Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਇਮਾਨਦਾਰ ਸਰਕਾਰ ਦੀਆਂ ਨੀਤੀਆਂ ਸਦਕਾ ਮਾਲੀਏ ਵਿਚ ਵਿਆਪਕ ਵਾਧਾ ਹੋਇਆ ਅਤੇ ਪੰਜਾਬ ਵਾਸੀਆਂ ਨੂੰ ਮਿਲੀਆਂ ਵਧੇਰੇ ਸਹੂਲਤਾਂ - ਭਗਵੰਤ ਮਾਨ

ਆਬਕਾਰੀ ਮਾਲੀਏ ਵਿਚ 2587 ਕਰੋੜ ਰੁਪਏ ਤੇ ਟਰਾਂਸਪੋਰਟ ਵਿਭਾਗ ਵਿਚ 661 ਕਰੋੜ ਰੁਪਏ ਦਾ ਵਾਧਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 07 Apr 2023

Last updated on: Apr 07, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਮ ਆਦਮੀ ਦੀ ਸਰਕਾਰ ਦੇ ਅਣਥੱਕ ਅਤੇ ਸੁਹਿਰਦ ਯਤਨਾਂ ਸਦਕਾ ਵਿਆਪਕ ਪੱਧਰ 'ਤੇ ਮਾਲੀਆ ਪੈਦਾ ਹੋਇਆ ਹੈ ਜਿਸ ਨਾਲ ਪੰਜਾਬ 'ਵਿੱਤੀ ਘਾਟੇ' ਤੋਂ 'ਵਿੱਤੀ ਲਾਭ' ਵਾਲੇ ਸੂਬੇ ਵਿੱਚ ਤਬਦੀਲ ਹੋ ਗਿਆ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਹਮੇਸ਼ਾ ਹੀ ਆਪਣੇ ਨਿੱਜੀ ਹਿੱਤ ਪੂਰੇ ਕਰਨ ਲਈ ਸੋਚਦੀਆਂ ਸਨ ਜਦਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਸਾਰੀਆਂ ਚੋਰ-ਮੋਰੀਆਂ ਬੰਦ ਕਰ ਦਿੱਤੀਆਂ ਹਨ। 

ਉਨ੍ਹਾਂ ਕਿਹਾ ਕਿ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਯਤਨਾਂ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਸੂਬਾ ਵੱਧ ਤੋਂ ਵੱਧ ਮਾਲੀਆ ਪੈਦਾ ਕਰਨ ਦੇ ਸਮਰੱਥ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਇਮਾਨਦਾਰ ਸਰਕਾਰ ਨੇ ਸਿਆਸਤਦਾਨਾਂ ਦੇ ਨਿੱਜੀ ਘਰਾਂ ਵਿਚ ਫੰਡ ਜਾਣ ਦੀ ਬਜਾਏ ਫੰਡਾਂ ਦਾ ਮੁਹਾਣ ਸਰਕਾਰੀ ਖ਼ਜ਼ਾਨੇ ਵੱਲ ਮੋੜ ਦਿੱਤਾ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਤਿੰਨ ਮਹੀਨੇ ਦੀ ਦੇਰੀ ਨਾਲ ਆਬਕਾਰੀ ਨੀਤੀ ਅਮਲ ਵਿਚ ਲਿਆਂਦੀ ਸੀ ਪਰ ਇਸ ਨਾਲ ਸੂਬੇ ਨੂੰ 8841 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਮਾਲੀਆ ਪਿਛਲੇ ਸਾਲ ਨਾਲੋਂ 2587 ਕਰੋੜ ਰੁਪਏ ਵੱਧ ਹੈ, ਜੋ ਕਿ ਲਗਭਗ 41.41 ਫੀਸਦੀ ਵੱਧ ਬਣਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਅਗਲੇ ਵਿੱਤੀ ਸਾਲ ਲਈ 9754 ਕਰੋੜ ਰੁਪਏ ਦਾ ਟੀਚਾ ਰੱਖਿਆ ਗਿਆ ਹੈ ਅਤੇ ਆਪਣੇ ਨਿਰੰਤਰ ਯਤਨਾਂ ਸਦਕਾ ਇਸ ਟੀਚੇ ਨੂੰ ਵੀ ਪੂਰਾ ਕਰ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੀ ਵਾਰ ਸੂਬੇ ਵਿੱਚ ਜ਼ੀਰੋ ਟੈਕਸ ਵਾਲਾ ਬਜਟ ਪੇਸ਼ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਹ ਆਪਣੀ ਕਿਸਮ ਦੀ ਪਹਿਲੀ ਲੋਕ ਪੱਖੀ ਪਹਿਲਕਦਮੀ ਹੈ, ਜੋ ਲੋਕਾਂ ਦੀ ਭਲਾਈ ਯਕੀਨੀ ਬਣਾਏਗੀ। ਭਗਵੰਤ ਮਾਨ ਨੇ ਪ੍ਰਣ ਕਰਦਿਆਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇੱਕ ਹੋਰ ਅਹਿਮ ਪ੍ਰਾਪਤੀ 'ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜੀ.ਐਸ.ਟੀ. ਦੀ ਵਸੂਲੀ ਵਿੱਚ ਭਾਰੀ ਵਾਧਾ ਹੋਇਆ ਹੈ। 

ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਜੀ.ਐਸ.ਟੀ. ਦੀ ਵਸੂਲੀ ਵਿੱਚ ਸਭ ਤੋਂ ਮਾੜਾ ਪ੍ਰਦਰਸ਼ਨ ਕਰ ਰਿਹਾ ਸੀ ਪਰ ਹੁਣ 16.6 ਫੀਸਦੀ ਦੇ ਵਾਧੇ ਨਾਲ ਸੂਬਾ ਜੀ.ਐਸ.ਟੀ. ਕੁਲੈਕਸ਼ਨ ਵਿੱਚ ਸਭ ਤੋਂ ਚੰਗਾ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿਚ ਸ਼ਾਮਲ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਵਿੱਤੀ ਸਾਲ ਵਿਚ 18126 ਕਰੋੜ ਰੁਪਏ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ ਹੈ ਜਦਕਿ ਉਸ ਤੋਂ ਪਿਛਲੇ ਸਾਲ 15542 ਕਰੋੜ ਰੁਪਏ ਇਕੱਤਰ ਹੋਏ ਸਨ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੀਹੋਂ ਹਟਵਾਂ ਉਪਰਾਲਾ ਕਰਦੇ ਹੋਏ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ 'ਤੇ 2.25 ਫੀਸਦੀ ਦੀ ਛੋਟ ਦੇਣ ਦਾ ਨਵਾਂ ਤਜਰਬਾ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਮਾਰਚ ਮਹੀਨੇ ਵਿੱਚ ਮਾਲੀਆ ਉਗਰਾਹੀ ਵਿੱਚ ਨਵਾਂ ਰਿਕਾਰਡ ਪੈਦਾ ਹੋਇਆ ਹੈ। 

ਇਸ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਰਵਰੀ ਮਹੀਨੇ ਵਿੱਚ 339 ਕਰੋੜ ਰੁਪਏ ਦਾ ਮਾਲੀਆ ਪੈਦਾ ਹੋਇਆ ਸੀ ਜਦਕਿ ਮਾਰਚ ਮਹੀਨੇ ਵਿਚ ਇਹ ਮਾਲੀਆ ਵਧ ਕੇ 658.68 ਕਰੋੜ ਰੁਪਏ ਹੋ ਗਿਆ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਖਾਸ ਕਰਕੇ ਖੇਤੀ ਨਾਲ ਜੁੜੇ ਲੋਕਾਂ ਦੇ ਸੁਝਾਅ ਉੱਤੇ ਹੁਣ ਇਹ ਛੋਟ 30 ਅਪਰੈਲ ਤੱਕ ਵਧਾ ਦਿੱਤੀ ਗਈ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੀ.ਐਸ.ਪੀ.ਸੀ.ਐਲ. ਨੂੰ ਘਾਟੇ ਵਾਲ ਅਦਾਰਾ ਮੰਨਿਆ ਜਾਂਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜਨਤਕ ਖੇਤਰ ਦੇ ਇਸ ਅਦਾਰੇ ਨੂੰ ਮਜ਼ਬੂਤ ਕਰਨ ਲਈ ਬੇਮਿਸਾਲ ਪਹਿਲਕਦਮੀਆਂ ਕੀਤੀਆਂ ਹਨ। 

ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ 20,200 ਕਰੋੜ ਰੁਪਏ ਦੀ ਬਕਾਇਆ ਸਬਸਿਡੀ ਜਾਰੀ ਕੀਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਬਸਿਡੀ ਵਿੱਚੋਂ 9063.79 ਕਰੋੜ ਰੁਪਏ ਖੇਤੀਬਾੜੀ ਸੈਕਟਰ ਨੂੰ, 8285.90 ਕਰੋੜ ਰੁਪਏ ਘਰੇਲੂ ਖਪਤਕਾਰਾਂ ਲਈ ਸਬਸਿਡੀ ਵਜੋਂ ਅਤੇ 2911 ਕਰੋੜ ਰੁਪਏ ਸਨਅਤੀ ਸੈਕਟਰ ਨੂੰ ਦਿੱਤੇ ਗਏ ਹਨ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪਿਛਲੀਆਂ ਸਰਕਾਰਾਂ ਤੋਂ ਪੀ.ਐਲ.ਪੀ.ਸੀ.ਐਲ. ਦਾ 9020 ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿੱਚ ਮਿਲਿਆ ਸੀ ਅਤੇ ਸੂਬਾ ਸਰਕਾਰ 1894 ਕਰੋੜ ਰੁਪਏ ਦੀਆਂ ਪੰਜ ਕਿਸ਼ਤਾਂ ਰਾਹੀਂ ਇਹ ਕਰਜ਼ਾ ਵੀ ਮੋੜ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 3538 ਨੌਜਵਾਨਾਂ ਨੂੰ ਪਾਵਰਕਾਮ ਵਿੱਚ ਨੌਕਰੀਆਂ ਦਿੱਤੀਆਂ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਝਾਰਖੰਡ ਕੋਲਾ ਖਾਣ ਤੋਂ ਕੋਲੇ ਦੀ ਨਿਰਵਿਘਨ ਸਪਲਾਈ ਸ਼ੁਰੂ ਹੋ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਵਿੱਚ ਵਾਧੂ ਬਿਜਲੀ ਵਾਲਾ ਸੂਬਾ ਬਣਨ ਵੱਲ ਵਧ ਰਿਹਾ ਹੈ। 

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਕੇਂਦਰ ਤੋਂ ਪੇਂਡੂ ਵਿਕਾਸ ਫੰਡ ਦਾ ਬਕਾਇਆ ਲੈਣ ਲਈ ਅਦਾਲਤ ਵਿੱਚ ਜਾਣ ਦੀਆਂ ਸੰਭਾਵਨਾਵਾਂ ਤਲਾਸ਼ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਰ.ਡੀ.ਐਫ. ਤਹਿਤ 30,000 ਕਰੋੜ ਰੁਪਏ ਦੇ ਫੰਡਾਂ ਨੂੰ ਰੋਕ ਕੇ ਸੂਬੇ ਨੂੰ ਬੇਲੋੜਾ ਪ੍ਰੇਸ਼ਾਨ ਕਰ ਰਹੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਫੰਡ ਹਾਸਲ ਕਰਨ ਲਈ ਸਾਰੀ ਰਸਮੀ ਕਾਰਵਾਈ ਪੂਰੀ ਕਰ ਲਈ ਹੈ ਪਰ ਫਿਰ ਵੀ ਕੇਂਦਰ ਸਰਕਾਰ ਨੇ ਸੂਬੇ ਦੇ ਜਾਇਜ਼ ਫੰਡਾਂ ਨੂੰ ਜਾਣ-ਬੁੱਝ ਕੇ ਰੋਕ ਦਿੱਤਾ ਹੈ, ਜੋ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਸੂਬਾ ਸਰਕਾਰ ਵੱਲੋਂ ਕੀਤੀਆਂ ਲੋਕ ਪੱਖੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਸੂਬੇ ਦੇ 28,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 

ਉਨ੍ਹਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਵਿੱਚ ਚੋਣ ਦਾ ਇੱਕੋ-ਇੱਕ ਮਾਪਦੰਡ ਨਿਰੋਲ ਮੈਰਿਟ ਹੈ ਅਤੇ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਇਕ ਸਾਲ ਵਿੱਚ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ, ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਰਸਾਉਂਦੀਆਂ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ 504 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ ਅਤੇ ਅਜਿਹੇ 134 ਹੋਰ ਕਲੀਨਿਕ ਜਲਦੀ ਹੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਦੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। 

ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 21.21 ਲੱਖ ਮਰੀਜ਼ ਲਾਭ ਉਠਾ ਚੁੱਕੇ ਹਨ ਅਤੇ ਕੁਝ ਹੀ ਮਹੀਨਿਆਂ ਵਿੱਚ ਲੱਖਾਂ ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। 

ਉਨ੍ਹਾਂ ਕਿਹਾ ਕਿ ਜੇ ਨੁਕਸਾਨ 75 ਫੀਸਦੀ ਤੋਂ ਘੱਟ ਹੁੰਦਾ ਹੈ ਤਾਂ ਪਹਿਲਾਂ ਮਿਲਦੇ 5400 ਰੁਪਏ ਦੇ ਮੁਕਾਬਲੇ ਹੁਣ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਜੇਕਰ 75 ਫੀਸਦੀ ਤੋਂ ਵੱਧ ਨੁਕਸਾਨ ਹੋਇਆ ਤਾਂ ਪਹਿਲਾਂ ਮਿਲਦੇ 12000 ਰੁਪਏ ਪ੍ਰਤੀ ਏਕੜ ਦੇ ਮੁਕਾਬਲੇ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ। 

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸਾਨਾਂ ਦੀ ਭਲਾਈ ਹਰ ਕੀਮਤ 'ਤੇ ਯਕੀਨੀ ਬਣਾਉਣਾ ਹੈ। ਸੂਬੇ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਵਿਸਾਖੀ ਤੱਕ ਮੁਆਵਜ਼ਾ ਵੰਡ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ ਰੇਤ ਦੀਆਂ 50 ਦੇ ਕਰੀਬ ਜਨਤਕ ਖੱਡਾਂ ਚੱਲ ਰਹੀਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਵੱਡਾ ਲਾਭ ਹੋ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਸ ਗਿਣਤੀ ਵਿੱਚ ਵਾਧਾ ਕੀਤਾ ਜਾਵੇਗਾ ਕਿਉਂਕਿ ਸੂਬਾ ਸਰਕਾਰ ਛੇਤੀ ਹੀ ਸੂਬਾ ਭਰ ਵਿੱਚ 150 ਨਵੀਆਂ ਰੇਤ ਖੱਡਾਂ ਖੋਲ੍ਹੇਗੀ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਵਿੱਚ 5.50 ਰੁਪਏ ਪ੍ਰਤੀ ਘਣ ਫੁੱਟ ਰੇਤਾ ਸਪਲਾਈ ਕੀਤਾ ਜਾ ਰਿਹਾ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD