਨ, ਬਿਸ਼ੰਬਰ ਭਗਤ ਅਤੇ ਸੁਨੀਲ ਕੁਮਾਰ ਬੱਬੂ ਹੋਰਾਂ ਸਮੇਤ ਹਾਜ਼ਰ ਸਨ।

 

Tags: Karamjit Kaur Chaudhary , Vikramjit Singh Chaudhary , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD